Breaking NewsD5 specialNewsPoliticsPunjab

ਮੰਤਰੀ ਮੰਡਲ ਪਾਸੋਂ ਹਰੀ ਝੰਡੀ ਮਿਲਣ ਨਾਲ ਪੀ.ਏ.ਸੀ.ਐਲ. ਦੇ ਰਣਨੀਤਿਕ ਅੱਪਨਿਵੇਸ਼ ਲਈ ਰਾਹ ਪੱਧਰਾ

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਪਾਸੋਂ ਹਰੀ ਝੰਡੀ ਮਿਲਣ ਨਾਲ ਪੰਜਾਬ ਐਲਕਲੀਜ਼ ਤੇ ਕੈਮੀਕਲ ਲਿਮਟਡ (ਪੀ.ਏ.ਸੀ.ਐਲ.) ਦੇ ਅੱਪਨਿਵੇਸ਼ ਲਈ ਰਾਹ ਪੱਧਰਾ ਹੋ ਗਿਆ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਪੀ.ਏ.ਸੀ.ਐਲ. ਦੀ ਵਿਸ਼ੇਸ਼ ਜਨਰਲ ਮੀਟਿੰਗ (ਈ.ਜੀ.ਐਮ.) ਦੀ ਰਿਪੋਰਟ ਦੇ ਨਾਲ-ਨਾਲ 17 ਸਤੰਬਰ ਨੂੰ ਮੰਤਰੀਆਂ ਦੇ ਉਚ ਤਾਕਤੀ ਸਮੂਹ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਦਿਆਂ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ (ਪੀ.ਐਸ.ਆਈ.ਡੀ.ਸੀ.) ਰਾਹੀਂ ਪੰਜਾਬ ਸਰਕਾਰ ਵੱਲੋਂ ਰੱਖੀ ਗਈ ਪੀ.ਏ.ਸੀ.ਐਲ. ਦੀ 33.49 ਫੀਸਦੀ ਬਰਾਬਰ ਹਿੱਸੇਦਾਰੀ ਦੇ ਅੱਪਨਿਵੇਸ਼ ਲਈ ਹਰੀ ਝੰਡੀ ਦੇ ਦਿੱਤੀ ਹੈ।

ਕੱਲ੍ਹ ਬਾਦਲਾਂ ਦੇ ਪਿੰਡ ਤੋਂ ਆ ਰਹੀ ਕਿਸਾਨਾਂ ਦੀ ਬੱਸ ਸੀ ਪਲਟੀ,ਅੱਜ ਉਨਾਂ ਲਈ ਸਰਕਾਰ ਨੇ ਕੀਤਾ ਵੱਡਾ ਐਲਾਨ !

22 ਸਤੰਬਰ, 2020 ਨੂੰ ਹੋਈ ਵਿਸ਼ੇਸ਼ ਜਨਰਲ ਮੀਟਿੰਗ ਦੌਰਾਨ ਅੱਪਨਿਵੇਸ਼ ਬਾਰੇ ਹਾਲ ਹੀ ਵਿੱਚ ਗਠਿਤ ਕੀਤੇ ਅਫਸਰਾਂ ਦੇ ਕੋਰ ਗਰੁੱਪ ਦੀ ਵਿਸਥਾਰਤ ਰਿਪੋਰਟ ਨੂੰ ਵਿਚਾਰਨ ਤੋਂ ਬਾਅਦ ਸਰਬਸੰਮਤੀ ਨਾਲ ਇਹ ਫੈਸਲਾ ਕੀਤਾ ਗਿਆ ਕਿ ਪੰਜਾਬ ਸਰਕਾਰ ਪੀ.ਐਸ.ਆਈ.ਡੀ.ਸੀ. ਨੂੰ ਕੋਰ ਗਰੁੱਪ ਦੀਆਂ ਸਿਫਾਰਸ਼ਾਂ ਦੇ ਮੁਤਾਬਕ ਪੀ.ਏ.ਸੀ.ਐਲ. ਦੇ ਸ਼ੇਅਰਾਂ ਦੇ ਅੱਪਨਿਵੇਸ਼ ਲਈ ਅੱੱਗੇ ਵਧਣਾ ਚਾਹੀਦਾ ਹੈ। ਮੰਤਰੀ ਮੰਡਲ ਨੇ ਇਸ ਨੂੰ ਮੁੜ ਮੰਤਰੀ ਮੰਡਲ ਵਿੱਚ ਲਿਆਉਣ ਦੀ ਥਾਂ ਮਾਮੂਲੀ ਸੋਧਾਂ ਲਈ ਮਨਜ਼ੂਰੀ ਦੇਣ ਵਾਸਤੇ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ।

ਲਓ ਸਵੇਰੇ ਹੀ ਕਰਤਾ ਕਿਸਾਨਾਂ ਨੇ ਵੱਡਾ ਐਲਾਨ,ਸੋਚ ਸਮਝ ਕੇ ਨਿਕਲਿਓ ਘਰੋਂ ਬਾਹਰ!ਚੱਪੇ-ਚੱਪੇ ਨੂੰ ਕਰਨਗੇ ਜਾਮ?

ਇਹ ਵੀ ਨਿਰਧਾਰਤ ਕੀਤਾ ਗਿਆ ਕਿ ਇਸ ਸਬੰਧ ਵਿੱਚ ਕਾਗਜ਼ੀ ਕੰਮਕਾਜ ਅਤੇ ਹੋਰ ਲੋੜੀਂਦੀ ਪ੍ਰਕ੍ਰਿਆ ਉਦਯੋਗ ਵਿਭਾਗ ਵੱਲੋਂ ਚਲਾਈ ਜਾਵੇਗੀ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੀਟਿੰਗ ਦੌਰਾਨ ਦੱਸਿਆ ਕਿ ਸੂਬੇ ਨੂੰ ਪੀ.ਐਸ.ਆਈ.ਡੀ.ਸੀ. ਰਾਹੀਂ ਦਿੱਤੇ ਗਏ ਆਪਣੇ ਹਿੱਸੇ ਵਿੱਚੋਂ 42 ਕਰੋੜ ਰੁਪਏ ਮਿਲਣਗੇ ਜਿਸ ਦਾ ਸਰਕਾਰ ਦੇ ਪੱਧਰ ‘ਤੇ ਲਿਆ ਗਿਆ ਕਰਜ਼ਾ ਮੌਜੂਦਾ ਸਮੇਂ 900 ਕਰੋੜ ਰੁਪਏ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button