Breaking NewsD5 specialInternationalNewsPunjab

ਯੂਕੇ ਦੇ ਗੁਰਦੁਆਰਾ ਸਾਹਿਬ ‘ਤੇ ਹਮਲੇ ਦੀ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨਿੰਦਾ

ਲੰਦਨ : ਇੰਗਲੈਂਡ ਦੇ ਡਰਬੀ ‘ਚ ਪੁਲਿਸ ਨੇ ਅੱਜ ਸਵੇਰੇ ਗੁਰੂ ਅਰਜਨ ਦੇਵ ਗੁਰਦੁਆਰਾ ‘ਚ ਭੰਨਤੋੜ ਕਰਨ ਦੇ ਇਲਜ਼ਾਮ ‘ਚ ਇੱਕ ਸ਼ੱਕੀ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸਨੇ ਕਸ਼ਮੀਰ ‘ਤੇ ਇੱਕ ਨੋਟ ਛੱਡਿਆ ਜਿਸਨੂੰ ਬਰਾਮਦ ਕਰ ਲਿਆ ਗਿਆ ਹੈ। ਬਰਾਮਦ ਕੀਤੇ ਗਏ ਨੋਟ ‘ਚ ਅੰਗਰੇਜ਼ੀ ਵਿੱਚ ਇੱਕ ਸੁਨੇਹਾ ਲਿਖਿਆ ਸੀ : ਕਸ਼ਮੀਰ ਦੇ ਲੋਕਾਂ ਦੀ ਮਦਦ ਕਰਨ ਦੀ ਕੋਸ਼ਿਸ਼ ਕਰੋ ਨਹੀਂ ਤਾਂ ਸਾਰਿਆਂ ਨੂੰ” ਅਤੇ ਉਸ ‘ਤੇ ਇੱਕ ਫੋਨ ਨੰਬਰ ਵੀ ਲਿਖਿਆ ਹੋਇਆ ਸੀ।

ਵੱਡੇ ਕਾਂਗਰਸੀ MLA ਦਾ ਕਰੀਬੀ ਹਜਾਰਾਂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ!, ਤਸਵੀਰਾਂ ਵੀ ਆਈਆਂ ਸਾਹਮਣੇ

ਸਥਾਨਕ ਮੀਡੀਆ ਅਨੁਸਾਰ 25 ਮਈ ਸੋਮਵਾਰ ਦੀ ਸਵੇਰੇ ਇੰਗਲੈਂਡ ਦੇ ਡਰਬੀ ‘ਚ ਗੁਰੂ ਅਰਜਨ ਦੇਵ ਗੁਰਦੁਆਰਾ ‘ਚ ਇੱਕ ਅਣਪਛਾਤਾ ਵਿਅਕਤੀ ਜਬਰਨ ਗੁਰਦੁਆਰਾ ‘ਚ ਘੁਸਿਆ ਅਤੇ ਖਿੜਕੀਆਂ ਨੂੰ ਤੋੜ ਦਿੱਤਾ। ਇਮਾਰਤ ‘ਚ ਲੱਗੇ ਸੀਸੀਟੀਵੀ ਦੀ ਫੁਟੇਜ ਨੂੰ ਗੁਰਦੁਆਰਾ ਸਾਹਿਬ ਨੇ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਅਤੇ ਉਸਦੀ ਗ੍ਰਿਫਤਾਰੀ ਦੀ ਮੰਗ ਕੀਤੀ। ਜਿਸਦੀ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨਿੰਦਾ ਕੀਤੀ ਗਈ ਹੈ। ਉਨ੍ਹਾਂ ਨੇ ਇੰਗਲੈਂਡ ਦੀਆਂ ਗੁਰਦੁਆਰਾ ਕਮੇਟੀਆਂ ਨੂੰ ਉਕਤ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button