PunjabTop News

ਮੋਹਾਲੀ ਦੇ ਮੇਅਰ ਅਮਰਜੀਤ ਜੀਤੀ ਨੂੰ ਨੋਟਿਸ ਜਾਰੀ

ਮੋਹਾਲੀ : ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਕੁਰਸੀ ਖ਼ਤਰੇ ‘ਚ ਹੈ। ਲੋਕਲ ਬਾਡੀਜ਼ ਵਿਭਾਗ ਦੇ ਵਧੀਕ ਸਕੱਤਰ ਨੇ ਮੇਅਰ ਨੂੰ ਨੋਟਿਸ ਜਾਰੀ ਕਰ ਕੇ 15 ਦਿਨਾਂ ‘ਚ ਜਵਾਬ ਮੰਗਿਆ ਹੈ। ਇਸ ਨੋਟਿਸ ‘ਚ ਕਿਹਾ ਗਿਆ ਹੈ ਕਿ ਮੇਅਰ ਜੀਤੀ ਸਿੱਧੂ ਨੇ ਕਥਿਤ ਤੌਰ ’ਤੇ ਪੰਜਾਬ ਮਿਊਂਸੀਪਲ ਐਕਟ-1976 ਦੀ ਉਲੰਘਣਾ ਕੀਤੀ ਹੈ, ਜਿਸ ਕਰ ਕੇ ਉਨ੍ਹਾਂ ਦੀ ਕੌਂਸਲਰ ਵਜੋਂ ਮੈਂਬਰਸ਼ਿਪ ਰੱਦ ਕੀਤੀ ਜਾਵੇ।

‘ਆਪ’ MLA ਤੋਂ ਮਿਲੇ ਹਥਿਆਰ, ਕੈਪਟਨ ਦਾ ਸਿਆਸੀ ਦਾਅ, ਸਿੱਖਾਂ ਨਾਲ ਕੁੱਟਮਾਰ !

ਜਿਵੇਂ ਹੀ ਸਰਕਾਰੀ ਮੁਲਾਜ਼ਮ ਇਹ ਨੋਟਿਸ ਲੈ ਕੇ ਨਗਰ ਨਿਗਮ ਦੇ ਦਫ਼ਤਰ ਪਹੁੰਚਿਆ ਤਾਂ ਮੇਅਰ ਨੇ ਇਹ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ ਅਤੇ ਆਪਣੇ ਦਫ਼ਤਰ ਤੋਂ ਬਾਹਰ ਚਲੇ ਗਏ। ਲੰਘੀ 11 ਅਗਸਤ ਨੂੰ ਨਗਰ ਨਿਗਮ ਦੇ ਕੁੱਝ ਕੌਂਸਲਰਾਂ ਅਤੇ ਸਾਬਕਾ ਕੌਂਸਲਰਾਂ ਨੇ ਲੋਕਲ ਬਾਡੀਜ਼ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਦੋਸ਼ ਲਾਇਆ ਸੀ ਕਿ ਮੇਅਰ ਆਪਣੇ ਅਹੁਦੇ ਦੀ ਦੁਰਵਰਤੋਂ ਕਰ ਰਹੇ ਹਨ ਅਤੇ ਆਪਣੀ ਲੇਬਰ ਸੋਸਾਇਟੀ ਅੰਮ੍ਰਿਤਪ੍ਰੀਤ ਨੂੰ ਕਰੋੜਾਂ ਰੁਪਏ ਦੇ ਕੰਮ ਅਲਾਟ ਕਰ ਰਹੇ ਹਨ, ਜਦੋਂ ਕਿ ਉਹ ਖ਼ੁਦ ਇਸ ਸੋਸਾਇਟੀ ਦਾ ਮੈਂਬਰ ਹੈ। ਪੰਜਾਬ ਮਿਊਂਸੀਪਲ ਕਾਰਪੋਰੇਸ਼ਨ ਐਕਟ ਦੀ ਧਾਰਾ-36 ਐੱਫ ਦਾ ਹਵਾਲਾ ਦਿੰਦੇ ਹੋਏ ਨਗਰ ਨਿਗਮ ਨੇ ਕਿਹਾ ਹੈ ਕਿ ਜੇਕਰ ਕੋਈ ਕੌਂਸਲਰ ਧਾਰਾ-63 ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button