Press ReleasePunjabTop News

ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਆੜ੍ਹਤੀਆਂ ਨਾਲ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਬੀਤੀ ਸ਼ਾਮ ਆੜ੍ਹਤੀ ਐਸੋਸੀਏਸ਼ਨ ਪੰਜਾਬ (ਰਜਿ.) ਦੇ ਅਹੁਦੇਦਾਰਾਂ ਨਾਲ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਆੜ੍ਹਤੀਆਂ ਨੇ ਚੇਅਰਮੈਨ ਨੂੰ ਐਫ.ਸੀ.ਆਈ ਨਾਲ ਸਬੰਧਤ ਕਈ ਦਿੱਕਤਾਂ ਦੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਹੋਰ ਵੀ ਕਈ ਮੁਸ਼ਕਿਲਾਂ ਗਿਣਾਈਆਂ ਗਈਆਂ।

ਲੀਵਰ ਸਾਫ਼ ਕਰਨ ਦਾ ਸੌਖਾ ਤਰੀਕਾ, ਬਿਨਾਂ ਦਵਾਈ ਫੈਟੀ ਲੀਵਰ ਤੋਂ ਛੁਟਕਾਰਾ | D5 Channel Punjabi

ਚੇਅਰਮੈਨ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਆੜ੍ਹਤੀਆਂ ਦੀਆਂ ਸਮੱਸਿਆਂਵਾਂ ਨੂੰ ਦੂਰ ਕਰਨ ਲਈ ਸਾਰਥਕ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਮੰਡੀਆਂ ਦਾ ਸਹੀ ਵਿਕਾਸ ਨਹੀਂ ਹੋ ਸਕਿਆ ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਤੋਂ ਹਦਾਇਤਾਂ ਲੈ ਕੇ ਮੰਡੀਆਂ ਦੇ ਸਹੀ ਵਿਕਾਸ ਅਤੇ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਕਈ ਲਾਹੇਵੰਦ ਸਕੀਮਾਂ ਲਿਆਂਦੀਆਂ ਜਾਣਗੀਆਂ।

Punjab ‘ਚ ਤੂਫ਼ਾਨ ਦਾ ਕਹਿਰ, ਪੁੱਟ-ਪੁੱਟ ਸੁੱਟੇ ਘਰਾਂ ਦੇ ਗੇਟ ਡਿੱਗੀਆਂ ਕੰਧਾਂ, ਜੜ੍ਹੋਂ ਉੱਖੜੇ ਦਰਖੱਤ

ਬਰਸਟ ਨੇ ਆੜ੍ਹਤੀ ਭਾਈਚਾਰੇ ਨੂੰ ਭਰੋਸਾ ਦਿੱਤਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਭਵਿੱਖ ਵਿਚ ਲਏ ਜਾਣ ਵਾਲੇ ਫੈਸਲਿਆਂ ਵਿਚ ਆੜ੍ਹਤੀਆਂ ਦੀ ਵੀ ਰਾਏ ਲਈ ਜਾਵੇਗੀ ਅਤੇ ਕੋਈ ਵੀ ਫੈਸਲਾ ਜ਼ਬਰਦਸਤੀ ਲਾਗੂ ਨਹੀਂ ਕੀਤਾ ਜਾਵੇਗਾ। ਮੀਟਿੰਗ ਵਿਚ ਰਵਿੰਦਰ ਸਿੰਘ ਚੀਮਾ ਪ੍ਰਧਾਨ, ਹਰਜੀਤ ਸਿੰਘ ਬਰੂ ਉਪ-ਚੇਅਰਮੈਨ, ਰਜਿੰਦਰ ਕੁਮਾਰ ਅਰੋੜਾ ਤੇ ਜਸਵਿੰਦਰ ਸਿੰਘ ਰਾਣਾ ਦੋਵੇਂ ਜਨਰਲ ਸੱਕਤਰਾਂ ਦੇ ਨਾਲ-ਨਾਲ ਸੂਬੇ ਦੇ ਵੱਖ-ਵੱਖ ਜ਼ਿਿਲ੍ਹਆਂ ਤੋਂ ਆਏ ਆੜ੍ਹਤੀਆਂ ਦੇ ਨੁਮਾਇੰਦੇ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button