ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਲੀਗ ਪੜਾਅ ਦੇ 37ਵੇਂ ਮੈਚ ਵਿੱਚ ਰਾਜਸਥਾਨ ਰਾਇਲਜ਼ (RR) ਨੇ ਚੇਨਈ ਸੁਪਰ ਕਿੰਗਜ਼ (CSK) ਨੂੰ 32 ਦੌੜਾਂ ਨਾਲ ਹਰਾਇਆ। ਇਸ ਜਿੱਤ ਨਾਲ ਰਾਜਸਥਾਨ 8 ਮੈਚਾਂ ‘ਚ 5 ਜਿੱਤਾਂ ਤੋਂ ਬਾਅਦ 10 ਅੰਕਾਂ ਨਾਲ ਅੰਕ ਸੂਚੀ ‘ਚ ਸਿਖਰ ‘ਤੇ ਪਹੁੰਚ ਗਿਆ ਹੈ। ਚੇਨਈ ਵੀ 8 ਮੈਚਾਂ ‘ਚ ਇੰਨੇ ਹੀ ਅੰਕਾਂ ਨਾਲ ਤੀਜੇ ਨੰਬਰ ‘ਤੇ ਹੈ।
ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ‘ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਲਈ ਰਾਇਲਜ਼ ਨੇ 20 ਓਵਰਾਂ ‘ਚ 6 ਵਿਕਟਾਂ ‘ਤੇ 202 ਦੌੜਾਂ ਬਣਾਈਆਂ। ਜਵਾਬ ‘ਚ ਸੁਪਰ ਕਿੰਗਜ਼ ਦੀ ਟੀਮ 6 ਵਿਕਟਾਂ ਗੁਆ ਕੇ 170 ਦੌੜਾਂ ਹੀ ਬਣਾ ਸਕੀ। ਰਾਜਸਥਾਨ ਦੇ ਸਪਿਨਰਾਂ ਨੇ 5 ਵਿਕਟਾਂ ਲਈਆਂ, ਜਦਕਿ ਯਸ਼ਸਵੀ ਜੈਸਵਾਲ ਨੇ ਪਹਿਲੀ ਪਾਰੀ ‘ਚ 77 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ। ਯਸ਼ਸਵੀ ਨੂੰ ਇਸ ਪਾਰੀ ਲਈ ਪਲੇਅਰ ਆਫ ਦ ਮੈਚ ਦਾ ਪੁਰਸਕਾਰ ਮਿਲਿਆ।ਰਾਇਲਸ ਦੀ ਸੀਜ਼ਨ ਵਿੱਚ ਸੀਐਸਕੇ ਉੱਤੇ ਦੂਜੀ ਜਿੱਤ ਹੈ। ਇਸ ਤੋਂ ਪਹਿਲਾਂ ਰਾਜਸਥਾਨ ਨੇ ਚੇਪੌਕ ਸਟੇਡੀਅਮ ਵਿੱਚ ਉਸ ਨੂੰ 3 ਦੌੜਾਂ ਨਾਲ ਹਰਾਇਆ ਸੀ। CSK IPL ‘ਚ ਪਿਛਲੇ 4 ਮੈਚਾਂ ‘ਚ ਰਾਜਸਥਾਨ ਨੂੰ ਹਰਾਉਣ ‘ਚ ਕਾਮਯਾਬ ਨਹੀਂ ਹੋ ਸਕੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.