Breaking NewsD5 specialNewsPress ReleasePunjab

ਰਾਜਪੁਰਾ ਨੇੜਲੇ ਪਿੰਡ ਥੂਹਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ-ਰਾਜਪੁਰਾ ਨੇੜਲੇ ਪਿੰਡ ਥੂਹਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਪਾਵਨ ਸਰੂਪ ਅਗਨ ਭੇਟ ਹੋਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਘਰਾਂ ਅੰਦਰ ਬਿਜਲੀ ਦੀਆਂ ਤਾਰਾਂ ਅਤੇ ਉਪਕਰਣਾਂ ਦਾ ਨਰੀਖਣ ਕਰਦੇ ਰਹਿਣ, ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਣ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਵਾਰ-ਵਾਰ ਅਪੀਲਾਂ ਦੇ ਬਾਵਜੂਦ ਵੀ ਗੁਰਦੁਆਰਾ ਸਾਹਿਬਾਨ ’ਚ ਅੱਗ ਲੱਗਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕਮੇਟੀਆਂ ਦੀ ਇਹ ਪਹਿਲੀ ਜ਼ੁੰਮੇਵਾਰੀ ਹੈ ਕਿ ਉਹ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸੰਜੀਦਾ ਹੋਣ। ਸੰਗਤਾਂ ਨੂੰ ਵੀ ਚਾਹੀਦਾ ਹੈ ਕਿ ਉਹ ਸਮੇਂ-ਸਮੇਂ ਗੁਰਦੁਆਰਾ ਕਮੇਟੀਆਂ ਨੂੰ ਸੁਚੇਤ ਕਰਨ। ਉਨ੍ਹਾਂ ਕਿਹਾ ਕਿ ਰਾਜਪੁਰਾ ਨੇੜਲੇ ਪਿੰਡ ਥੂਹਾ ’ਚ 3 ਪਾਵਨ ਸਰੂਪ ਅਗਨ ਭੇਟ ਹੋਣਾ ਗਹਿਰੀ ਚਿੰਤਾ ਦਾ ਵਿਸ਼ਾ ਹੈ।

ਆਹ ASI ਨੇ ਚਾੜਤਾਂ ਚੰਨ,ਕੁੜੀ ਨਾਲ ਹੋਈ ਗੰਦੀ ਆਡੀਓ ਲੀਕ,ਇਕੱਲੇ ਬੈਠ ਸੁਣਿਓ ਸਾਰੀ ਰਿਕਾਰਡਿੰਗ

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ ਮੌਕੇ ’ਤੇ ਪਹੁੰਚੇ ਹਨ, ਜਿਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਗਨ ਭੇਟ ਹੋਏ ਸਰੂਪਾਂ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪਹੁੰਚਾ ਦਿੱਤਾ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸੇ ਤਰ੍ਹਾਂ ਹੀ ਹਲਕਾ ਸ਼ਾਹਕੋਟ ਦੇ ਪਿੰਡ ਤਲਵੰਡੀ ਸੁਲੇਮ ਵਿਖੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਹ ਘਟਨਾ ਵੀ ਬਿਜਲੀ ਦਾ ਸਰਕਟ ਸ਼ਾਰਟ ਹੋਣ ਕਾਰਨ ਪੱਖੇ ਤੋਂ ਵਾਪਰੀ ਹੈ। ਜੇਕਰ ਸਮੇਂ ਸਿਰ ਬਿਜਲੀ ਸਰਕਟ ਦਾ ਨਰੀਖਣ ਕੀਤਾ ਹੁੰਦਾ ਤਾਂ ਅਜਿਹਾ ਨਾ ਵਾਪਰਦਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕਮੇਟੀਆਂ ਨੂੰ ਚਾਹੀਦਾ ਹੈ ਕਿ ਉਹ ਹਰ ਸਮੇਂ ਕਿਸੇ ਸੇਵਾਦਾਰ ਦੀ ਹਾਜ਼ਰੀ ਯਕੀਨੀ ਬਣਾਉਣ। ਇਸ ਦੇ ਨਾਲ ਹੀ ਰਾਤ ਸਮੇਂ ਬਿਜਲੀ ਦੀ ਮੇਨ ਸਪਲਾਈ ਬੰਦ ਕਰਨ ਨੂੰ ਵੀ ਲਾਜ਼ਮੀ ਕੀਤਾ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button