Breaking NewsD5 specialNewsPunjab

ਮੋਹਾਲੀ ‘ਚ ਗੁੰਡਾਗਰਦੀ ਦਾ ਨੰਗਾ ਨਾਚ, ਸਰੇਆਮ ਗੋਲੀਆਂ ਨਾਲ ਭੁੰਨੀ ਮਹਿਲਾ ਅਫਸਰ ! (ਵੀਡੀਓ)

ਮੋਹਾਲੀ : ਖਰੜ ਦੇ ਡਰੱਗ ਫ਼ੂਡ ਐਂਡ ਕੈਮੀਕਲ ਟੈਸਟਿੰਗ ਲੈਬਾਰਟਰੀ ‘ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇੱਕ ਅਣਪਛਾਤੇ ਹਮਲਾਵਰ ਨੇ ਮਹਿਲਾ ਡਰੱਗ ਇੰਸਪੈਕਟਰ ਡਾ. ਨੇਹਾ ਸ਼ੌਰੇ ਨੂੰ ਗੋਲੀਆਂ ਮਾਰ ਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਦੇ ਮੁਤਾਬਕ ਇਹ ਵਾਰਦਾਤ ਸ਼ੁੱਕਰਵਾਰ ਸਵੇਰੇ ਲਗਪਗ 11:30 ਵਜੇ ਹੋਈ ਜਦੋਂ ਹਮਲਾਵਰ ਲੈਬਾਰਟਰੀ ਦੀ ਪਹਿਲੀ ਮੰਜ਼ਲ ‘ਤੇ ਡਾ. ਨੇਹਾ ਦੇ ਦਫ਼ਤਰ ਅੰਦਰ ਦਾਖਲ ਹੋਇਆ ਅਤੇ ਪਿਸਤੌਲ ਨਾਲ ਉਸ ਨੂੰ ਤਿੰਨ-ਚਾਰ ਗੋਲੀਆਂ ਮਾਰ ਦਿੱਤੀਆਂ। ਇਸ ਪਿੱਛੋਂ ਜਦੋਂ ਹਮਲਾਵਰ ਨੇ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ ਤਾਂ ਲੈਬ ਦੇ ਸਟਾਫ਼ ਮੈਂਬਰਾਂ ਅਤੇ ਹੋਰ ਲੋਕਾਂ ਨੇ ਉਸ ਨੂੰ ਘੇਰ ਲਿਆ।

Read Also ਕਾਂਗਰਸੀਆਂ ਦੀ ਗੁੰਡਾਗਰਦੀਆਂ ਦੀਆਂ LIVE ਤਸਵੀਰਾਂ

ਪਹਿਲਾਂ ਤਾਂ ਉਸ ਨੇ ਪਿਸਤੌਲ ਦਿਖ਼ਾ ਕੇ ਸਭ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਪਰ ਆਪਣੀ ਵਾਹ ਨਾ ਚੱਲਦਿਆਂ ਦੇਖ ਫਿਰ ਆਪਣੇ ਮੱਥੇ ਵਿੱਚ ਗੋਲੀ ਮਾਰ ਲਈ।ਮੋਹਾਲੀ ਦੇ ਐੱਸ.ਐੱਸ.ਪੀ. ਨੇ ਪ੍ਰੈੱਸ ਕਾਨਫਰੰਸ ਕਰ ਕੇ ਇਸਦੀ ਜਾਣਕਾਰੀ ਦਿੱਤੀ। ਐੱਸ.ਐੱਸ.ਪੀ. ਹਰਚਰਨ ਸਿੰਘ ਭੁੱਲਰ ਦੇ ਮੁਤਾਬਕ ਜਿਸ ਹਮਲਾਵਰ ਨੇ ਗੋਲੀ ਚਲਾਈ ਸੀ ਉਸ ਦਾ ਨਾਮ ਬਲਵਿੰਦਰ ਸਿੰਘ ਦੱਸਿਆ ਜਾ ਰਿਹਾ ਹੈ। ਡਰੱਗ ਫ਼ੂਡ ਐਂਡ ਕੈਮੀਕਲ ਟੈਸਟਿੰਗ ਲੈਬਾਰਟਰੀ ‘ਚ ਇਸ ਤਰ੍ਹਾਂ ਕਿਸੇ ਹਲਮਾਵਰ ਵੱਲੋਂ ਕਤਲ ਕਰਨਾ ਕਾਨੂੰਨ ਵਿਵਸਥਾ ‘ਤੇ ਕਈ ਤਰ੍ਹਾਂ ਦੇ ਸਵਾਲ ਖੜੇ ਕਰਦਾ ਹੈ। ਹਾਲਾਂਕਿ ਇਸ ਵਿਅਕਤੀ ਨੇ ਗੋਲੀ ਕਿਉਂ ਚਲਾਈ ਅਤੇ ਖੁੱਦ ਆਤਮਹੱਤਿਆ ਕਿਉਂ ਕੀਤੀ ਇਸ ਦਾ ਪਤਾ ਤਾਂ ਜਾਂਚ ਤੋਂ ਬਾਅਦ ਹੀ ਲੱਗੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button