Breaking NewsD5 specialNewsPoliticsPress ReleasePunjabTop News

ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਸਬੰਧੀ ਮਸਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਮੰਡੀ ਬੋਰਡ ਦੇ ਮੁਹਾਲੀ ਸਥਿਤ ਹੈੱਡਕੁਆਰਟਰ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਤਾਂ ਕਿ ਇਕ ਅਪ੍ਰੈਲ ਤੋਂ ਸ਼ੁਰੂ ਹੋਏ ਹਾੜ੍ਹੀ ਦੇ ਮੰਡੀਕਰਨ ਸੀਜ਼ਨ ਦੌਰਾਨ ਖਰੀਦ ਕਾਰਜਾਂ ਸਬੰਧੀ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਫੌਰੀ ਹੱਲ ਕੱਢਿਆ ਜਾ ਸਕੇ। ਮੰਡੀ ਬੋਰਡ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਮੱਸਿਆਵਾਂ ਨੂੰ ਤੁਰੰਤ ਸੁਲਝਾਉਣ ਲਈ ਸੰਪਰਕ ਨੰਬਰ ਵੀ ਜਾਰੀ ਕੀਤੇ ਹਨ।

Modi ਦਾ ਬਦਲਿਆ ਮਨ! ਕਿਸਾਨਾਂ ਨੂੰ ਦਿੱਤਾ ਵੱਡਾ ਝਟਕਾ | D5 Channel Punjabi

ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਣਕ ਦੀ ਨਿਰਵਿਘਨ ਖਰੀਦ ਲਈ ਢੁਕਵੇਂ ਬੰਦੋਬਸਤ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਅਤੇ ਇਸ ਸਬੰਧ ਵਿਚ ਡਿਪਟੀ ਕਮਿਸ਼ਨਰਾਂ ਅਤੇ ਖਰੀਦ ਏਜੰਸੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ।

ਲਓ Bhagwant Mann ਦਾ ਵੱਡਾ ਧਮਾਕਾ, ਲਿਆ ਅਜਿਹਾ ਫੈਸਲਾ | D5 Channel Punjabi

ਬੁਲਾਰੇ ਨੇ ਦੱਸਿਆ ਕਿ ਮੰਡੀ ਬੋਰਡ ਅਤੇ ਫੂਡ ਤੇ ਸਿਵਲ ਸਪਲਾਈਜ਼ ਵਿਭਾਗ ਦੇ ਕਰਮਚਾਰੀ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕੰਟਰੋਲ ਰੂਮ ਵਿਚ ਹਾਜ਼ਰ ਰਹਿਣਗੇ ਤਾਂ ਕਿ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੋਈ ਪ੍ਰੇਸ਼ਾਨੀ ਆਉਣ ਉਤੇ ਤੁਰੰਤ ਸੁਲਝਾਇਆ ਜਾ ਸਕੇ। ਬੁਲਾਰੇ ਨੇ ਅੱਗੇ ਦੱਸਿਆ ਕਿ ਕਿਸਾਨ ਅਤੇ ਆੜ੍ਹਤੀ ਸੰਪਰਕ ਨੰਬਰ 0172-5101659, 5101643, 5101605 ਅਤੇ 5101650 ਉਤੇ ਰਾਬਤਾ ਕਾਇਮ ਕਰ ਸਕਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button