EntertainmentTop News

‘ਯਾਰ ਮੇਰਾ ਤਿੱਤਲੀਆਂ ਵਰਗਾ’ ਦੇ ਟਰੇਲਰ ਨੇ ਬਣਾਇਆ ਇਹ ਰਿਕਾਰਡ 

ਚੰਡੀਗੜ੍ਹ : ਪੰਜਾਬੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ ਦੇ ਟਰੇਲਰ ਨੇ ਯੂਟਿਊਬ ’ਤੇ ਧੁੰਮਾਂ ਪਾ ਦਿੱਤੀਆਂ ਹਨ। 32 ਮਿਲੀਅਨ ਵਿਊਜ਼ ਦੇ ਨਾਲ ਇਹ ਯੂਟਿਊਬ ’ਤੇ ਸਭ ਤੋਂ ਵੱਧ ਵਾਰ ਦੇਖਿਆ ਜਾਣ ਵਾਲਾ ਪੰਜਾਬੀ ਫ਼ਿਲਮ ਟਰੇਲਰ ਬਣ ਗਿਆ ਹੈ। ‘ਯਾਰ ਮੇਰਾ ਤਿੱਤਲੀਆਂ ਵਰਗਾ’ ਫ਼ਿਲਮ ਦਾ ਟਰੇਲਰ 10 ਅਗਸਤ ਨੂੰ ਰਿਲੀਜ਼ ਹੋਇਆ ਸੀ ਤੇ 17 ਦਿਨਾਂ ਅੰਦਰ ਹੀ ਇਸ ਨੂੰ 32 ਮਿਲੀਅਨ ਯਾਨੀ 3 ਕਰੋੜ 20 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

CM Mann Live : Mann ਸਰਕਾਰ ਨੇ ਲੱਖਪਤੀ ਕੀਤੇ ਖਿਡਾਰੀ, ਵਧਾਇਆ ਮਾਣ, ਮਾਪੇ ਹੋਏ ਖੁਸ਼, ਦੇਖੋ ਸਿੱਧਾ Live

ਦੱਸ ਦੇਈਏ ਕਿ ‘ਯਾਰ ਮੇਰਾ ਤਿੱਤਲੀਆਂ ਵਰਗਾ’ ਫ਼ਿਲਮ ’ਚ ਗਿੱਪੀ ਗਰੇਵਾਲ, ਤਨੂੰ ਗਰੇਵਾਲ, ਕਰਮਜੀਤ ਅਨਮੋਲ, ਰਾਜ ਧਾਲੀਵਾਲ ਤੇ ਹਰਮਨ ਘੁੰਮਣ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਗਿੱਪੀ ਗਰੇਵਾਲ, ਰਵਨੀਤ ਕੌਰ ਗਰੇਵਾਲ ਤੇ ਆਸ਼ੂ ਮੁਨੀਸ਼ ਸਾਹਨੀ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button