ਰਾਕੇਸ਼ ਟਿਕੈਤ ਦੀ ਅਮਰੀਕੀ ਰਾਸ਼ਟਰਪਤੀ ਨੂੰ ਅਪੀਲ, ‘ਖੇਤੀ ਕਾਨੂੰਨ ਰੱਦ ਕਰਵਾਉਣ ਲਈ PM ਮੋਦੀ ‘ਤੇ ਬਣਾਇਆ ਜਾਵੇ ਦਬਾਅ’

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨਾਂ ਅਮਰੀਕੀ ਦੌਰੇ ‘ਤੇ ਹਨ। ਅੱਜ ਉਨ੍ਹਾਂ ਦੀ ਮੁਲਾਕਾਤ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨਾਲ ਹੋਣ ਵਾਲੀ ਹੈ। ਇਹ ਪੀਐਮ ਮੋਦੀ ਅਤੇ ਬਾਈਡੇਨ ਦੀ ਆਹਮਣੇ ਸਾਹਮਣੇ ਪਹਿਲੀ ਮੁਲਾਕਾਤ ਹੋਵੇਗੀ। ਇਸ ਦੇ ਚੱਲਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੂੰ ਇੱਕ ਸੁਨੇਹਾ ਦਿੱਤਾ ਹੈ।
SHO ਨੇ ਡਿਪਟੀ ਮੇਅਰ ਦੇ ਮਾਰਿਆ ਸੀ ਥੱਪੜ, ਪਿਆ ਮਹਿੰਗਾ, ਵੱਡੀ ਕਾਰਵਾਈ D5 Channel Punjabi
ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਨੂੰ ਟੈਗ ਕਰਕੇ ਟਵੀਟ ਲਿਖਿਆ ਕਿ ਅਸੀਂ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ 3 ਖੇਤੀ ਕਾਨੂਨਾਂ ਖਿਲਾਫ ਪਿਛਲੇ ਲੰਮੇ ਸਮੇਂ ਤੋਂ ਅੰਦੋਲਨ ਕਰ ਰਹੇ ਹਾਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੇ 11 ਮਹੀਨਿਆਂ ‘ਚ 700 ਕਿਸਾਨਾਂ ਦੀ ਜਾਨ ਜਾ ਚੁੱਕੀ ਹੈ ਪਰ ਸਾਡੇ ਪ੍ਰਧਾਨ ਮੰਤਰੀ ਨੂੰ ਕੋਈ ਵੀ ਫਰਕ ਨਹੀਂ ਪਿਆ। ਟਿਕੈਤ ਨੇ ਕਿਹਾ ਕਿ ਜਦੋਂ ਵੀ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨ ਤਾਂ ਕ੍ਰਿਪਾ ਕਰਕੇ ਤਿੰਨੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ PM ਮੋਦੀ ‘ਤੇ ਦਬਾਅ ਬਣਾਇਆ ਜਾਵੇ। ਇਹ ਸਾਡੀਆਂ ਜਿੰਦਗੀਆਂ ਦਾ ਸਵਾਲ ਹੈ।’
Dear @POTUS, we the Indian Farmers are protesting against 3 farm laws brought by PM Modi’s govt. 700 farmers have died in the last 11 months protesting. These black laws should be repealed to save us. Please focus on our concern while meeting PM Modi. #Biden_SpeakUp4Farmers
— Rakesh Tikait (@RakeshTikaitBKU) September 24, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.