IndiaTop News

ਰਾਜਸਥਾਨ ਦੇ CM ਅਸ਼ੋਕ ਗਹਿਲੋਤ ਅੱਜ ਸੋਨੀਆ ਗਾਂਧੀ ਨਾਲ ਕਰ ਸਕਦੇ ਨੇ ਮੁਲਾਕਾਤ

ਨਵੀਂ ਦਿੱਲੀ: ਰਾਜਸਥਾਨ ਸੰਕਟ ਦੇ ਵਿਚਕਾਰ ਹੁਣ ਖ਼ਬਰਾਂ ਆ ਰਹੀਆਂ ਹਨ ਕਿ ਸੀਐਮ ਅਸ਼ੋਕ ਗਹਿਲੋਤ ਅੱਜ ਸੋਨੀਆ ਗਾਂਧੀ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਤੋਂ ਪਹਿਲਾਂ ਕਾਂਗਰਸ ਆਗੂ ਅਜੈ ਮਾਕਨ, ਜਿਨ੍ਹਾਂ ਨੂੰ ਜੈਪੁਰ ਆਬਜ਼ਰਵਰ ਵਜੋਂ ਭੇਜਿਆ ਗਿਆ ਸੀ, ਉਨ੍ਹਾਂ ਵੱਲੋਂ ਸੋਨੀਆ ਗਾਂਧੀ ਨੂੰ ਲਿਖਤੀ ਰਿਪੋਰਟ ਸੌਂਪੀ ਗਈ ਹੈ। ਇਸ ਰਿਪੋਰਟ ਵਿੱਚ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਹੈ ਅਤੇ ਰਾਜਸਥਾਨ ਦੇ ਤਿੰਨ ਕਾਂਗਰਸੀ ਆਗੂਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਦੀ ਸਿਫ਼ਾਰਸ਼ ਕੀਤੀ ਗਈ ਹੈ। ਮਾਕਨ ਨੇ ਜਿਨ੍ਹਾਂ ਤਿੰਨ ਨਾਵਾਂ ਦਾ ਜ਼ਿਕਰ ਕੀਤਾ ਹੈ, ਉਹ ਸ਼ਾਂਤੀ ਧਾਰੀਵਾਲ, ਮਹੇਸ਼ ਜੋਸ਼ੀ ਅਤੇ ਧਰਮਿੰਦਰ ਰਾਠੌਰ ਹਨ ਅਤੇ ਇਹ ਤਿੰਨੇ ਗਹਿਲੋਤ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ।

Balwant Singh Rajoana ਦੀ Rehai ਨੂੰ ਲੈਕੇ SC ਦਾ ਵੱਡਾ ਫੈਸਲਾ? ਜੇਲ੍ਹ ਤੋਂ ਆਉਗਣਗੇ ਬਾਹਰ | D5 Channel Punjabi

ਇਸ ਤੋਂ ਪਹਿਲਾਂ ਰਾਜਸਥਾਨ ਦੇ ਮੰਤਰੀ ਅਤੇ ਅਸ਼ੋਕ ਗਹਿਲੋਤ ਦੇ ਵਫ਼ਾਦਾਰ ਪ੍ਰਤਾਪ ਕਚਰੀਆਵਾਸ ਨੇ ਇਹ ਕਹਿ ਕੇ ਹੰਗਾਮਾ ਮਚਾ ਦਿੱਤਾ ਸੀ ਕਿ ਸਚਿਨ ਪਾਇਲਟ ਨੂੰ ਰਾਜਸਥਾਨ ਦਾ ਮੁੱਖ ਮੰਤਰੀ ਬਣਾਉਣ ਦਾ ਮਤਲਬ ਰਾਜ ਭਾਜਪਾ ਨੂੰ ਸੌਂਪਣਾ ਹੈ। ਪ੍ਰੈੱਸ ਕਾਨਫਰੰਸ ‘ਚ ਉਨ੍ਹਾਂ ਕਿਹਾ ਕਿ ਅਸ਼ੋਕ ਗਹਿਲੋਤ ਦੇ ਦਿੱਲੀ ਜਾਣ ਤੋਂ ਬਾਅਦ ਸਚਿਨ ਪਾਇਲਟ ਨੂੰ ਮੁੱਖ ਮੰਤਰੀ ਬਣਾਉਣਾ ਸੂਬੇ ਨੂੰ ਭਾਜਪਾ ਦੇ ਹਵਾਲੇ ਕਰਨ ਦੇ ਬਰਾਬਰ ਹੋਵੇਗਾ। ਕਚਰੀਆਵਾਸ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ, ਇਨਕਮ ਟੈਕਸ ਵਿਭਾਗ, ਸੀਬੀਆਈ ਦੇ ਅਧਿਕਾਰੀ ਰਾਜਸਥਾਨ ਵਿੱਚ ਬੈਠੇ ਹਨ।ਭਾਜਪਾ ਦੀ ਖੇਡ ਸ਼ੁਰੂ ਹੋ ਗਈ ਹੈ। ਭਾਜਪਾ ਇੱਕ ਵਾਰ ਫਿਰ ਰਾਜਸਥਾਨ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਵਿੱਚ ਜੁਟੀ ਹੋਈ ਹੈ।

Labh Singh Ugoke ਦੇ ਪਿਤਾ ਦਾ Antim Sanskar, Meet Hayer ਨੇ ਸੰਭਾਲਿਆ ਉਗੋਕੇ ਨੂੰ | D5 Channel Punjabi

ਇਸ ਦੇ ਨਾਲ ਹੀ ਸੂਤਰਾਂ ਦਾ ਕਹਿਣਾ ਹੈ ਕਿ ਗਾਂਧੀ ਪਰਿਵਾਰ ਆਪਣੇ ਵਫਾਦਾਰਾਂ ਦੀ ਬਗਾਵਤ ਨੂੰ ਲੈ ਕੇ ਗਹਿਲੋਤ ਤੋਂ ਕਾਫੀ ਨਾਰਾਜ਼ ਹੈ। ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਦਾ ਬਾਈਕਾਟ ਕਰਨ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਹਾਈਕਮਾਂਡ ਨੇ ਗਹਿਲੋਤ ਧੜੇ ਦੇ ਤਿੰਨ ਵਿਧਾਇਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਕਾਂਗਰਸ ਅਨੁਸ਼ਾਸਨੀ ਕਮੇਟੀ ਨੇ ਮੰਗਲਵਾਰ ਰਾਤ ਸੰਸਦੀ ਮਾਮਲਿਆਂ ਬਾਰੇ ਮੰਤਰੀ ਸ਼ਾਂਤੀ ਧਾਰੀਵਾਲ,ਮਹੇਸ਼ ਜੋਸ਼ੀ ਅਤੇ ਆਰਟੀਡੀਸੀ ਦੇ ਚੇਅਰਮੈਨ ਧਰਮਿੰਦਰ ਸਿੰਘ ਰਾਠੌੜ ਨੂੰ ਨੋਟਿਸ ਜਾਰੀ ਕੀਤਾ ਹੈ। ਤਿੰਨਾਂ ਨੂੰ 10 ਦਿਨਾਂ ਵਿੱਚ ਜਵਾਬ ਦੇਣ ਲਈ ਕਿਹਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button