Breaking NewsD5 specialNewsPunjab

ਮੰਡੀ ਗੋਬਿੰਦਗੜ੍ਹ ‘ਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ , ਸਿੱਖ ਸੰਗਤਾਂ ‘ਚ ਭਾਰੀ ਰੋਸ !

ਫਤਿਹਗੜ੍ਹ ਸਾਹਿਬ : ਵੱਡੀ ਖ਼ਬਰ ਮੰਡੀ ਗੋਬਿੰਦਗੜ੍ਹ ‘ਚ ਪੈਂਦੇ ਪਿੰਡ ਤੂਰਾ ਤੋਂ ਸਾਹਮਣੇ ਆ ਰਹੀ ਹੈ। ਜਿਥੇ ਅੱਜ ਸਵੇਰੇ ਗੁਰੂ ਘਰ ‘ਇਕ ਵਿਅਕਤੀ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਨਿਰਾਦਰ ਕੀਤਾ ਗਿਆ ਹੈ। ਜਿਸ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ ਹੈ ਪਰ ਉਹ ਸੀਸੀਟੀਵੀ ਫੁਟੇਜ ਤੁਹਾਨੂੰ ਅਸੀਂ ਪੂਰੀ ਨਹੀਂ ਦਿਖਾ ਸਕਦੇ ਕਿਉਂਕਿ ਸਿੱਖ ਮਰਿਆਦਾ ਅਨੁਸਾਰ ਗੁਰੂ ਗ੍ਰੰਥ ਸਾਹਿਬ ਨਾਲ ਅਜਿਹੇ ਤਰੀਕੇ ਨਾਲ ਛੇੜਛਾੜ ਕਰਨਾ ਬਹੁਤ ਹੀ ਨਿੰਦਣਯੋਗ ਗੱਲ ਹੈ।

🔴Live | ਕੀ ਪੁਲੀਸ ਦੇ ਨੋਟਿਸ ‘ਤੇ ਪੇਸ਼ ਹੋਵੇਗਾ ਸੁਮੇਧ ਸੈਣੀ? | ਕਿਸਾਨਾਂ ਨੇ ਨਕਾਰਿਆ ਹਰਸਿਮਰਤ ਬਾਦਲ ਦਾ ਅਸਤੀਫ਼ਾ !

ਜਿਸ ਨਾਲ ਸਮੁੱਚੇ ਸਿੱਖ ਪੰਥ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਧਰ ਇਸ ਮੰਦਭਾਗੀ ਘਟਨਾ ਤੋਂ ਬਾਅਦ ਪੂਰਾ ਪਿੰਡ ਗੁਰਦੁਆਰੇ ‘ਚ ਇਕੱਠਾ ਹੋਣਾ ਸ਼ੁਰੂ ਹੋ ਗਿਆ। ਪਿੰਡ ਵਾਸੀਆਂ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਦੇ ਮਨਾਂ ‘ਚ ਇਸ ਘਟਨਾ ਨੂੰ ਲੈ ਕੇ ਕਾਫੀ ਰੋਸ ਹੈ। ਪਿੰਡ ਵਾਸੀਆਂ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਖਿਲ਼ਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਕੇਂਦਰ ਸਰਕਾਰ ਕਿਉਂ ਕਰ ਰਹੀ ਕਿਸਾਨਾਂ ਨਾਲ ਧੱਕਾ!ਆਹ ਵੀਡੀੳ ਦੇਖ ਕਿਸਾਨਾਂ ਦੀਆ ਖੁੱਲ੍ਹ ਜਾਣਗੀਆਂ ਅੱਖਾਂ?

ਉਧਰ ਇਸ ਮਾਮਲੇ ਨੂੰ ਲੈ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਬੇਅਦਬੀ ਕਰਨ ਵਾਲਾ ਵਿਅਕਤੀ ਮਾਨਸਿਕ ਤੌਰ ਤੇ ਰੋਗੀ ਦੱਸਿਆ ਜਾ ਰਿਹਾ ਪਰ ਵਾਰ ਵਾਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਦਾ ਵਾਪਰਨਾ ਕਿਤੇ ਨਾ ਕਿਤੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਹੈ। ਕਿਉਂਕਿ ਇਸ ਤੋਂ ਪਹਿਲਾ ਵੀ ਅਜਿਹਾ ਮਾਮਲਾ ਸਾਹਮਣੇ ਆਇਆ ਸੀ ਜਿਸ ‘ਚ ਮਾਨਸਿਕ ਤੌਰ ਤੇ ਰੋਗੀ ਵਿਅਕਤੀ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button