ਰਾਜਧਾਨੀ ‘ਚ ਵੱਡੀ ਸਾਜਿਸ਼? ਦਿੱਲੀ ਪੁਲਿਸ ਨੇ ਅੱਤਵਾਦੀ ਸੰਗਠਨ ਨਾਲ ਜੁੜੇ 5 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
ਨਵੀਂ ਦਿੱਲੀ : ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਸੋਮਵਾਰ ਸਵੇਰੇ ਅੱਤਵਾਦੀ ਸੰਗਠਨ ਨਾਲ ਜੁੜੇ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਅੱਤਵਾਦੀਆਂ ਵਿੱਚੋਂ ਦੋ ਪੰਜਾਬ ਅਤੇ ਤਿੰਨ ਕਸ਼ਮੀਰ ਦੇ ਰਹਿਣ ਵਾਲੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਇਸਲਾਮਿਕ ਅਤੇ ਖਾਲਿਸਤਾਨੀ ਸੰਗਠਨ ਨਾਲ ਜੁੜੇ ਹੋਏ ਹਨ। ਦਿੱਲੀ ਦੇ ਸ਼ਕਰਪੁਰ ਇਲਾਕੇ ‘ਚ ਪੁਲਿਸ ਦੀ ਸਪੈਸ਼ਲ ਸੈਲ ਨੇ ਐਨਕਾਊਂਟਰ ਦੇ ਦੌਰਾਨ ਇਨ੍ਹਾਂ ਪੰਜਾਂ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
🔴LIVE||ਭਾਰਤ ਬੰਦ ਤੋਂ ਪਹਿਲਾਂ ਕਿਸਾਨਾਂ ਨੇ ਕੀਤਾ ਵੱਡਾ ਐਲਾਨ,ਮੋਦੀ ਨੂੰ ਵੱਡਾ ਝਟਕਾ,ਛਿੜੀਕੰਬਣੀ!
ਸੂਤਰਾਂ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਪੰਜ ਵਿੱਚੋਂ ਦੋ ਅੱਤਵਾਦੀ ਪੰਜਾਬ ਦੇ ਹਨ ਅਤੇ ਇਹ ਸਾਰੇ ਤਰਨਤਾਰਨ ‘ਚ ਸ਼ੌਰਿਆ ਚੱਕਰ ਜੇਤੂ ਬਲਵਿੰਦਰ ਸਿੰਘ ਸੰਧੂ ਦੀ ਹੱਤਿਆ ‘ਚ ਸ਼ਾਮਿਲ ਸਨ। ਬਲਵਿੰਦਰ ਸਿੰਘ ਨੇ ਪੰਜਾਬ ‘ਚ ਅੱਤਵਾਦ ਦੇ ਖਿਲਾਫ ਲੰਬੀ ਲੜਾਈ ਲੜੀ ਸੀ। ਉਨ੍ਹਾਂ ਦੀ ਹੱਤਿਆ ਪਿਛਲੇ ਦਿਨੀਂ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ‘ਚ ਕੀਤੀ ਗਈ ਸੀ। ਫਿਲਹਾਲ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਕੇ ਪੁਲਿਸ ਉਨ੍ਹਾਂ ਤੋਂ ਪੁੱਛਗਿਛ ਕਰ ਰਹੀ ਹੈ।
ਕੇਜਰੀਵਾਲ ਨੇ ਬਾਰਡਰ ‘ਤੇ ਜਾਣ ਤੋਂ ਬਾਅਦ ਕਿਸਾਨਾਂ ਲਈ ਕਰਤਾ ਵੱਡਾ ਐਲਾਨਕਿਸਾਨਾਂ ਕੋਲ ਭੇਜੇ ਆਪਣੇ ਬੰਦੇ ?
ਉਥੇ ਹੀ ਇਸ ਐਨਕਾਊਂਟਰ ਨੂੰ ਲੈ ਕੇ ਡੀਸੀਪੀ ਸਪੈਸ਼ਲ ਸੈਲ ਪ੍ਰਮੋਦ ਕੁਸ਼ਵਾਹਾ ਨੇ ਕਿਹਾ ਹੈ ਕਿ ਦਿੱਲੀ ਦੇ ਸ਼ਕਰਪੁਰ ਇਲਾਕੇ ‘ਚ ਮੁੱਠਭੇੜ ਤੋਂ ਬਾਅਦ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਹਨਾਂ ਵਿਚੋਂ ਦੋ ਪੰਜਾਬ ਤੋਂ ਹਨ ਅਤੇ ਤਿੰਨ ਕਸ਼ਮੀਰ ਤੋਂ ਹਨ। ਇਸਦੇ ਨਾਲ ਹੀ ਹਥਿਆਰ ਬਰਾਮਦ ਕੀਤੇ ਗਏ ਹਨ। ਦਿੱਲੀ ਪੁਲਿਸ ਮੁਤਾਬਕ ਨਾਰਕੋ ਟੈਰਰਿਜ਼ਮ ਲਈ ਇਸ ਸਮੂਹ ਨੂੰ ਆਈਐਸਆਈ ਦਾ ਸਮਰਥਨ ਹਾਸਲ ਸੀ। ਅੱਤਵਾਦੀ ਸੰਗਠਨ ਦੇ ਨਾਮ ਦੀ ਪੁਸ਼ਟੀ ਹੋਣੀ ਅਜੇ ਬਾਕੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.