Breaking NewsD5 specialNewsPoliticsPress ReleasePunjab

ਮੌਨਸੂਨ ਸੈਸ਼ਨ:  ਭਗਵੰਤ ਮਾਨ ਨੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ‘ਚ ਤੀਜੀ ਵਾਰ ਪੇਸ਼ ਕੀਤਾ ‘ਕੰਮ ਰੋਕੂ ਮਤਾ’

ਚੰਡੀਗੜ੍ਹ:ਸੰਸਦ ਮੈਂਬਰ ਭਗਵੰਤ ਮਾਨ ਨੇ ਵੀਰਵਾਰ ਨੂੰ ਮੌਨਸੂਨ ਸੈਸ਼ਨ ਦੌਰਾਨ ਤਿੰਨੋਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਅੰਦੋਲਨ ਦਾ ਮੁੱਦਾ ਜ਼ੋਰ ਸ਼ੋਰ ਨਾਲ ਚੁੱਕਿਆ। ਉਨਾਂ ਸੰਸਦ ‘ਚ ਤੀਸਰੀ ਵਾਰ ‘ਕੰਮ ਰੋਕੂ ਮਤਾ’ ਪੇਸ਼ ਕਰਦਿਆਂ ਮੰਗ ਕੀਤੀ ਕਿ ਸੂਚੀਬੱਧ ਮੁੱਦਿਆਂ ਨੂੰ ਰੱਦ ਕਰਕੇ ਸੰਸਦ ਵਿੱਚ ਕਿਸਾਨਾਂ ਨਾਲ ਸੰਬੰਧਤ ਗੰਭੀਰ ਮਾਮਲੇ ਉਤੇ ਪਹਿਲ ਦੇ ਆਧਾਰ ‘ਤੇ ਹੋਰਨਾਂ ਮੁੱਦਿਆਂ ਤੋਂ ਵੱਖਰੀ ਚਰਚਾ ਕੀਤੀ ਜਾਵੇ। ਮਾਨ ਨੇ ਕਿਹਾ ਕਿ ਉਹ ਸੰਸਦ ਵਿੱਚ ਹੰਗਾਮਾ ਕਰਨ ਲਈ ਨਹੀਂ ਆਏ। ਸਗੋਂ ਕਿਸਾਨਾਂ ਦੇ ਮੁਦਿਆਂ ਉਤੇ ਪਹਿਲ ਦੇ ਆਧਾਰ ‘ਤੇ ਚਰਚਾ ਹੋਣੀ ਚਾਹੀਦੀ ਹੈ, ਪਰ ਨਰਿੰਦਰ ਮੋਦੀ ਸਰਕਾਰ ਜਾਣਬੁੱਝ ਕੇ ਸੰਸਦ ਦੀ ਕਾਰਵਾਈ ਚਲਾ ਨਹੀਂ ਰਹੀ।

ਕਿਸਾਨਾਂ ਨੇ ਘੇਰਲਿਆ ਨਵਜੋਤ ਸਿੱਧੂ ਦਾ ਵੱਡਾ ਕਾਫਲਾ || D5 Channel Punjabi

ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਣਾ ਉਨਾਂ ਦੀ ਡਿਊਟੀ ਅਤੇ ਜ਼ਿੰਮੇਵਾਰੀ ਹੈ ਕਿਉਂਕਿ ਸੰਗਰੂਰ ਲੋਕ ਸਭਾ ਹਲਕੇ ਤੋਂ ਉਹ ਸੰਸਦ ‘ਚ ਨੁਮਾਇੰਗੀ ਕਰ ਰਹੇ ਹਨ, ਇਹ ਜ਼ਿਲਾ ਕਣਕ ਅਤੇ ਝੋਨੇ ਦਾ ਸਾਰੇ ਪੰਜਾਬ ਵਿੱਚ ਵੱਧ ਉਤਪਾਦਨ ਕਰਦਾ ਹੈ। ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਕਾਲੇ ਖੇਤੀ ਕਾਨੂੰਨਾਂ ਨਾਲ ਜੁੜੇ ਮੁੱਦੇ ‘ਤੇ ਆਪਣੀ ਜਿੱਦ ਛੱਡ ਦੇਣੀ ਚਾਹੀਦੀ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਸਵੀਕਾਰ ਕਰ ਲੈਣੀਆਂ ਚਾਹੀਦੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button