ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਬਲਬੀਰ ਸਿੱਧੂ ਹੋਏ ਭਾਵੁਕ, ਕਿਹਾ- ਫਾਂਸੀ ਤੋਂ ਪਹਿਲਾਂ ਵੀ ਆਖਰੀ ਇੱਛਾ ਪੁੱਛੀ ਜਾਂਦੀ ਹੈ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ‘ਤੇ ਪ੍ਰਤੀਕਿਰਿਆ ਦਿੱਤੀ। ਉਹ ਭਾਵੁਕ ਹੋ ਗਏ ਅਤੇ ਕਿਹਾ ਕਿ ਸਾਨੂੰ ਸਾੜ ਕੇ ਬਾਹਰ ਕੱਡਣ ਦੀ ਕੀ ਲੋੜ ਸੀ। ਫਾਂਸੀ ਦੇਣ ਤੋਂ ਪਹਿਲਾਂ ਵੀ ਆਖਰੀ ਇੱਛਾ ਪੁੱਛੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਆਖਰੀ ਸਮੇਂ ਤੱਕ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਖੜ੍ਹੇ ਹਾਂ।ਮੈਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਮੈਂ ਪੂਰੀ ਇਮਾਨਦਾਰੀ ਨਾਲ ਨਿਭਾਇਆ ਹੈ। ਉਨ੍ਹਾਂ ਨੇ ਹਾਈ ਕਮਾਂਡ ਨੂੰ ਪੁੱਛਿਆ ਕਿ ਮੇਰਾ ਕੀ ਕਸੂਰ ਸੀ? ਤੁਹਾਨੂੰ ਦੱਸ ਦੇਈਏ ਕਿ ਬਲਬੀਰ ਸਿੱਧੂ ਨੇ ਹਾਈ ਕਮਾਂਡ ਨੂੰ ਚਿੱਠੀ ਲਿਖ ਕੇ ਆਪਣੀ ਨਾਰਾਜ਼ਗੀ ਵੀ ਪ੍ਰਗਟ ਕੀਤੀ ਹੈ।
ਇਹਨੂੰ ਕਹਿੰਦੇ ਨੇ ਲੋਕਾਂ ਦਾ ਮੁੱਖ ਮੰਤਰੀ, ਚੰਨੀ ਨੇ ਤੋੜੀ ਪੁਰਾਣੀ ਰੀਤ, ਸਾਰੇ ਵਿਧਾਇਕ ਹੈਰਾਨ! D5 Channel Punjabi
ਇਸ ਦੌਰਾਨ ਉਨ੍ਹਾਂ ਨੇ ਫਤਿਹ ਕਿੱਟ ਅਤੇ ਵੈਕਸੀਨ ਘੁਟਾਲੇ ਬਾਰੇ ਵੀ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਮੇਰੇ ਤੋਂ ਕੁਝ ਨਹੀਂ ਪੁੱਛਿਆ ਗਿਆ। ਸਾਰੇ ਫੈਸਲੇ ਸਾਬਕਾ ਮੁੱਖ ਸਕੱਤਰ ਵਿਨੀ ਮਹਾਜਨ ਨੇ ਲਏ ਸਨ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਿੱਚ ਨਵੇਂ ਮੰਤਰੀ ਮੰਡਲ ਦਾ ਐਲਾਨ ਹੋ ਚੁੱਕਾ ਹੈ। ਕੁਝ ਪੁਰਾਣੇ ਮੰਤਰੀਆਂ ਨੂੰ ਛੁੱਟੀ ਦੇ ਦਿੱਤੀ ਗਈ ਹੈ, ਜਿਨ੍ਹਾਂ ਵਿੱਚ ਬਲਬੀਰ ਸਿੱਧੂ ਦਾ ਨਾਂ ਵੀ ਸ਼ਾਮਲ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.