Breaking NewsD5 specialNewsPunjab

ਮੰਡੀ ਗੋਬਿੰਦਗੜ੍ਹ ‘ਚ ਧਮਾਕਾ, ਅੱਧਾ ਦਰਜਨ ਦੇ ਕਰੀਬ ਝੁਲਸੇ ਮਜ਼ਦੂਰ

ਮੰਡੀ ਗੋਬਿੰਦਗੜ੍ਹ : ਮੰਡੀ ਗੋਬਿੰਦਗੜ੍ਹ ਦੇ ਫੋਕਲ ਪੁਆਇੰਟ ਸਥਿਤ ਟੀ.ਸੀ.ਜੀ. ਫਰਨਸ ਇਕਾਈ ‘ਚ ਜ਼ਬਰਦਸਤ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ‘ਚ ਕਰੀਬ ਅੱਧਾ ਦਰਜਨ ਦੇ ਕਰੀਬ ਮਜ਼ਦੂਰ ਝੁਲਸ ਗਏ ਹਨ। ਜਿਨ੍ਹਾਂ ‘ਚ ਕਈ ਮਜ਼ਦੂਰਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਸਵੇਰੇ-ਸਵੇਰੇ ਮੁੱਖ ਮੰਤਰੀ ਲਈ ਵੱਡੀ ਖਬਰ || Captain Amarinder Singh

ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਉਦੋਂ ਵਾਪਰਿਆ, ਜਦੋਂ ਫਰਨੇਸ ਇਕਾਈ ਦੀ ਭੱਠੀ ਵਿਚ ਲੋਹਾ ਪਿਘਲਾਉਣ ਦਾ ਕੰਮ ਚੱਲ ਰਿਹਾ ਸੀ ਤਾਂ ਇੱਕ ਦਮ ਧਮਾਕਾ ਹੋਣ ਕਾਰਨ ਉੱਥੇ ਕੰਮ ਕਰਦੇ ਮਜ਼ਦੂਰਾਂ ‘ਤੇ ਭੱਠੀ ‘ਚ ਉੱਬਲਦਾ ਗਰਮ ਲੋਹਾ ਪੈ ਗਿਆ। ਜਿਨ੍ਹਾਂ ਨੂੰ ਤੁਰੰਤ ਸਬ ਡਵੀਜ਼ਨਲ ਸਰਕਾਰੀ ਹਸਪਤਾਲ ਮੰਡੀ ਗੋਬਿੰਦਗੜ੍ਹ ਵਿਖੇ ਇਲਾਜ ਲਈ ਲਿਆਂਦਾ ਗਿਆ।

ਗਵਾਂਢੀਆਂ ਦੇ ਮੁੰਡੇ ਨਾਲ ਫਸਗੀ NRI ਦੀ ਘਰਵਾਲੀ !

ਜਿਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮਜ਼ਦੂਰਾਂ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਸਰਕਾਰੀ ਹਸਪਤਾਲ ਸੈਕਟਰ 32 ਚੰਡੀਗੜ੍ਹ ਲਈ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button