ਯਾਤਰੀ ਜਹਾਜ਼ ਅਤੇ ਇੱਕ ਫੌਜੀ ਹੈਲੀਕਾਪਟਰ ਦੀ ਟੱਕਰ ‘ਚ 67 ਲੋਕਾਂ ਦੀ ਮੌਤ ਹੋਣ ਦਾ ਖਦਸ਼ਾ
ਵਾਸ਼ਿੰਗਟਨ : ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਵਿੱਚ ਬੁੱਧਵਾਰ ਰਾਤ ਕਰੀਬ 9 ਵਜੇ ਇੱਕ ਯਾਤਰੀ ਜਹਾਜ਼ ਅਤੇ ਇੱਕ ਫੌਜੀ ਹੈਲੀਕਾਪਟਰ ਦੀ ਟੱਕਰ ਹੋਈ ਸੀ। ਹਾਦਸੇ ਤੋਂ ਬਾਅਦ ਦੋਵੇਂ ਪੋਟੋਮੈਕ ਨਦੀ ਵਿੱਚ ਡਿੱਗ ਗਏ। ਜਹਾਜ਼ ਵਿੱਚ ਚਾਲਕ ਦਲ ਦੇ 4 ਮੈਂਬਰਾਂ ਸਮੇਤ 64 ਲੋਕ ਸਵਾਰ ਸਨ। ਤਾਜ਼ਾ ਖ਼ਬਰਾਂ ਦੇ ਅਨੁਸਾਰ, ਇਸ ਘਟਨਾ ਵਿੱਚ 67 ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਹੈ, ਅਤੇ ਹੁਣ ਤੱਕ ਘੱਟੋ-ਘੱਟ 28 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।
ਇਹ ਘਟਨਾ ਵਾਸ਼ਿੰਗਟਨ ਡੀਸੀ ਨੇੜੇ ਰੋਨਾਲਡ ਰੀਗਨ ਨੈਸ਼ਨਲ ਏਅਰਪੋਰਟ ‘ਤੇ ਵਾਪਰੀ, ਜਦੋਂ ਪੀਐਸਏ ਏਅਰਲਾਈਨਜ਼ ਦਾ ਇੱਕ ਯਾਤਰੀ ਜਹਾਜ਼ ਉਤਰਨ ਦੀ ਕੋਸ਼ਿਸ਼ ਕਰ ਰਿਹਾ ਸੀ ਅਤੇ ਇੱਕ ਫੌਜੀ ਬਲੈਕ ਹਾਕ ਹੈਲੀਕਾਪਟਰ ਨਾਲ ਹਵਾ ਵਿੱਚ ਟਕਰਾ ਗਿਆ। ਹੈਲੀਕਾਪਟਰ ਵਿੱਚ ਤਿੰਨ ਫੌਜੀ ਸਵਾਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.