PunjabTop News

ਰਵਨੀਤ ਬਿੱਟੂ ਦੇ PA ‘ਤੇ ਹਮਲਾ, ਹਸਪਤਾਲ ਭਰਤੀ

ਲੁਧਿਆਣਾ : ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਪੀ. ਏ. ‘ਤੇ ਸ਼ੁੱਕਰਵਾਰ ਸਵੇਰੇ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ਦੇ ਇਆਲੀ ਚੌਂਕ ਨੇੜੇ ਰਵਨੀਤ ਬਿੱਟੂ ਦੇ ਪੀ. ਏ. ਹਰਜਿੰਦਰ ਸਿੰਘ ਢੀਂਡਸਾ ‘ਤੇ ਕਰੀਬ ਇਕ ਦਰਜਨ ਹਮਲਾਵਰਾਂ ਵੱਲੋਂ ਹਮਲਾ ਕੀਤਾ ਗਿਆ।

SC ਭਾਈਚਾਰੇ ਦਾ ਵੱਡਾ ਐਲਾਨ, ਹੁਣ ਹਿੱਲਣਗੀਆਂ ਸਰਕਾਰਾਂ! ਗਲ਼ਤ ਟਿੱਪਣੀ ਨੇ ਛੇੜਿਆ ਵਿਵਾਦ

ਇਸ ਹਮਲੇ ਦੌਰਾਨ ਹਰਜਿੰਦਰ ਢੀਂਡਸਾ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ। ਫਿਲਹਾਲ ਉਨ੍ਹਾਂ ਨੂੰ ਇਕ ਨਿੱਜੀ ਹਸਪਤਾਲ ‘ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਇਸ ਘਟਨਾ ਸਬੰਧੀ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button