Breaking NewsD5 specialNewsNews from PunjabPress ReleasePunjabPunjab NewsPunjab OfficialsTop News

ਮੰਤਰੀ ਮੰਡਲ ਵੱਲੋਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਅਤੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਸਟਾਫ ਨਰਸਾਂ ਦੀਆਂ 473 ਅਸਾਮੀਆਂ ਭਰਨ ਦੀ ਪ੍ਰਵਾਨਗੀ

ਕੋਵਿਡ ਦੀ ਹੰਗਾਮੀ ਸਥਿਤੀ ਨਾਲ ਕਾਰਗਰ ਢੰਗ ਰਾਹੀਂ ਨਿਪਟਣ ਦੇ ਉਦੇਸ਼ ਨਾਲ ਲਿਆ ਫੈਸਲਾ

ਚੰਡੀਗੜ੍ਹ:ਸੂਬਾ ਭਰ ਵਿਚ ਕੋਵਿਡ-19 ਦੀ ਹੰਗਾਮੀ ਸਥਿਤੀ ਨਾਲ ਪ੍ਰਭਾਵੀ ਢੰਗ ਰਾਹੀਂ ਨਿਪਟਣ ਲਈ ਪੰਜਾਬ ਮੰਤਰੀ ਮੰਡਲ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਅਤੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਸਟਾਫ ਨਰਸਾਂ ਦੀਆਂ 473 ਅਸਾਮੀਆਂ ਦੀ ਭਰਤੀ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਅਸਾਮੀਆਂ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਾਇਰੇ ਵਿਚੋਂ ਕੱਢ ਕੇ ਬਾਬਾ ਫਰੀਦ ਯੂਨੀਵਰਸਿਟੀ, ਫਰੀਦਕੋਟ ਰਾਹੀਂ ਮੈਰਿਟ ਦੇ ਆਧਾਰ ਉਤੇ ਲਿਖਤੀ ਪ੍ਰੀਖਿਆ ਰਾਹੀਂ ਭਰੀਆਂ ਜਾਣਗੀਆਂ।

ਵੱਡੇ ਕਾਫਲੇ ਨਾਲ ਬਾਰਡਰ ‘ਤੇ ਪਹੁੰਚਿਆ ਸਿਧਾਣਾ,ਇਕੱਠ ਦੇਖ ਪਿੱਛੇ ਮੁੜੀ ਦਿੱਲੀ ਪੁਲਿਸ!

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਨਵੀਆਂ ਭਰਤੀ ਸਟਾਫ ਨਰਸਾਂ ਨੂੰ ਵਿੱਤ ਵਿਭਾਗ ਵੱਲੋਂ ਪ੍ਰਵਾਨਿਤ ਕੀਤੀ ਜਾ ਚੁੱਕੀ 29,200 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ।ਜਿਕਰਯੋਗ ਹੈ ਕਿ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਕੰਮਕਾਜ ਵਿਚ ਹੋਰ ਵਧੇਰੇ ਕੁਸ਼ਲਤਾ ਲਿਆਉਣ ਲਈ ਸੂਬਾ ਸਰਕਾਰ ਦੀ ਪੁਨਰਗਠਨ ਯੋਜਨਾ ਦੇ ਤਹਿਤ ਇਹ ਅਸਾਮੀਆਂ ਸਿਰਜੀਆਂ ਗਈਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button