NewsPunjabTop News

ਮੋਹਾਲੀ ਦੇ ਖਰੜ ਇਲਾਕੇ ਵਿਚ ਪੁਲਿਸ ‘ਤੇ ਬਦਮਾਸ਼ਾਂ ਵਿਚਾਲੇ ਚੱਲੀਆ ਗੋਲੀ+ਆਂ

ਮੋਹਾਲੀ: ਮੋਹਾਲੀ ਦੇ ਖਰੜ ਇਲਾਕੇ ਤੋਂ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪਿੰਡ ਬੜਮਾਜਰਾ ਵਿੱਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਗੋਲੀਆਂ ਚੱਲੀਆਂ ਹਨ। ਮਿਲੀ ਜਾਣਕਾਰੀ ਮੁਤਾਬਕ 3 ਬਦਮਾਸ਼ ਅੰਮ੍ਰਿਤਸਰ ਤੋਂ ਕਾਰ ਖੋਹ ਕੇ ਫਰਾਰ ਹੋ ਗਏ ਸੀ ਤੇ ਮੋਹਾਲੀ ਪੁਲਿਸ ਵੱਲੋਂ ਲਗਾਤਾਰ ਇਨ੍ਹਾਂ ਬਦਮਾਸ਼ਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ।

ਕਿਸਾਨਾਂ ’ਤੇ ਪੁਲਿਸ ਦੀ ਵੱਡੀ ਕਾਰਵਾਈ ਪਰਚੇ ਦਰਜ, ਹੋ ਸਕਦੀ ਹੈ ਗ੍ਰਿਫ਼ਤਾਰੀ, ਧਰਨਾ ਲਗਾਉਣ ਪਿਆ ਮਹਿੰਗਾ

ਜਦੋ ਪੁਲਿਸ ਨੇ ਬਦਮਾਸ਼ਾਂ ਨੂੰ ਫੜਨ ਲਈ ਨਾਕਾਬੰਦੀ ਕੀਤੀ ਤਾਂ ਉਨ੍ਹਾਂ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਬਦਮਾਸ਼ ਔਡੀ ਕਾਰ ਮੌਕੇ ‘ਤੇ ਛੱਡ ਕੇ ਫਰਾਰ ਹੋ ਗਏ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਵੱਲੋਂ ਆਸਪਾਸ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਬਦਮਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਅਪਰਾਧੀ ਨੇੜੇ ਹੀ ਕਿਤੇ ਲੁਕੇ ਹੋਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button