PunjabTop News

ਰਾਜਸਥਾਨ ‘ਚ ਸਾਲਾਸਰ ਧਾਮ ਜਾਂਦੇ ਸਮੇਂ ਟਰੱਕ ਪਲਟਿਆ, 13 ਲੋਕ ਜ਼ਖਮੀ, 2 ਦੀ ਹਾਲਤ ਗੰਭੀਰ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਅਰਨੀਵਾਲਾ ਤੋਂ ਸਾਲਾਸਰ ਧਾਮ ਜਾ ਰਿਹਾ ਕਰੀਬ 50 ਸ਼ਰਧਾਲੂਆਂ ਦਾ ਟਰੱਕ ਪੱਲੂ ਨੇੜੇ ਟਾਇਰ ਫਟਣ ਕਾਰਨ ਪਲਟ ਗਿਆ। ਇਸ ਹਾਦਸੇ ‘ਚ 13 ਦੇ ਕਰੀਬ ਸ਼ਰਧਾਲੂ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਰਾਜਸਥਾਨ ‘ਚ ਡਾਕਟਰਾਂ ਦੀ ਹੜਤਾਲ ਕਾਰਨ ਅਬੋਹਰ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜਿੱਥੋਂ ਦੋ ਸ਼ਰਧਾਲੂਆਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਰੈਫਰ ਕਰ ਦਿੱਤਾ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੀ ਹਨੂੰਮਾਨ ਮੰਦਿਰ ਅਰਨੀਵਾਲਾ ਦੇ ਮੁੱਖ ਸੇਵਾਦਾਰ ਜਗਦੀਸ਼ ਸਚਦੇਵਾ 7ਵੇਂ ਭੰਡਾਰੇ ਲਈ ਰਾਸ਼ਨ ਸਮਗਰੀ ਸਮੇਤ 50 ਦੇ ਕਰੀਬ ਸੇਵਾਦਾਰ ਇੱਕ ਟਰੱਕ ਵਿੱਚ ਸਾਲਾਸਰ ਵੱਲ ਲਿਜਾ ਰਹੇ ਹਨ। । ਜਦੋਂ ਇਹ ਟਰੱਕ ਅੱਜ ਤੜਕੇ 2 ਵਜੇ ਦੇ ਕਰੀਬ ਰਾਜਸਥਾਨ ਦੇ ਪੱਲੂ ਨੇੜੇ ਪਹੁੰਚਿਆ ਤਾਂ ਅਚਾਨਕ ਟਾਇਰ ਫਟਣ ਕਾਰਨ ਟਰੱਕ ਸੜਕ ‘ਤੇ ਪਲਟ ਗਿਆ, ਜਿਸ ਕਾਰਨ 13 ਦੇ ਕਰੀਬ ਸ਼ਰਧਾਲੂ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਜਦਕਿ ਕੁਝ ਨੂੰ ਮਾਮੂਲੀ ਸੱਟਾਂ ਲੱਗੀਆਂ। ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਪੱਲੂ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਦੀ ਹੜਤਾਲ ਕਾਰਨ ਉਨ੍ਹਾਂ ਨੂੰ ਮਾਮੂਲੀ ਹਾਲਤ ਵਿੱਚ ਅਬੋਹਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਸੂਚਨਾ ਮਿਲਦੇ ਹੀ ਅਬੋਹਰ ਦੀ ਸਮਾਜ ਸੇਵੀ ਸੰਸਥਾ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਸੇਵਾਦਾਰ ਰਾਜੂ ਚਰਾਇਆ ਅਤੇ ਉਨ੍ਹਾਂ ਦੀ ਟੀਮ ਸਮੇਤ ਸਿਹਤ ਕਰਮਚਾਰੀਆਂ ਨੇ ਇਲਾਜ ਵਿੱਚ ਜੁੱਟ ਗਏ ਅਰਨੀਵਾਲਾ ਵਾਸੀ ਲਵਲੀ, ਪ੍ਰਦੀਪ ਕੌਰ, ਹਰਪ੍ਰੀਤ ਸਿੰਘ, ਅਮਨਦੀਪ ਸਿੰਘ, ਰਮੇਸ਼ ਕੁਮਾਰ, ਕਸ਼ਮੀਰ ਕੌਰ, ਕੁਲਦੀਪ ਸਿੰਘ, ਸੁਖਦੇਵ ਸਿੰਘ, ਦੀਪੂ, ਸੁਖਪ੍ਰੀਤ, ਪਰਮਜੀਤ ਕੌਰ, ਚਿਮਨ ਸਿੰਘ ਅਤੇ ਛਿੰਦਰਪਾਲ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਕਸ਼ਮੀਰ ਕੌਰ ਅਤੇ ਕੁਲਦੀਪ ਸਿੰਘ ਦੀ ਹਾਲਤ ਜ਼ਿਆਦਾ ਗੰਭੀਰ ਹੋਣ ’ਤੇ ਉਨ੍ਹਾਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button