ਯੂਥ ਕਾਂਗਰਸ ਵੱਲੋਂ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਅਤੇ ਪੈਗਾਸਸ ਮੁੱਦੇ ਨੂੰ ਲੈ ਕੇ ਪ੍ਰਦਰਸ਼ਨ
ਨਵੀਂ ਦਿੱਲੀ : ਵੱਡੀ ਖ਼ਬਰ ਦਿੱਲੀ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਇੰਡੀਅਨ ਯੂਥ ਕਾਂਗਰਸ ਵਲੋਂ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਅਤੇ ਪੈਗਾਸਸ ਮੁੱਦੇ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨ ‘ਚ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਵੀ ਸ਼ਾਮਲ ਸਨ। ਯੂਥ ਕਾਂਗਰਸ ਵੱਲੋਂ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਜਿਸ ਦੌਰਾਨ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ ਅਤੇ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਛੱਡੀਆਂ ਗਈਆ। ਕਈ ਵਰਕਰਾਂ ‘ਤੇ ਲਾਠੀਚਾਰਜ ਵੀ ਕੀਤਾ ਗਿਆ।
Farmers Protest : ਸਵੇਰੇ ਹੀ ਆਈ ਕਿਸਾਨਾਂ ਲਈ ਵੱਡੀ ਖ਼ਬਰ, ਪਾਰਲੀਮੈਂਟ ਚੋਂ ਲੱਗਿਆ ਮੋਦੀ ਨੂੰ ਝਟਕਾ!
ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦਾ ਸਭ ਤੋਂ ਵੱਡਾ ਮੁੱਦਾ ਰੁਜ਼ਗਾਰ ਹੈ ਪਰ ਪੀਐਮ ਮੋਦੀ ਰੁਜ਼ਗਾਰ ਦੇ ਮੁੱਦੇ ‘ਤੇ ਕੁਝ ਨਹੀਂ ਬੋਲਦੇ। ਉਨ੍ਹਾਂ ਅੱਗੇ ਕਿਹਾ ਕਿ ਪੀਐਮ ਮੋਦੀ ਨੇ ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਇਸਦੇ ਉਲਟ ਲੱਖਾਂ ਕਰੋੜਾਂ ਨੌਜਵਾਨਾਂ ਦੀਆਂ ਨੌਕਰੀਆਂ ਖੋਹ ਲਈਆਂ ਗਈਆਂ। ਕਿਉਂਕਿ ਉਹ ਜਾਣਦੇ ਹਨ ਕਿ ਜਿਸ ਦਿਨ ਭਾਰਤ ਦੇ ਨੌਜਵਾਨ ਸੱਚ ਬੋਲਣਾ ਸ਼ੁਰੂ ਕਰ ਦੇਣਗੇ। ਉਸ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਖ਼ਤਮ ਹੋ ਜਾਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.