ਯੂਕਰੇਨ ਦੀ ਰਾਜਧਾਨੀ ਕੀਵ ’ਤੇ ਮਿਜ਼ਾਈਲ ਹਮਲਾ, 9 ਲੋਕ ਜ਼ਖ਼ਮੀ

ਯੂਕਰੇਨ ਦੀ ਰਾਜਧਾਨੀ ਕੀਵ ’ਚ ਤੜਕੇ ਹੋਏ ਮਿਜ਼ਾਈਲ ਹਮਲਿਆਂ ’ਚ ਘੱਟੋ-ਘੱਟ 9 ਲੋਕ ਜ਼ਖ਼ਮੀ ਹੋ ਗਏ। ਇਹ ਹਮਲੇ ਅਜਿਹੇ ਸਮੇਂ ਹੋਏ ਹਨ, ਜਦੋਂ ਯੂਕਰੇਨ ਅਗਲੇ ਹਫ਼ਤੇ ਰੂਸ ਤੇ ਅਮਰੀਕਾ ਨਾਲ ਨਵੇਂ ਸਿਰੇ ਤੋਂ ਗੱਲਬਾਤ ਦੀ ਤਿਆਰੀ ਕਰ ਰਿਹਾ ਹੈ।ਤਿੰਨਾਂ ਦੇਸ਼ਾਂ ਦੇ ਨੁਮਾਇੰਦੇ ਮੰਗਲਵਾਰ ਨੂੰ ਸੰਯੁਕਤ ਅਰਬ ਅਮੀਰਾਤ ਦੀ ਰਾਜਧਾਨੀ ਅਬੂ ਧਾਬੀ ਵਿਚ ਜੰਗ ਖ਼ਤਮ ਕਰਨ ਦੇ ਮਕਸਦ ਨਾਲ ਗੱਲਬਾਤ ਕਰਨਗੇ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਦੀ ਵਿਚੋਲਗੀ ਹੇਠ ਇਹ ਗੱਲਬਾਤ ਦਾ ਚੌਥਾ ਦੌਰ ਹੋਵੇਗਾ।ਅਧਿਕਾਰੀਆਂ ਨੇ ਦੱਸਿਆ ਕਿ ਰੂਸ ਦੀਆਂ ਮਿਜ਼ਾਈਲਾਂ ਨੇ ਰਾਤ ਭਰ ਯੂਕਰੇਨ ਦੀ ਰਾਜਧਾਨੀ ਕੀਵ ’ਚ ਕਈ ਥਾਵਾਂ ਨੂੰ ਨਿਸ਼ਾਨਾ ਬਣਾਇਆ। ਇਸ ਕਾਰਨ ਘਰਾਂ ਤੇ ਵਪਾਰਕ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ। ਇਸ ਦੇ ਨਾਲ ਹੀ ਬਿਜਲੀ ਅਤੇ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋਈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




