InternationalTop News

ਯੂਕਰੇਨ ਸਬੰਧੀ ਸੰਯੁਕਤ ਰਾਸ਼ਟਰ ਮਹਾਸਭਾ ‘ਚ ਰੂਸ ਤੋਂ ਨੁਕਸਾਨ ਦੀ ਭਰਪਾਈ ਦੀ ਮੰਗ ਵਾਲੇ ਮਤੇ ਤੋਂ ਦੂਰ ਰਿਹਾ ਭਾਰਤ

 ਰੂਸ ਨੂੰ ਯੂਕਰੇਨ ‘ਤੇ ਹਮਲਾ ਕਰਕੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਕਰਨ ਅਤੇ ਜੰਗ ਵਿਚ ਹੋਏ ਨੁਕਸਾਨ ਲਈ ਕੀਵ ਨੂੰ ਮੁਆਵਜ਼ਾ ਦੇਣ ਲਈ ਜਵਾਬਦੇਹ ਠਹਿਰਾਉਣ ਦੀ ਮੰਗ ਕਰਦਿਆਂ ਭਾਰਤ ਸੰਯੁਕਤ ਰਾਸ਼ਟਰ ਮਹਾਸਭਾ (ਯੂਐੱਨਜੀਏ) ਵਿਚ ਪੇਸ਼ ਕੀਤੇ ਉਸ ਮਤੇ ਦੇ ਖਰੜੇ ‘ਤੇ ਵੋਟਿੰਗ ਤੋਂ ਦੂਰ ਰਿਹਾ, 193 ਮੈਂਬਰੀ ਸੰਯੁਕਤ ਰਾਸ਼ਟਰ ਮਹਾਸਭਾ ਨੇ ਯੂਕਰੇਨ ਵੱਲੋਂ ਪੇਸ਼ ਕੀਤੇ ਮਤੇ ਦੇ ਖਰੜੇ ਨੂੰ ਮਨਜ਼ੂਰੀ ਦਿੱਤੀ। ਪ੍ਰਸਤਾਵ ਦੇ ਪੱਖ ‘ਚ 94 ਅਤੇ ਵਿਰੋਧ ‘ਚ 14 ਵੋਟਾਂ ਪਈਆਂ। ਇਸ ਦੇ ਨਾਲ ਹੀ ਭਾਰਤ, ਬੰਗਲਾਦੇਸ਼, ਭੂਟਾਨ, ਬ੍ਰਾਜ਼ੀਲ, ਮਿਸਰ, ਇੰਡੋਨੇਸ਼ੀਆ, ਇਜ਼ਰਾਈਲ, ਨੇਪਾਲ, ਪਾਕਿਸਤਾਨ, ਦੱਖਣੀ ਅਫਰੀਕਾ ਅਤੇ ਸ੍ਰੀਲੰਕਾ ਸਮੇਤ 73 ਮੈਂਬਰ ਵੋਟਿੰਗ ਤੋਂ ਦੂਰ ਰਹੇ। ਬੇਲਾਰੂਸ, ਚੀਨ, ਕਿਊਬਾ, ਉੱਤਰੀ ਕੋਰੀਆ, ਇਰਾਨ, ਰੂਸ ਅਤੇ ਸੀਰੀਆ ਨੇ ਮਤੇ ਦੇ ਖਰੜੇ ਦੇ ਖ਼ਿਲਾਫ਼ ਵੋਟ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button