Breaking NewsD5 specialNewsPress ReleasePunjab

ਮੋਹਾਲੀ ਵਿਖੇ ਮੰਤਰੀ ਮੰਡਲ ਵੱਲੋਂ ਪਲਾਕਸ਼ਾ ਯੂਨੀਵਰਸਿਟੀ ਕੈਂਪਸ ਵਿਕਸਤ ਕਰਨ ਲਈ ਪ੍ਰਵਾਨਗੀ

ਚੰਡੀਗੜ੍ਹ:ਕੌਮੀ ਅਤੇ ਕੌਮਂਤਰੀ ਪੱਧਰ ਦੀਆਂ ਵਿਦਿਅਕ ਸੰਸਥਾਵਾਂ ਦੀ ਪੰਜਾਬ ਪ੍ਰਤੀ ਖਿੱਚ ਪੈਦਾ ਕਰਨ ਦੇ ਮੰਤਵ ਨਾਲ ਮੰਤਰੀ ਮੰਡਲ ਨੇ ਅੱਜ ਮੋਹਾਲੀ ਦੇ ਆਈ.ਟੀ ਸਿਟੀ ਵਿਖੇ ਵਿੱਤੀ ਪੱਖੋਂ ਸਵੈ-ਨਿਰਭਰ ਪ੍ਰਾਈਵੇਟ ਪਲਾਕਸ਼ਾ ਯੂਨੀਵਰਸਿਟੀ ਦੀ ਸਥਾਪਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਮੋਹਾਲੀ ਖੇਤਰ ਨੂੰ ਵਿੱਦਿਅਕ ਧੁਰੇ ਵਜੋਂ ਵਿਕਸਤ ਲਈ ਰਾਹ ਤਿਆਰ ਕਰਨ ਵਾਲਾ ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਵੀਡੀਓ ਕਾਨਫਰਸਿੰਗ ਜ਼ਰੀਏ ਹੋਈ ਮੀਟਿੰਗ ਦੌਰਾਨ ਲਿਆ ਗਿਆ। ਯੂਨੀਵਰਸਿਟੀ ਇਸੇ ਵਿੱਦਿਅਕ ਸੈਸ਼ਨ ਤੋਂ ਕਾਰਜਸ਼ੀਲ ਹੋ ਜਾਵੇਗੀ।ਪੰਜਾਬ ਵਜ਼ਾਰਤ ਵੱਲੋਂ ‘ਪਲਾਕਸ਼ਾ ਯੂਨੀਵਰਸਿਟੀ ਆਰਡੀਨੈਂਸ-2021’ ਦੇ ਖਰੜੇ ਨੂੰ ਮਨਜ਼ੂਰ ਕਰਦਿਆਂ ਮੁੱਖ ਮੰਤਰੀ ਨੂੰ ਮੁੜ ਮੰਤਰੀ ਮੰਡਲ ਅੱਗੇ ਪੇਸ਼ ਕੀਤੇ ਬਗੈਰ ਕਾਨੂੰਨੀ ਮਸ਼ੀਰ ਵੱਲੋਂ ਤਿਆਰ ਅੰਤਿਮ ਖਰੜੇ ਨੂੰ ਪ੍ਰਵਾਨਗੀ ਦੇਣ ਲਈ ਅਧਿਕਾਰ ਦੇ ਦਿੱਤੇ ਗਏ ਹਨ।

ਕੈਪਟਨ ਦੇ ਸ਼ਹਿਰ ‘ਚ ਭਾਜਪਾ ਤੇ ਪੁਲਿਸ ਆਹਮੋ-ਸਾਹਮਣੇ, ਮਾਹੌਲ ਹੋਇਆ ਗਰਮ D5 Channel Punjabi

ਮੀਟਿੰਗ ਉਪਰੰਤ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 50.12 ਏਕ਼ੜ ਵਿਚ ਆਧੁਨਿਕ ਇਮਾਰਤੀ ਕਲਾ ਵਾਲੇ ਕੈਂਪਸ ਵਾਲੀ ਸਥਾਪਤ ਕੀਤੀ ਜਾ ਰਹੀ ਪਲਾਕਸ਼ਾ ਯੂਨੀਵਰਸਿਟੀ ਖੋਜ ਅਤੇ ਨਵੀਨਤਮ ਪ੍ਰਬੰਧ ਨਾਲ ਚੱਲਣ ਵਾਲੀ ਯੂਨੀਵਰਸਿਟੀ ਹੋਵੇਗੀ, ਜੋ ਮੋਹਾਲੀ (ਐਸ.ਏ.ਐਸ ਨਗਰ) ਦੇ ਪ੍ਰਮੁੱਖ ਸਥਾਨ ਉਪਰ ਪਹਿਲੇ ਪੜਾਅ ਉਤੇ 244 ਕਰੋੜ ਅਤੇ ਪੰਜ ਵਰ੍ਹਿਆਂ ਦੌਰਾਨ 1145 ਕਰੋੜ ਦੇ ਨਿਵੇਸ਼ ਨਾਲ ਵਿਕਸਿਤ ਹੋਵੇਗੀ।ਇਹ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੀ ਉੱਚ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਲਮੀ ਪੱਧਰ ਤੇ ਮੁਕਾਬਲੇ ਦੇ ਯੋਗ ਬਣਾਏਗੀ। ਸ਼ੁਰੂਆਤੀ ਦੌਰ ਵਿਚ ਇਸ ਵਿਚ ਸਾਲਾਨਾ 300-400 ਵਿਦਿਆਰਥੀਆਂ ਦਾ ਦਾਖਲਾ ਹੋਵੇਗਾ ਜਦੋਂਕਿ ਕੈਂਪਸ ਦੀ ਸਥਾਪਤੀ ਤੋਂ ਬਾਅਦ 1500 ਤੱਕ ਵਿਦਿਆਰਥੀ ਦਾਖਲ ਹੋ ਸਕਣਗੇ। 21ਵੀਂ ਸਦੀ ਦੀ ਤਕਨੀਕ ਨਾਲ ਲੈਸ ਯੂਨੀਵਰਸਿਟੀ ਏ.ਆਈ, ਐਮ.ਐਲ. ਆਈ.ਓ.ਟੀ, ਰੋਬੋਟਿਕਸ ਅਤੇ ਡਾਟਾ ਵਿਗਿਆਨ ਵਰਗੀਆਂ ਵਰਤਮਾਨ ਦੌਰ ਦੀਆਂ ਤਕਨੀਕਾਂ ਨਾਲ ਮੋਹਰੀ ਹੋਵੇਗੀ।

BIG NEWS ਜਨਰਲ ਸਕੱਤਰ ਬਣਨ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾ ਬਿਆਨ D5 Channel Punjabi

ਯੂਨੀਵਰਿਸਟੀ ਵੱਲੋਂ ਖੋਜ ਕੇਂਦਰ ਵੀ ਸਥਾਪਤ ਕੀਤੇ ਜਾਣਗੇ ਤਾਂ ਜੋ ਕੁਝ ਵੱਡੀਆਂ ਖੇਤਰੀ ਵੰਗਾਰਾਂ ਜਿਵੇਂ ਡਿਜੀਟਲ ਹੈਲਥ, ਡਿਜੀਟਲ ਖੇਤੀਬਾੜ੍ਹੀ, ਸਾਈਬਰ ਸੁਰੱਖਿਆ ਅਤੇ ਭਵਿੱਖੀ ਗਤੀਸ਼ੀਲਤਾ ਦੇ ਹੱਲ ਚ ਸਹਾਈ ਹੋਣਗੇ।ਪੰਜਾਬ ਸਰਕਾਰ ਵੱਲੋਂ ਆਰਡੀਨੈਂਸ ਅਤੇ ਇਸਦੀਆਂ ਸ਼ਰਤਾਂ ਵਿਚ ਇਹ ਲਾਜ਼ਮੀ ਬਣਾਇਆ ਗਿਆ ਹੈ ਕਿ ਸਥਾਪਤ ਹੋਣ ਜਾ ਰਹੀ ਇਸ ਯੂਨੀਵਰਸਿਟੀ ਵਿਚ 15 ਫੀਸਦ ਸੀਟਾਂ ਪੰਜਾਬ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਰੂਪ ਵਿਚ ਰਾਖਵੀਆਂ ਹੋਣਗੀਆਂ ਅਤੇ ਪੂਰੀ ਟਿਊਸ਼ਨ ਫੀਸ ਮੁਆਫ/ਫਰੀਸ਼ਿਪ ਦਾ ਲਾਭ ਸਮਾਜ ਦੇ ਕਮਜ਼ੋਰ ਵਰਗਾਂ ਦੇ ਕੁੱਲ ਵਿਦਿਆਰਥੀਆਂ ਵਿਚੋਂ ਘਟੋ-ਘੱਟ ਪੰਜ ਫੀਸਦ ਨੂੰ ਦਿੱਤਾ ਜਾਵੇਗਾ। ਯੂਨੀਵਰਸਿਟੀ ਵੱਲੋਂ ਟੀਚਿੰਗ ਤੇ ਨਾਨ-ਟੀਚਿੰਗ ਅਮਲੇ ਦੀ ਭਰਤੀ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਦੇ ਨਿਯਮਾਂ ਅਨੁਸਾਰ ਕੀਤੀ ਜਾਵੇਗੀ। ਇਸ ਵੱਲੋਂ ਉਦਯੋਗ-ਮੁਖੀ ਅਧਿਆਪਨ, ਸਿਖਲਾਈ ਤੇ ਖੋਜ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਤਾਂ ਜੋ ਸਮਾਜ ਪ੍ਰਤੀ ਵਿਕਾਸਮੁਖੀ ਯੋਗਦਾਨ ਲਈ ਰੁਜ਼ਗਾਰ ਵਾਲੇ ਹੁਨਰ ਮੁਹੱਈਆ ਕਰਵਾਏ ਜਾ ਸਕਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button