Breaking NewsD5 specialNewsPunjabTop News

ਮੰਤਰੀ ਮੰਡਲ ਵੱਲੋਂ ਸਰਕਾਰੀ ਕੈਟਲ ਪਾਊਂਡਜ਼ ਨੂੰ ਪੀ.ਪੀ.ਪੀ. ਢੰਗ ਨਾਲ ਚਲਾਏ ਜਾਣ ਨੂੰ ਮਨਜ਼ੂਰੀ

ਚੰਡੀਗੜ੍ਹ : ਸਰਕਾਰ ਵੱਲੋਂ ਜ਼ਿਲ੍ਹਿਆਂ ਵਿੱਚ ਚਲਾਏ ਜਾ ਰਹੇ ਪਸ਼ੂਆਂ ਦੇ ਵਾੜੇ (ਕੈਟਲ ਪਾਊਂਡਜ਼) ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਅਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਠੋਸ ਹੱਲ ਕਰਨ ਲਈ ਮੰਤਰੀ ਮੰਡਲ ਵੱਲੋਂ ਬੁੱਧਵਾਰ ਨੂੰ ਇਨਾਂ ਕੈਟਲ ਪਾਊਂਡਜ਼ ਨੂੰ ਜਨਤਕ-ਨਿੱਜੀ ਭਾਈਵਾਲੀ ਰਾਹੀਂ ਚਲਾਏ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਗਈ। ਮੰਤਰੀ ਮੰਡਲ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਵੀਂ ਨੀਤੀ ਵਿੱਚ ਲੋੜ ਅਨੁਸਾਰ ਕੋਈ ਵੀ ਸੋਧ ਕਰਨ ਲਈ ਪੂਰੇ ਅਧਿਕਾਰ ਦੇ ਦਿੱਤੇ ਗਏ ਹਨ। ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਅਨੂਸਾਰ ਇਨਾਂ ਕੈਟਲ ਪਾਊਂਡਜ਼ (ਅੰਮ੍ਰਿਤਸਰ ਅਤੇ ਫਿਰੋਜ਼ਪੁਰ ਨੂੰ ਛੱਡ ਕੇ) ਨੂੰ ਪੀ.ਪੀ.ਪੀ. ਢੰਗ ਨਾਲ ਚਲਾਏ ਜਾਣ ਨਾਲ ਸੂਬੇ ’ਤੇ ਕੋਈ ਵਿੱਤੀ ਬੋਝ ਨਹੀਂ ਪਵੇਗਾ ਕਿਉਂਜੋ ਵੱਖੋ-ਵੱਖਰੀਆਂ ਮਨਜ਼ੂਰਸ਼ੁਦਾ ਗਤੀਵਿਧੀਆਂ ਰਾਹੀਂ ਇਹ ਕੈਟਲ ਪਾਊਂਡਜ਼ ਲੋੜੀਂਦਾ ਮਾਲੀਆ ਇਕੱਠਾ ਕਰਕੇ ਸਵੈ-ਨਿਰਭਰ ਹੋ ਜਾਣਗੇ। ਇਸ ਫੈਸਲੇ ਮੁਤਾਬਿਕ ਮੰਤਰੀ ਮੰਡਲ ਵੱਲੋਂ ਇਛੁੱਕ ਐਨ.ਜੀ.ਓਜ਼./ਸੁਸਾਈਟੀਆਂ/ ਸੰਗਠਨਾਂ / ਨਿੱਜੀ ਵਿਅਕਤੀਆਂ/ਸਰਵਿਸ ਪ੍ਰੋਵਾਈਡਰਾਂ/ਕੰਪਨੀਆਂ/ਟਰੱਸਟਾਂ ਪਾਸੋਂ ਸ਼ਰਤਾਂ ਸਹਿਤ ਮੰਗੇ ਜਾਣ ਵਾਲੇ ‘ਐਕਸਪ੍ਰੈਸ਼ਨ ਆਫ ਇੰਟਰਸਟ’ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ।

ਹੁਣੇ-ਹੁਣੇ ਆਈ ਕੇਂਦਰ ਤੋਂ ਚਿੱਠੀ,ਪਰ ਚਿੱਠੀ ਦੇਖਦੇ ਹੀ ਭੜਕੇ ਕਿਸਾਨ ਤੇ ਆੜ੍ਹਤੀਏ!ਕਰਤਾ ਵੱਡਾ ਐਲਾਨ,ਡਰੀ ਕੇਂਦਰ ਸਰਕਾਰ!

ਪੀ.ਪੀ.ਪੀ. ਢੰਗ ਅਪਣਾਉਣ ਅਤੇ ‘ਐਕਸਪ੍ਰੈਸ਼ਨ ਆਫ ਇੰਟਰਸਟ’ ਮੰਗੇ ਜਾਣ ਦਾ ਫੈਸਲਾ ਕੈਬਨਿਟ ਸਬ ਕਮੇਟੀ, ਜੋ ਕਿ ਸਤੰਬਰ 2019 ਵਿੱਚ ਗਠਿਤ ਕੀਤੀ ਗਈ ਸੀ, ਦੁਆਰਾ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਜੁਲਾਈ 2020 ਵਿੱਚ ਲਿਆ ਗਿਆ ਸੀ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 20 ਕੈਟਲ ਪਾਊਂਡਜ਼ (ਪਿੰਡਾਂ ਦੇ ਵਾਸੀਆਂ ਵੱਲੋਂ ਅਦਾਲਤਾਂ ਵਿੱਚ ਮਾਮਲੇ ਦਾਇਰ ਕੀਤੇ ਜਾਣ ਕਰਕੇ ਅੰਮ੍ਰਿਤਸਰ ਅਤੇ ਫਿਰੋਜ਼ਪੁਰ ਤੋਂ ਬਗੈਰ) ਸਥਾਪਿਤ ਕੀਤੇ ਗਏ ਹਨ ਜਿਨਾਂ ਵਿੱਚ 10,024 ਅਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਕੀਤੀ ਜਾਂਦੀ ਹੈ। ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਇਨਾਂ ਕੈਟਲ ਪਾਊਂਡਜ਼ ਦੀ ਉਸਾਰੀ ਅਤੇ ਅਵਾਰਾ ਪਸ਼ੂਆਂ ਦੇ ਰੱਖ-ਰਖਾਅ ਲਈ 4385.35 ਲੱਖ ਰੁਪਏ ਜਾਰੀ ਕੀਤੇ ਗਏ ਹਨ। ਅਸਲ ਯੋਜਨਾ ਅਨੁਸਾਰ ਛੇ ਕੈਟਲ ਸ਼ੈੱਡ ਉਸਾਰੇ ਜਾਣੇ ਸਨ ਜਿਨਾਂ ਨਾਲ ਇਨਾਂ ਦੀ ਗਿਣਤੀ 132 (22 X 6) ਹੋਣੀ ਸੀ ਪਰ ਅਜੇ ਤੱਕ 20 ਜ਼ਿਲ੍ਹਿਆਂ ਵਿੱਚ 76 ਸ਼ੈੱਡ ਹੀ ਉਸਾਰੇ ਜਾ ਸਕੇ ਹਨ ਜਦੋਂ ਕਿ 56 ਦੀ ਉਸਾਰੀ ਅਜੇ ਬਾਕੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button