Breaking NewsD5 specialNewsPoliticsPunjab

ਮੰਤਰੀ ਕਾਂਗੜ ਨੂੰ ਕੋਰੋਨਾ ਹੋਣ ਤੋਂ ਬਾਅਦ ਮੰਡਰਾਇਆ ਵੱਡਾ ਖ਼ਤਰਾ,ਲੋਕਾਂ ‘ਚ ਸਹਿਮ ਦਾ ਮਾਹੌਲ

ਚੰਡੀਗੜ੍ਹ : ਪੰਜਾਬ ‘ਚ ਆਏ ਦਿਨ ਕੋਰੋਨਾ ਵਾਇਰਸ ਦੇ ਕੇਸ ਵੱਧਦੇ ਜਾ ਰਹੇ ਹਨ ਤੇ ਹੁਣ ਇਸ ਨੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੂੰ ਵੀ ਆਪਣੀ ਚਪੇਟ ‘ਚ ਲੈ ਲਿਆ ਹੈ। ਕਾਂਗੜ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਤੇ ਉਹਨਾਂ ਦਾ ਗਲਾ ਕਾਫ਼ੀ ਖਰਾਬ ਸੀ। ਇਹ ਲੱਛਣ ਹੋਣ ਕਰਕੇ ਉਹਨਾਂ ਦਾ ਕੋਰੋਨਾ ਟੈਸਟ ਕਰਵਾਿਆ ਗਿਆ ਜਿਸ ਤੋਂ ਬਾਅਦ ਉਹਨਾਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ।

🔴 LIVE 🔴ਖਾਲਿਸਤਾਨ ਦੇ ਨਾਮ ‘ਤੇ ਪੰਜਾਬ ‘ਚ ਵੱਡੇ ਕਾਂਡ! ਪੰਜਾਬ ‘ਤੇ ਚਾਰੋ ਪਾਸੋਂ ਹੋਏ ਹਮਲੇ! ਨਹੀਂ ਟਲਦਾ ਬਾਜਵਾ,

ਮੰਤਰੀ ਦੀ ਰਿਪੋਰਟ ਪੌਜ਼ੀਟਿਵ ਆਉਂਦੇ ਹੀ ਸਿਹਤ ਵਿਭਾਗ ਦੀ ਟੀਮ ਉਨ੍ਹਾਂ ਦੇ ਘਰ ਪਹੁੰਚੀ ਤੇ ਪੂਰੇ ਪਰਿਵਾਰ ਦੇ ਸੈਂਪਲ ਲੈ ਕੇ ਜਾਂਚ ਕੀਤੀ ਗਈ। ਮੀਡੀਆ ਰਿਪੋਰਟਾਂ ਮੁਤਾਬਕ ਉਹਨਾਂ ਦੀ ਨੂੰਹ ਤੇ ਕੋਆਪਰੇਟਿਵ ਬੈਂਕ ਬਠਿੰਡਾ ਦੇ ਚੇਅਰਮੈਨ ਹਰਮਨਵੀਰ ਜੈਸੀ ਕਾਂਗੜ ਦੀ ਪਤਨੀ ਵੀ ਪੌਜ਼ੀਟਿਵ ਪਾਈ ਗਈ ਹੈ, ਜਦਕਿ ਬਾਕੀ ਪਰਵਾਰਿਕ ਮੈਬਰਾਂ ਦੀ ਰਿਪੋਰਟ ਨੈਗੇਟਿਵ ਆਈ ਹੈ।

ਮਾਫ਼ੀਆ ਨੂੰ ਲੈ ਕੇ ਹਾਈਕੋਰਟ ਸਖ਼ਤ, ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਹੁਣ ਨਹੀਂ ਬਚਣਗੇ ਆਹ ਲੋਕ

ਜ਼ਿਕਰਯੋਗ ਹੈ ਕਿ ਕਾਂਗੜ ਕੱਲ੍ਹ 15 ਅਗਸਤ, ਅਜ਼ਾਦੀ ਦਿਹਾੜੇ ਮੌਕੇ ਮਾਨਸਾ ‘ਚ ਤਿਰੰਗਾ ਲਹਿਰਾਉਣ ਲਈ ਪਹੁੰਚੇ ਸਨ, ਇਥੇ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਾਰਨ ਟੈਸਟ ਕਰਵਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਦੇ ਸੰਪਰਕ ‘ਚ ਸਥਾਨਕ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਸਮੇਤ ਵੱਡੀ ਗਿਣਤੀ ‘ਚ ਅਧਿਕਾਰੀ ਤੇ ਇਲਾਕੇ ਦੇ ਲੋਕ ਆਏ ਸਨ। ਉਨ੍ਹਾਂ ਆਪਣੇ ਸੰਪਰਕ ‘ਚ ਆਉਣ ਵਾਲੇ ਸਾਰੇ ਲੋਕਾਂ ਨੂੰ ਆਪਣੀ ਜਾਂਚ ਕਰਵਾਉਣ ਦੀ ਵੀ ਅਪੀਲ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button