Breaking NewsD5 specialNewsPunjab

ਰਜਿਸਟਰਡ ਮਰੀਜ਼ਾਂ ਨੂੰ ਦੋ ਹਫ਼ਤਿਆਂ ਦੀ ਦਵਾਈ ਘਰ ਲੈ ਜਾਣ ਦੀ ਹੋਵੇਗੀ ਆਗਿਆ : ਸਿਵਲ ਸਰਜਨ

ਬਠਿੰਡਾ : ਸਿਵਲ ਸਰਜਨ ਡਾ. ਅਮਰੀਕ ਸਿੰਘ ਸੰਧੂ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਇਸ ਚੁਣੌਤੀ ਪੂਰਨ ਸਮੇਂ ਦੌਰਾਨ ਨਸ਼ਿਆਂ ਦੇ ਪੀੜਤ ਮਰੀਜ਼ਾਂ ਲਈ ਪੰਜਾਬ ਸਰਕਾਰ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਇਸ ਰਾਹਤ ਵਿਚ ਸਰਕਾਰ ਨੇੇ ਓਟ ਕਲੀਨਿਕ, ਸਰਕਾਰੀ ਨਸ਼ਾ ਛਡਾਊ ਕੇਂਦਰਾਂ ਅਤੇ ਲਾਇਸੰਸਸ਼ੁਦਾ ਪ੍ਰਾਇਵੇਟ ਨਸ਼ਾ ਛਡਾਊ ਕੇਂਦਰਾਂ ਨੂੰ ਮਾਨਸਿਕ ਰੋਗਾਂ ਦੇ ਡਾਕਟਰ ਦੁਆਰਾ ਮੁਲਾਂਕਣ ਤੋਂ ਬਾਅਦ ਰਜਿਸਟਰਡ ਮਰੀਜ਼ਾਂ ਨੂੰ ਦੋ ਹਫ਼ਤੇ ਦੀ ਦਵਾਈ ਘਰ ਲੈ ਜਾਣ ਦੀ ਸਹੂਲਤ ਦੇਣ ਦੀ ਮਨਜ਼ੂਰੀ ਦਿੱਤੀ ਹੈ।

Big Breaking-ਕੈਪਟਨ ਦਾ ਵੱਡਾ ਫੈਸਲਾ, ਪੰਜਾਬ ‘ਚ 14 ਅਪ੍ਰੈਲ ਤੱਕ ਵਧਿਆ ਕਰਫਿਊ

ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲੇ ਵਿੱਚ ਚੱਲ ਰਹੇ ਨਸ਼ਾ ਛਡਾਊ ਕੇਂਦਰ, ਓਟ ਕਲੀਨਕ ਤੇ ਲਾਇਸੰਸਸ਼ੁਦਾ ਕੇਂਦਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨਾਂ ਕਿਹਾ ਕਿ ਕਰਫ਼ਿਊ ਤੇ ਤਾਲਾਬੰਦੀ ਦੇ ਦੌਰਾਨ ਸਰਕਾਰ ਨੇ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਅਤੇ ਦੇਖਭਾਲ ਲਈ ਵਿਸ਼ੇਸ਼ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਇਸ ਵਾਇਰਸ ਬਾਰੇ ਜਾਗਰੂਕ ਪੈਦਾ ਕਰਨ ਲਈ ਮਰੀਜ਼ਾਂ ਵਿਚ ਸਮਾਜਿਕ ਦੂਰੀ ਬਣਾਈ ਰੱਖਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ। ਇਨ੍ਹਾਂ ਕੇਂਦਰਾਂ ਵਿੱਚ ਦਵਾਈਆਂ ਲੈਣ ਦੌਰਾਨ ਇਕ ਦੂਜੇ ਤੋਂ ਦੂਰੀ ਬਣਾਏ ਰੱਖਣ ਸਬੰਧੀ ਵੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਕਦਮ ਇਨ੍ਹਾਂ ਕੇਂਦਰਾ ਵਿੱਚ ਨਸ਼ਿਆਂ ਦੇ ਮਰੀਜ਼ਾਂ ਦੇ ਆਉਣ-ਜਾਣ ਨੂੰ ਘੱਟ ਕਰਨ ਲਈ ਚੁੱਕੇ ਗਏ ਹਨ ਤਾਂ ਜੋ ਕੋਰੋਨਾ ਵਾਇਰਸ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

Big Breaking || ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦਾ ਪਰਿਵਾਰ ਕੀਤਾ ਗਿਆ ‘ਹੋਮ ਆਈਸੋਲੇਟ’

ਕੇਂਦਰਾਂ ਵਿੱਚ ਆਉਣ ਸਮੇਂ ਮਰੀਜ਼ਾਂ ਨੂੰ ਕਰੋਨਾ ਵਾਇਰਸ ਅਤੇ ਇਸ ਦੇ ਰੋਕਥਾਮ ਉਪਾਆਂ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਜ਼ਿਆਦਾ ਬੁਖਾਰ, ਖੁਸ਼ਕ ਖੰਘ ਅਤੇ ਸਾਹ ਲੈਣ ਵਿੱਚ ਮੁਸ਼ਕਲ ਹੋਣ ਦੀ ਸਥਿਤੀ ਵਿੱਚ ਉਨਾਂ ਨੂੰ ਲਾਜ਼ਮੀ ਤੌਰ ‘ਤੇ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨਾ ਚਾਹੀਦਾ ਹੈ।  ਉਨਾਂ ਕਿਹਾ ਕਿ ਅਜਿਹੇ ਮਰੀਜ਼ਾਂ ਨੂੰ ਉਨਾਂ ਦੇ ਸਬੰਧਤ ਨਸ਼ਾ ਛੁਡਾਊ ਕੇਂਦਰਾਂ ਤੇ ਓਓਏਟੀ ਕਲੀਨਿਕਾਂ ਵਿੱਚ ਆਉਣ ਸਬੰਧੀ ਸਹੂਲਤ ਦੇਣ ਲਈ ਜ਼ਿਲਾ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਵੇ। ਟੌਲ ਫਰੀ ਹੈਲਪਲਾਈਨ ਨੰਬਰ 104 ਰਾਹੀਂ ਦਿਨ-ਰਾਤ ਡਾਕਟਰੀ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button