Breaking NewsD5 specialNewsPoliticsPress ReleasePunjabTop News

ਰਾਜਪਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਨੇ ਫ਼ਾਜ਼ਿਲਕਾ ਵਿਖੇ ਰਾਸ਼ਟਰੀ ਸੁਰੱਖਿਆ ਨੂੰ ਪ੍ਰਭਾਵਿਤ ਕਰਨ ਵਾਲੇ ਸਰਹੱਦੀ ਜ਼ਿਲ੍ਹੇ ਦੇ ਅਹਿਮ ਮੁੱਦਿਆਂ ਦਾ ਲਿਆ ਜਾਇਜਾ

ਸਰਹੱਦੀ ਖੇਤਰਾਂ ਦੀ ਸੁਰੱਖਿਆ ਲਈ ਹਰ ਪੱਧਰ 'ਤੇ ਲੋਕਾਂ, ਸੂਬਾ ਅਤੇ ਕੇਂਦਰ ਸਰਕਾਰ ਦੀਆਂ ਏਜੰਸੀਆਂ ਦਾ ਠੋਸ ਅਤੇ ਨਿਰੰਤਰ ਸਹਿਯੋਗ ਲਾਜ਼ਮੀ - ਬਨਵਾਰੀਲਾਲ ਪੁਰੋਹਿਤ

ਫ਼ਾਜ਼ਿਲਕਾ : ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਰਾਸ਼ਟਰੀ ਸੁਰੱਖਿਆ ਨੂੰ ਪ੍ਰਭਾਵਤ ਕਰਨ ਵਾਲੇ ਸਰਹੱਦੀ ਜ਼ਿਲ੍ਹੇ ਫ਼ਾਜ਼ਿਲਕਾ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ ਦਾ ਜਾਇਜ਼ਾ ਲੈਣ ਲਈ ਅੱਜ ਫ਼ਾਜ਼ਿਲਕਾ ਵਿਖੇ ਕਈ ਮੀਟਿੰਗਾਂ ਕੀਤੀਆਂ। ਇਸ ਮੀਟਿੰਗ ਵਿੱਚ ਬੀ.ਐਸ.ਐਫ., ਇੰਟੈਲੀਜੈਂਸ ਬਿਊਰੋ, ਨਾਰਕੋਟਿਕਸ ਕੰਟਰੋਲ ਬਿਊਰੋ, ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ, ਫੌਜ ਦੀ ਮਿਲਟਰੀ ਇੰਟੈਲੀਜੈਂਸ ਸਮੇਤ ਕੇਂਦਰ ਸਰਕਾਰ ਦੀਆਂ ਵਿਭਿੰਨ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਅਤੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ, ਮੁੱਖ ਸਕੱਤਰ, ਡੀ.ਜੀ.ਪੀ., ਡਿਪਟੀ ਕਮਿਸ਼ਨਰ, ਐਸ.ਐਸ.ਪੀ. ਫ਼ਾਜ਼ਿਲਕਾ ਹਾਜ਼ਰ ਸਨ।

Bhagwant Mann ਦਾ ਨਵਾਂ ਧਮਾਕਾ, ਕਸੂਤੇ ਫਸੇ ਕੈਪਟਨ ਤੇ ਬਾਦਲ! ਹੋਊ ਕਾਰਵਾਈ? | D5 Channel Punjabi

ਇਸ ਮੀਟਿੰਗ ਵਿੱਚ ਸਰਹੱਦੀ ਜ਼ਿਲ੍ਹੇ ਨਾਲ ਸਬੰਧਤ ਰਾਸ਼ਟਰੀ ਸੁਰੱਖਿਆ ਨੂੰ ਪ੍ਰਭਾਵਤ ਕਰਨ ਵਾਲੇ ਪ੍ਰਮੁੱਖ ਮੁੱਦਿਆਂ ਨੂੰ ਉਠਾਇਆ ਗਿਆ ਅਤੇ ਸਾਰੀਆਂ ਏਜੰਸੀਆਂ ਨਾਲ ਵਿਸਥਾਰਤ ਚਰਚਾ ਕੀਤੀ ਗਈ। ਇਸ ਤੋਂ ਪਹਿਲਾਂ ਰਾਜਪਾਲ ਅਤੇ ਮੁੱਖ ਮੰਤਰੀ ਦੋਵਾਂ ਨੇ ਸਰਪੰਚਾਂ ਅਤੇ ਜ਼ਿਲ੍ਹੇ ਦੇ ਹੋਰ ਪ੍ਰਮੁੱਖ ਨਾਗਰਿਕਾਂ ਨਾਲ ਇੱਕ ਮੀਟਿੰਗ ਨੂੰ ਸੰਬੋਧਨ ਕੀਤਾ, ਇਸ ਉਪਰੰਤ ਦੋਵਾਂ ਨੇ ਇੱਕ ਪ੍ਰੈਸ ਕਾਨਫਰੰਸ ਵੀ ਕੀਤੀ। ਰਾਜਪਾਲ ਨੇ ਆਪਣੇ ਸੰਬੋਧਨ ਵਿੱਚ ਲੋਕਾਂ ਨੂੰ ਸੀਮਾ ਸੁਰੱਖਿਆ ਬਲਾਂ ਦੀਆਂ ‘ਅੱਖਾਂ ਅਤੇ ਕੰਨ’ ਬਣਨ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਪੰਜਾਬ ਦੀਆਂ ਸਰਹੱਦਾਂ ‘ਤੇ ਡਰੋਨਾਂ ਰਾਹੀਂ ਹਥਿਆਰ ਅਤੇ ਗੋਲਾ ਬਾਰੂਦ ਸੁੱਟਣ ਦੀਆਂ ਪਿਛਲੀਆਂ ਘਟਨਾਵਾਂ ਕਾਰਨ ਸਾਰਿਆਂ ਨੂੰ ਚੌਕਸ ਰਹਿਣ ਦੀ ਲੋੜ ਹੈ।

ਕੇਂਦਰ ਦਾ ਫ਼ਰਮਾਨ, ਕਿਸਾਨਾਂ ‘ਤੇ ਐਕਸ਼ਨ, CM Bhagwant Mann ਨੇ ਦਿੱਤੀ ਖੁਸ਼ਖਬਰੀ | D5 Channel Punjabi

ਉਨ੍ਹਾਂ ਕਿਹਾ ਕਿ ਸੁਰੱਖਿਆ ਬਲ ਆਪਣੀ ਭੂਮਿਕਾ ਨਿਭਾਅ ਰਹੇ ਹਨ ਪਰ ਸਥਾਨਕ ਤੌਰ ‘ਤੇ ਉਪਲਬਧ ਖੁਫ਼ਿਆ ਜਾਣਕਾਰੀ ਅਤੇ ਸਹਿਯੋਗ ਸੂਬੇ ਵਿੱਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਆਮਦ ਨੂੰ ਰੋਕਣ ਵਿੱਚ ਸਹਾਈ ਸਿੱਧ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਦੇਖਿਆ ਗਿਆ ਹੈ ਕਿ ਬਹੁਤ ਸਾਰੇ ਮਾਮਲਿਆਂ ਵਿੱਚ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਭਾਰੀ ਮਾਤਰਾ ਦੇ ਨਾਲ-ਨਾਲ ਨਸ਼ੀਲੇ ਪਦਾਰਥਾਂ ਦੀ ਖੇਪ ਦੀ ਤਸਕੱਰੀ ਲਈ ‘ਛੁਪਾਓ ਅਤੇ ਨਿਪਟਾਓ’ ਤਰੀਕੇ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਵਿੱਚ ਸਰਹੱਦ ਪਾਰ ਤਸਕਰ ਡਰੋਨ ਵਰਗੀ ਉੱਚ ਤਕਨੀਕ ਦੀ ਵਰਤੋਂ ਕਰਕੇ ਖੇਪ ਨੂੰ ਭਾਰਤੀ ਖੇਤਰ ਵਿੱਚ ਸੁੱਟਦੇ ਹਨ ਜਿਸ ਨੂੰ ਬਾਅਦ ਵਿੱਚ ਉਨ੍ਹਾਂ ਦੇ ਭਾਰਤੀ ਸਹਿਯੋਗੀਆਂ ਰਾਹੀਂ ਪ੍ਰਾਪਤ ਕਰ ਲਿਆ ਜਾਂਦਾ ਹੈ।

Punjab Live News : ਕਿਸਾਨਾਂ ਲਈ ਮਾੜੀ ਖ਼ਬਰ, ਧਾਹਾਂ ਮਾਰ-ਮਾਰ ਰੋਏ ਕਿਸਾਨ | D5 Channel Punjabi

ਇਸ ਲਈ, ਇਹ ਉਚਿਤ ਹੈ ਕਿ ਪਿੰਡ ਵਾਸੀਆਂ ਨੂੰ ਪਿੰਡ ਵਿੱਚ ਆਉਣ ਵਾਲੇ ਸਾਰੇ ਨਵੇਂ ਲੋਕਾਂ ਦੇ ਪਿਛੋਕੜ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ ਅਤੇ ਦੇਸ਼ ਵਿਰੋਧੀ ਅਨਸਰਾਂ ਦੁਆਰਾ ਆਪਣੇ ਭੋਲੇਪਣ ਦੀ ਦੁਰਵਰਤੋਂ ਕਰਨ ਦੀ ਕਿਸੇ ਵੀ ਕੋਸ਼ਿਸ਼ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਸੁਰੱਖਿਆ ਦਾ ਸੰਕਲਪ ਵਿਆਪਕ ਹੋਇਆ ਹੈ। ਸੂਬੇ ਦੀ ਖੇਤਰੀ ਅਖੰਡਤਾ ਅਤੇ ਪ੍ਰਭੂਸੱਤਾ ਲਈ ਰਵਾਇਤੀ ਖਤਰਿਆਂ ਦੇ ਨਾਲ-ਨਾਲ, ਇਸ ਦੀ ਸੁਰੱਖਿਆ ਵਿੱਚ ਹੁਣ ਸੰਗਠਿਤ ਅਪਰਾਧ, ਗੈਰ-ਕਾਨੂੰਨੀ ਪ੍ਰਵਾਸ, ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਆਦਿ ਦੇ ਰੂਪ ਵਿੱਚ ਗੈਰ-ਰਵਾਇਤੀ ਖਤਰੇ ਦੀ ਸੰਭਾਵਨਾ ਵੱਧ ਗਈ ਹੈ।

Bhagwant Mann ਨੇ ਫੇਰ ਦਿੱਤੀ ਵੱਡੀ ਖੁਸ਼ਖਬਰੀ, ਕਰਤਾ ਨਵਾਂ ਐਲਾਨ | PTU Live | D5 Channel Punjabi

ਇਨ੍ਹਾਂ ਵਿੱਚੋਂ ਛੋਟੇ ਹਥਿਆਰਾਂ ਦੀ ਵੱਧ ਰਹੀ ਤਸਕੱਰੀ ਅਤੇ ਦੁਰਵਰਤੋਂ ਇੱਕ ਵੱਡਾ ਸੁਰੱਖਿਆ ਖਤਰਾ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹੇ ਹਥਿਆਰਾਂ ਦੀ ਤਸਕਰੀ ਦੇ ਇਸ ਖਤਰੇ ਦਾ ਸ਼ਿਕਾਰ ਹਨ। ਇਸ ਲਈ, ਇਹ ਲਾਜ਼ਮੀ ਹੈ ਕਿ ਸੂਬੇ ਅਤੇ ਦੇਸ਼ ਦੀ ਰੱਖਿਆ ਅਤੇ ਸੁਰੱਖਿਆ ਦੇ ਹਿੱਤ ਵਿੱਚ, ਲੋਕ ਸੀਮਾ ਸੁਰੱਖਿਆ ਬਲਾਂ ਅਤੇ ਸੂਬਾ ਪੁਲਿਸ ਨੂੰ ਪੂਰਨ ਸਹਿਯੋਗ ਦੇਣ ਅਤੇ ਆਪਣੇ ਖੇਤਰ ਵਿੱਚ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਬਾਰੇ ਤੁਰੰਤ ਸੂਚਨਾ ਦੇਣ। ਉਨ੍ਹਾਂ ਲੋਕਾਂ ਨੂੰ ਇਲਾਕੇ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਸਥਾਨਕ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।

BIG News : ਇੱਕੋਂ ਢਾਬੇ ਤੋਂ ਫੜ੍ਹੇ ਗਏ 16 Gangster! ਕਰਨ ਚੱਲੇ ਸੀ ਵੱਡਾ ਕਾਂਡ | D5 Channel Punjabi

ਸੂਬੇ ਵਿੱਚ ਨਸ਼ੀਲੇ ਪਦਾਰਥਾਂ ਦੀ ਆਮਦ ਕਿਸੇ ਜੰਗ ਤੋਂ ਘੱਟ ਨਹੀਂ; ਇਹ ਪੰਜਾਬ ਦੇ ਲੋਕਾਂ ‘ਤੇ ਘਾਤਕ ਹਮਲਾ ਹੈ। ਇਸ ਨੂੰ ਇੱਕ ਅਪਰਾਧਿਕ ਗਤੀਵਿਧੀ ਵਜੋਂ ਦੇਖਿਆ ਜਾਂ ਖਾਰਜ ਵੀ ਕੀਤਾ ਜਾ ਸਕਦਾ ਹੈ ਪਰ ਨਸ਼ੀਲੇ ਪਦਾਰਥਾਂ ਨੂੰ ਭਾਰਤੀ ਖੇਤਰ ਵਿੱਚ ਸੁੱਟਣਾ ਗੁਪਤ, ਅਸਿੱਧੇ ਯੁੱਧ ਦੀ ਇੱਕ ਵਿਆਪਕ ਰਣਨੀਤੀ ਹੈ। ਨਸ਼ੀਲੇ ਪਦਾਰਥਾਂ ਦੇ ਨਾਲ-ਨਾਲ ਜਾਅਲੀ ਕਰੰਸੀ ਜਿਹੇ ਵਿੱਤੀ ਸਾਧਨ ਅਤੇ ਹਥਿਆਰਾਂ ਤੇ ਗੋਲਾ ਬਾਰੂਦ ਵਰਗੀਆਂ ਘਾਤਕ ਸਮੱਗਰੀਆਂ ਵਰਤਮਾਨ ਅਤੇ ਭਵਿੱਖ ਨੂੰ ਨੁਕਸਾਨ ਪਹੁੰਚਾਉਣ ਦੀ ਬਹੁਤ ਜ਼ਿਆਦਾ ਸੰਭਾਵਨਾ ਰੱਖਦੇ ਹਨ। ਇਹ ਅੱਡ-ਅੱਡ ਨਹੀਂ, ਪਰ ਇੱਕ ਵਿਨਾਸ਼ਕ ਏਕੀਕ੍ਰਿਤ, ਯੋਜਨਾਬੱਧ ਰਣਨੀਤੀ ਦੇ ਹਿੱਸੇ ਹਨ।

ਪੰਜਾਬ ਦੀ ਸੁਰੱਖਿਆ ਨੂੰ ਲੈ ਕੇ Bhagwant Mann ਦਾ ਵੱਡਾ ਐਲਾਨ, ਪੁਲਿਸ ਨੂੰ ਦਿੱਤੇ ਵੱਡੇ ਆਦੇਸ਼| D5 Channel Punjabi

ਰਾਜਪਾਲ ਨੇ ਕਿਹਾ ਕਿ ਸਰਹੱਦਾਂ ਦੇ ਰਸਤੇ ਤੋਂ ਦੇਸ਼ ਵਿੱਚ ਦਾਖਲ ਹੋਣ ਵਾਲੇ ਨਸ਼ੀਲੇ ਪਦਾਰਥ ਸ਼ਹਿਰਾਂ, ਕਸਬਿਆਂ, ਸਕੂਲਾਂ ਅਤੇ ਕਾਲਜਾਂ ਤੱਕ ਪਹੁੰਚਦੇ ਹਨ। ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਦੀ ਸਪਲਾਈ ਸਾਡੀ ਪੀੜ੍ਹੀ ਅਤੇ ਸਾਡੇ ਭਵਿੱਖ ‘ਤੇ ਸਿੱਧਾ ਹਮਲਾ ਹੈ। ਅਸੀਂ ਇਸ ਖਤਰੇ ਨੂੰ ਸਾਡੇ ਸੂਬੇ ਦੇ ਵਰਤਮਾਨ ਨੂੰ ਨੁਕਸਾਨ ਪਹੁੰਚਾਉਣ ਜਾਂ ਭਵਿੱਖ ਨੂੰ ਖਰਾਬ ਕਰਨ ਨਹੀਂ ਦੇ ਸਕਦੇ। ਰਾਜਪਾਲ ਨੇ ਜ਼ੋਰ ਦੇ ਕੇ ਕਿਹਾ ਕਿ ਸਾਨੂੰ ਹਰ ਤਰ੍ਹਾਂ ਦੀ ਘੁਸਪੈਠ ਵਿਰੁੱਧ ਹੱਥ ਮਿਲਾਉਣ ਅਤੇ ਆਪਣੀ ਸਰਹੱਦ ਨੂੰ ਸੀਲ ਕਰਨ ਦੀ ਲੋੜ ਹੈ। ਸਰਹੱਦੀ ਖੇਤਰਾਂ ਦੀ ਸੁਰੱਖਿਆ ਨੂੰ ਹਰ ਪੱਧਰ ‘ਤੇ ਲੋਕਾਂ, ਸੂਬਾ ਸਰਕਾਰ ਦੀਆਂ ਏਜੰਸੀਆਂ ਅਤੇ ਕੇਂਦਰ ਸਰਕਾਰ ਦੀਆਂ ਏਜੰਸੀਆਂ ਦੇ ਠੋਸ ਅਤੇ ਨਿਰੰਤਰ ਸਹਿਯੋਗ ਨਾਲ ਹੀ ਯਕੀਨੀ ਬਣਾਇਆ ਜਾ ਸਕਦਾ ਹੈ।

SGPC ਪ੍ਰਧਾਨ ਦਾ ਵੱਡਾ ਬਿਆਨ, ਬਾਦਲ ਹੈਰਾਨ! Bhagwant Mann ਨੇ ਦਿੱਤੀ ਖੁਸ਼ਖਬਰੀ | D5 Channel Punjabi

ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਕਿਹਾ ਕਿ “ਗੈਰ-ਕਾਨੂੰਨੀ ਆਮਦ ਨੂੰ ਇਕ ਦਮ ਠੱਲ੍ਹ ਪਾਉਣਾ ਸੰਭਵ ਨਹੀਂ ਹੈ; ਇਸ ਲਈ ਇੱਕ ਸਥਾਈ ਪ੍ਰਕਿਰਿਆ ਲੋੜੀਂਦੀ ਹੈ ਜਿਸ ਲਈ ਸਾਰਿਆਂ ਦੀ ਵਚਨਬੱਧਤਾ ਦੀ ਲੋੜ ਹੈ।’’ ਰਾਜਪਾਲ ਦੇ ਭਾਸ਼ਣ ਵਿੱਚ ਇਸ ਤੱਥ ‘ਤੇ ਵੀ ਜ਼ੋਰ ਦਿੱਤਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਸਾਰੀਆਂ ਏਜੰਸੀਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਅਤੇ ਨਿਯਮਿਤ ਰੂਪ ਵਿੱਚ ਗੁਪਤ ਜਾਣਕਾਰੀ ਅਤੇ ਸੂਚਨਾਵਾਂ ਦਾ ਆਦਾਨ-ਪ੍ਰਦਾਨ ਕਰਨਾ ਚਾਹੀਦਾ ਹੈ। ਅਤੇ ਜਨਤਾ ਨੂੰ ਉਹਨਾਂ ਨੂੰ ਸਮਰਥਨ ਦੇਣਾ ਚਾਹੀਦਾ ਹੈ। ਉਹਨਾਂ ਅੱਗੇ ਕਿਹਾ ਕਿ ‘ਸਰਹੱਦਾਂ ਨੂੰ ਸੁਰੱਖਿਅਤ ਕਰਨ ਲਈ ਕੀਤੇ ਸਾਂਝੇ ਯਤਨ ਅਤੇ ਦ੍ਰਿੜ ਸੰਕਲਪ ਯਕੀਨੀ ਤੌਰ ‘ਤੇ ਲਾਹੇਵੰਦ ਸਿੱਧ ਹੋਣਗੇ। ਉਨ੍ਹਾਂ ਨੇ ਸੁਰੱਖਿਆ ਬਲਾਂ ਨੂੰ ਪ੍ਰੇਰਿਤ ਕੀਤਾ ਅਤੇ ਸਰਹੱਦਾਂ ਦੀ ਰਾਖੀ ਲਈ ਉਨ੍ਹਾਂ ਦੀ ਵਚਨਬੱਧਤਾ ਅਤੇ ਬਹਾਦਰੀ ਦੀ ਸ਼ਲਾਘਾ ਵੀ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button