Breaking NewsPunjabTop News

ਰਣਜੀਤ ਸਿੰਘ ਢੱਡਰੀਆਂਵਾਲੇ ‘ਤੇ ਰੇਪ ਤੇ ਕਤਲ ਦਾ ਮਾਮਲਾ ਦਰਜ

ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ ਖਿਲਾਫ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਇਹ ਜਾਣਕਾਰੀ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਦੇ ਡੀਜੀਪੀ ਵੱਲੋਂ ਦਾਇਰ ਹਲਫ਼ਨਾਮੇ ਵਿੱਚ ਦਿੱਤੀ ਗਈ ਹੈ। ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਧਾਰਾ 302,376 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੰਜਾਬ ਦੇ ਡੀਜੀਪੀ ਨੇ ਹਾਈ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਕੇ ਅਦਾਲਤ ਨੂੰ ਦੱਸਿਆ ਕਿ ਢੱਡਰੀਆਂਵਾਲਾ ਖ਼ਿਲਾਫ਼ 7 ਦਸੰਬਰ ਨੂੰ ਕਤਲ, ਜਬਰ ਜਨਾਹ ਅਤੇ ਅਪਰਾਧਿਕ ਦੋਸ਼ਾਂ ਤਹਿਤ ਕੇਸ ਦਰਜ ਕੀਤੇ ਗਏ ਹਨ। ਅਦਾਲਤ ਨੂੰ ਇਹ ਵੀ ਦੱਸਿਆ ਗਿਆ ਕਿ ਇਸ ਮਾਮਲੇ ਵਿੱਚ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਹਨ। ਡੀਜੀਪੀ ਦਾ ਹਲਫਨਾਮਾ ਰਿਕਾਰਡ ‘ਚ ਰੱਖਣ ਤੋਂ ਬਾਅਦ ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ ਬੁੱਧਵਾਰ ਤੱਕ ਮੁਲਤਵੀ ਕਰ ਦਿੱਤੀ ।

ਡੀਜੀਪੀ ਨੇ ਹਾਈਕੋਰਟ ’ਚ ਦਰਜ ਕਰਵਾਏ ਹਲਫਨਾਮੇ ’ਚ ਦੱਸਿਆ ਹੈ ਕਿ ਉਸ ਸਮੇਂ ਮ੍ਰਿਤਕ ਦੀ ਮਾਂ ਨੇ ਕਿਸੇ ’ਤੇ ਵੀ ਸਵਾਲ ਨਹੀਂ ਚੁੱਕੇ ਸੀ ਅਤੇ ਕੁਝ ਵੀ ਗਲਤ ਹੋਣ ਤੋਂ ਇਨਕਾਰ ਕੀਤਾ ਸੀ। ਪਰ ਬਾਅਦ ਵਿੱਚ ਮ੍ਰਿਤਕ ਦੀ ਭੈਣ ਨੇ 16 ਜੂਨ 2012 ਤੋਂ 9 ਨਵੰਬਰ 2012 ਦਰਮਿਆਨ ਪੁਲਿਸ ਕੋਲ ਚਾਰ ਸ਼ਿਕਾਇਤਾਂ ਦਰਜ ਕਰਵਾਈਆਂ ਅਤੇ ਬਾਬੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਉਸ ਸਮੇਂ ਇੰਸਪੈਕਟਰ ਅਸ਼ੋਕ ਕੁਮਾਰ ਜੋ ਕਿ ਪਸਿਆਣਾ ਥਾਣੇ ਦੇ ਐਸਐਚਓ ਸਨ ਅਤੇ ਸੇਵਾ ਸਿੰਘ ਮੱਲ੍ਹੀ ਜੋ ਡੀਐਸਪੀ ਸਨ, ਨੇ ਅਗਲੀ ਕਾਰਵਾਈ ਨਹੀਂ ਕੀਤੀ, ਜਿਸ ਕਰਕੇ ਹੁਣ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।

ਹਾਲਾਂਕਿ ਡੀਜੀਪੀ ਨੇ ਇਹ ਵੀ ਕਿਹਾ ਹੈ ਕਿ ਦਫ਼ਤਰੀ ਵਿਧੀ ਅਨੁਸਾਰ 1 ਜਨਵਰੀ 2007 ਤੋਂ 31 ਦਸੰਬਰ 2014 ਤੱਕ ਦਾ ਰਿਕਾਰਡ ਨਸ਼ਟ ਕਰ ਦਿੱਤਾ ਗਿਆ ਹੈ।ਡੀਜੀਪੀ ਨੇ ਇਹ ਵੀ ਦੱਸਿਆ ਕਿ ਇਹ ਮਾਮਲਾ ਇਸ ਘਟਨਾ ਦੇ 10 ਸਾਲ ਬਾਅਦ ਉਦੋਂ ਸਾਹਮਣੇ ਆਇਆ ਜਦੋਂ ਪਟੀਸ਼ਨਰ, ਜੋ ਕਿ ਮ੍ਰਿਤਕ ਦਾ ਭਰਾ ਹੈ, ਨੇ 12 ਦਸੰਬਰ 2023 ਨੂੰ ਸ਼ਿਕਾਇਤ ਕੀਤੀ ਸੀ ਕਿ 8 ਸਤੰਬਰ 2023 ਨੂੰ ਸਮਾਣਾ ਦੀ ਮੰਡੀ ਵਿੱਚੋਂ ਸਬਜ਼ੀ ਖਰੀਦਦੇ ਸਮੇਂ ਉਸ ਨੇ ਕੁਝ ਅਣਪਛਾਤੇ ਲੋਕਾਂ ਨੇ ਧਮਕੀ ਦਿੱਤੀ ਸੀ ਕਿ ਉਹ ਇਸ ਮਾਮਲੇ ‘ਤੇ ਆਪਣਾ ਮੂੰਹ ਬੰਦ ਰੱਖੇ, ਨਹੀਂ ਤਾਂ ਉਸ ਦਾ ਵੀ ਉਸ ਦੀ ਭੈਣ ਵਰਗਾ ਹਾਲ ਹੋਵੇਗਾ। ਉਸ ਤੋਂ ਬਾਅਦ ਇਸ ਸਾਲ 16 ਅਕਤੂਬਰ ਨੂੰ ਦੁਬਾਰਾ ਸ਼ਿਕਾਇਤ ਦਿੱਤੀ ਗਈ। ਜਿਸ ਤੋਂ ਬਾਅਦ ਇਹ ਪਟੀਸ਼ਨ ਹਾਈਕੋਰਟ ਪਹੁੰਚੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button