InternationalTop News

ਯੂਕਰੇਨ ਦੀ ਸਰਕਾਰ ਨੇ ਟੈਲੀਗਰਾਮ ਤੇ ਲਾਈ ਪਾਬੰਦੀ, ਰੂਸ ਤੇ ਜਾਸੂਸੀ ਦਾ ਸ਼ੱਕ

ਯੂਕਰੇਨ ਦੀ ਸਰਕਾਰ ਨੇ ਰੂਸ ਨਾਲ ਜੰਗ ਦੇ ਦੌਰਾਨ ਟੈਲੀਗ੍ਰਾਮ ‘ਤੇ ਪਾਬੰਦੀ ਲਗਾ ਦਿੱਤੀ ਹੈ। ਯੂਕਰੇਨ ਦਾ ਕਹਿਣਾ ਹੈ ਕਿ ਸਰਕਾਰੀ ਅਤੇ ਫੌਜੀ ਅਧਿਕਾਰੀਆਂ ਵੱਲੋਂ ਟੈਲੀਗ੍ਰਾਮ ਦੀ ਵਰਤੋਂ ਖਤਰਨਾਕ ਸਾਬਤ ਹੋ ਸਕਦੀ ਹੈ ਕਿਉਂਕਿ ਰੂਸ ਇਸ ਦੀ ਵਰਤੋਂ ਜਾਸੂਸੀ ਲਈ ਕਰ ਸਕਦਾ ਹੈ। ਯੂਕਰੇਨ ਦੀ ਰਾਸ਼ਟਰੀ ਸੁਰੱਖਿਆ ਅਤੇ ਰੱਖਿਆ ਪ੍ਰੀਸ਼ਦ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਯੂਕਰੇਨ ਦੀ ਜੀਯੂਆਰ ਮਿਲਟਰੀ ਇੰਟੈਲੀਜੈਂਸ ਏਜੰਸੀ ਨੇ ਦੱਸਿਆ ਸੀ ਕਿ ਕਿਸ ਤਰ੍ਹਾਂ ਰੂਸ ਇਸ ਪਲੇਟਫਾਰਮ ‘ਚ ਘੁਸਪੈਠ ਕਰਨ ‘ਚ ਸਮਰੱਥ ਹੈ।
ਯੂਕਰੇਨ ਦਾ ਕਹਿਣਾ ਹੈ ਕਿ ਟੈਲੀਗ੍ਰਾਮ ‘ਤੇ ਪਾਬੰਦੀ ਰਾਸ਼ਟਰੀ ਸੁਰੱਖਿਆ ਦਾ ਮਾਮਲਾ ਹੈ।

ਟੈਲੀਗ੍ਰਾਮ ਦੀ ਵਰਤੋਂ ਯੂਕਰੇਨ ਅਤੇ ਰੂਸ ਦੋਵਾਂ ‘ਚ ਵੱਡੇ ਪੱਧਰ ‘ਤੇ ਕੀਤੀ ਜਾਂਦੀ ਹੈ। ਦੋਵਾਂ ਦੇਸ਼ਾਂ ਵਿਚਾਲੇ ਜੰਗ ਸ਼ੁਰੂ ਹੋਣ ਤੋਂ ਬਾਅਦ ਕਈ ਜਾਣਕਾਰੀਆਂ ਸਿਰਫ ਟੈਲੀਗ੍ਰਾਮ ‘ਤੇ ਸਾਂਝੀਆਂ ਕੀਤੀਆਂ ਗਈਆਂ ਸਨ। ਜ਼ੇਲੇਂਸਕੀ ਨੇ ਕਿਹਾ ਕਿ ਇਹ ਪਾਬੰਦੀਆਂ ਉਨ੍ਹਾਂ ਅਧਿਕਾਰੀਆਂ ‘ਤੇ ਲਾਗੂ ਨਹੀਂ ਹੋਣਗੀਆਂ ਜਿਨ੍ਹਾਂ ਨੂੰ ਆਪਣੀਆਂ ਡਿਊਟੀਆਂ ਲਈ ਟੈਲੀਗ੍ਰਾਮ ਦੀ ਵਰਤੋਂ ਕਰਨੀ ਪੈਂਦੀ ਹੈ। 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button