PunjabTop News

ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਭਰੀਆਂ ਈਮੇਲਾਂ, ਸੁਰੱਖਿਆ ਏਜੰਸੀਆਂ ਅਲਰਟ

ਪੰਜਾਬ ਵਿੱਚ ਪਿਛਲੇ ਕਾਫ਼ੀ ਸਮੇਂ ਤੋਂ ਫ਼ਰਜ਼ੀ ਬੰਬ ਧਮਕੀ ਵਾਲੀਆਂ ਈਮੇਲਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲੇ ਵਿੱਚ ਮੋਹਾਲੀ ਦੇ ਸ਼ਿਵਾਲਿਕ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲੀ, ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ।

ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਨੂੰ ਖਾਲੀ ਕਰਵਾਇਆ ਗਿਆ ਅਤੇ ਪੁਲਿਸ, ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਆਡ ਵੱਲੋਂ ਪੂਰੇ ਕੈਂਪਸ ਦੀ ਤਲਾਸ਼ੀ ਲਈ ਗਈ। ਜਾਂਚ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ ਅਤੇ ਇਹ ਧਮਕੀ ਫ਼ਰਜ਼ੀ ਸਾਬਤ ਹੋਈ।

ਪੰਜਾਬ ਦੇ ਕਈ ਸਕੂਲਾਂ ਨੂੰ ਇਸ ਤਰ੍ਹਾਂ ਦੀਆਂ ਧਮਕੀ ਭਰੀਆਂ ਈਮੇਲਾਂ ਮਿਲ ਚੁੱਕੀਆਂ ਹਨ, ਜਿਸ ਕਾਰਨ ਵਿਦਿਆਰਥੀਆਂ, ਮਾਪਿਆਂ ਅਤੇ ਸਕੂਲ ਪ੍ਰਬੰਧਕਾਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਹਰ ਵਾਰ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਵੱਡੇ ਪੱਧਰ ‘ਤੇ ਸਰਚ ਆਪਰੇਸ਼ਨ ਚਲਾਇਆ ਜਾਂਦਾ ਹੈ, ਪਰ ਹੁਣ ਤੱਕ ਕਿਸੇ ਵੀ ਮਾਮਲੇ ਵਿੱਚ ਕੋਈ ਵਿਸਫੋਟਕ ਸਮੱਗਰੀ ਨਹੀਂ ਮਿਲੀ।

ਇਸ ਦੇ ਨਾਲ ਹੀ ਇਹ ਸਵਾਲ ਵੀ ਖੜ੍ਹਾ ਹੋ ਰਿਹਾ ਹੈ ਕਿ ਲਗਾਤਾਰ ਆ ਰਹੀਆਂ ਇਨ੍ਹਾਂ ਫ਼ਰਜ਼ੀ ਈਮੇਲਾਂ ਦੇ ਬਾਵਜੂਦ ਜਾਂਚ ਏਜੰਸੀਆਂ ਅਜੇ ਤੱਕ ਈਮੇਲ ਭੇਜਣ ਵਾਲਿਆਂ ਦੀ ਪਛਾਣ ਕਰਨ ਵਿੱਚ ਕਾਮਯਾਬ ਕਿਉਂ ਨਹੀਂ ਹੋਈਆਂ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button