Breaking NewsD5 specialNewsPunjab

‘ਰਾਜਪੁਰਾ ਸ਼ਹਿਰ “ਬਫਰ” ਜੋਨ ਹੋਣ ਕਰਕੇ ਦੁਕਾਨਾਂ ਰਹਿਣਗੀਆਂ ਬੰਦ’

ਘਨੌਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਵਾਇਰਸ ਦੇ ਕਹਿਰ ਨੂੰ ਦੇਖਦੇ ਹੋਏ ਸੂਬੇ ਅੰਦਰ 2 ਹਫਤਿਆਂ ਲਈ ਕਰਫਿਊ/ਲਾਕਡਾਊਨ ਵਧਾ ਦਿੱਤਾ ਗਿਆ ਹੈ। ਇਸ ਦਾ ਐਲਾਨ ਕੈਪਟਨ ਵਲੋਂ ਬੁੱਧਵਾਰ ਨੂੰ ਕੀਤਾ ਗਿਆ। ਹਾਲਾਂਕਿ ਇਸ ਦੌਰਾਨ ਕੈਪਟਨ ਵਲੋਂ ਦੁਕਾਨਦਾਰਾਂ ਸਮੇਤ ਲੋਕਾਂ ਨੂੰ ਵੀ ਕੁਝ ਰਾਹਤ ਦਿੱਤੀ ਗਈ ਹੈ। ਇਸ ਕਰਫਿਊ ਦੌਰਾਨ ਰੋਜ਼ਾਨਾ ਸਵੇਰੇ 7 ਵਜੇ ਤੋਂ ਲੈ ਕੇ 11 ਵਜੇ ਤੱਕ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ ਅਤੇ ਲੋਕ ਵੀ ਆਪਣੇ ਘਰਾਂ ਤੋਂ ਬਾਹਰ ਜਾ ਸਕਣਗੇ ਪਰ 11 ਵਜੇ ਤੋਂ ਬਾਅਦ ਲੋਕਾਂ ਨੂੰ ਆਪਣੇ ਘਰਾਂ ਅੰਦਰ ਹੀ ਬੰਦ ਰਹਿਣਾ ਪਵੇਗਾ। ਪਰ ਐਸ ਡੀ ਐਮ ਰਾਜਪੁਰਾ ਟੀ ਬਨਿੱਥ ਨੇ ਦੱਸਿਆ ਕਿ ਇਹ ਫੈਸਲਾ ਰਾਜਪੁਰਾ ਸ਼ਹਿਰ ਵਿਚ ਲਾਗੂ ਨਹੀ ਹੋਵੇਗਾ ਕਿਉਕਿ ਰਾਜਪੁਰਾ ਨੂੰ ਬਫਰ ਜੋਨ ਐਲਾਨਿਆ ਗਿਆ ਹੈ ਉਨ੍ਹਾਂ ਕਿਹਾਕਿ ਸ਼ਹਿਰ ਦੀਆਂ ਦੁਕਾਨਾਂ ਪੂਰਨ ਤੋਰ ਤੇ ਬੰਦ ਰਹਿਣਗੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button