ਮੋਹਾਲੀ ਆਰ.ਪੀ.ਜੀ. ਹਮਲੇ ਦੇ 11ਵੇਂ ਦੋਸ਼ੀ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਗ੍ਰਿਫ਼ਤਾਰ ਕੀਤਾ ਮੁਲਜ਼ਮ ਗੁਰਪਿੰਦਰ ਪਿੰਦੂ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਲੰਡਾ ਦਾ ਕਰੀਬੀ : ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ/ਐਸਏਐਸ ਨਗਰ : ਪੰਜਾਬ ਪੁਲਿਸ ਵੱਲੋਂ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਗੁਰਪਿੰਦਰ ਉਰਫ ਪਿੰਦੂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜੰਗ ਨੂੰ ਵੱਡੀ ਸਫਲਤਾ ਮਿਲੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ. ) ਪੰਜਾਬ ਗੌਰਵ ਯਾਦਵ ਨੇ ਸ਼ੁੁੱਕਰਵਾਰ ਨੂੰ ਇੱਥੇ ਦਿੱਤੀ। ਦੱਸਣਯੋਗ ਹੈ ਕਿ 9 ਮਈ, 2022 ਨੂੰ ਮੋਹਾਲੀ ਵਿਖੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਲਗਭਗ 19:45 ਵਜੇ ਇੱਕ ਆਰ.ਪੀ.ਜੀ. ਹਮਲਾ ਹੋਇਆ ਸੀ। ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪਿੰਦੂ, ਜੋ ਕਿ ਖੇਮਕਰਨ ਦੇ ਪਿੰਡ ਭੂਰਾ ਕੋਨਾ ਦਾ ਵਾਸੀ ਹੈ, ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਦਾ ਨਜ਼ਦੀਕੀ ਸਾਥੀ ਦੱਸਿਆ ਜਾਂਦਾ ਹੈ ਅਤੇ ਉਕਤ ਹਮਲੇ ਦੌਰਾਨ ਮੁਲਜ਼ਮ ਨਿਸ਼ਾਨ ਸਿੰਘ ਅਤੇ ਚੜਤ ਸਿੰਘ ਦੇ ਲਗਾਤਾਰ ਸੰਪਰਕ ਵਿੱਚ ਸੀ।
Ex CM Channi ਨੇ Jathedar ਤੋਂ ਮੰਗੀ ਮੁਆਫ਼ੀ, ਵਿਵਾਦ ਛਿੜਨ ਤੋਂ ਪਹਿਲਾਂ ਚੁੱਕਿਆ ਕਦਮ | D5 Channel Punjabi
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 25 ਅਪ੍ਰੈਲ 2022 ਨੂੰ ਮੁਲਜਮ ਚੜਤ ਸਿੰਘ, ਨਿਸ਼ਾਨ ਸਿੰਘ ਅਤੇ ਬਲਜਿੰਦਰ ਰੈਂਬੋ ਆਰਪੀਜੀ ਅਤੇ ਅਸਾਲਟ ਰਾਈਫਲ ਦੀ ਖੇਪ ਤਰਨਤਾਰਨ ਤੋਂ ਅੰਮ੍ਰਿਤਸਰ ਲੈ ਕੇ ਆਏ ਸਨ ਅਤੇ ਇਸ ਖੇਪ ਨੂੰ ਅੰਮ੍ਰਿਤਸਰ ਦੇ ਅਲਫਾ ਮਾਲ ਨੇੜੇ ਪਿੰਦੂ ਦੇ ਘਰ ਰੱਖਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀ ਨੇ ਉਸੇ ਰਾਤ ਦੋਨਾਂ ਸ਼ੂਟਰਾਂ- ਦੀਪਕ ਅਤੇ ਇੱਕ ਨਾਬਾਲਗ ਨੂੰ ਆਪਣੇ ਘਰ ਵਿੱਚ ਪਨਾਹ ਵੀ ਦਿੱਤੀ ਸੀ। ਜ਼ਿਕਰਯੋਗ ਹੈ ਕਿ ਮੁਲਜਮ ਗੁਰਪਿੰਦਰ ਪਿੰਦੂ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲੀਸ ਇਸ ਮਾਮਲੇ ਵਿੱਚ ਹੁਣ ਤੱਕ ਨੌਂ ਮੁਲਜਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਜਦੋਂ ਕਿ ਇੱਕ ਹੋਰ ਮੁਲਜਮ ਜੋ ਨਾਬਾਲਗ ਹੈ ਅਤੇ ਹਮਲਾ ਕਰਨ ਵਿੱਚ ਸ਼ਾਮਲ ਸੀ, ਉਸ ਨੂੰ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਇੱਕ ਹੋਰ ਮੁਲਜਮ ਦੀ ਪਛਾਣ ਦੀਪਕ ਕੁਮਾਰ ਵਜੋਂ ਹੋਈ ਹੈ, ਨੂੰ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਹਾਲ ਹੀ ‘ਚ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 11 ਹੋ ਗਈ ਹੈ।
ਫਸ ਗਿਆ Amritpal Singh ਖਾਲਸਾ, ਗ੍ਰਿਫ਼ਤਾਰੀ ? ਵਿੱਤ ਮੰਤਰੀ ਦੀ ਪੇਸ਼ੀ, ਵਧੀਆਂ ਮੁਸ਼ਕਲਾਂ ! | D5 Channel Punjabi
ਇਸ ਤੋਂ ਪਹਿਲਾਂ ਚੜਤ ਸਿੰਘ, ਨਿਸ਼ਾਨ ਸਿੰਘ, ਜਗਦੀਪ ਸਿੰਘ, ਬਲਜਿੰਦਰ ਸਿੰਘ ਰੈਂਬੋ, ਕੰਵਰਜੀਤ ਸਿੰਘ ਬਾਠ, ਅਨੰਤਦੀਪ ਸਿੰਘ ਸੋਨੂੰ, ਬਲਜੀਤ ਕੌਰ ਸੁੱਖੀ, ਲਵਪ੍ਰੀਤ ਸਿੰਘ ਵਿੱਕੀ ਨੂੰ ਪੰਜਾਬ ਪੁਲੀਸ ਨੇ ਪਹਿਲਾਂ ਹੀ ਗਿ੍ਰਫਤਾਰ ਕਰ ਲਿਆ ਸੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਲਈ ਯਤਨਸ਼ੀਲ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.