PunjabTop News

ਰਾਜਸਥਾਨ : ਸਿਵਲ ਜੱਜ ਭਰਤੀ ਪ੍ਰੀਖਿਆ ’ਚ ਅੰਮ੍ਰਿਤਧਾਰੀ ਉਮੀਦਵਾਰਾਂ ਨੂੰ ਦਾਖ਼ਲਾ ਨਾ ਦੇਣਾ ਸੰਵਿਧਾਨ ਦੀ ਵੱਡੀ ਉਲੰਘਣਾ – ਜਥੇਦਾਰ ਗੜਗੱਜ

 ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੈਪੁਰ ਵਿਚ ਰਾਜਸਥਾਨ ਹਾਈ ਕੋਰਟ (ਜੋਧਪੁਰ) ਦੀ ਸਿਵਲ ਜੱਜ ਦੀ ਭਰਤੀ ਦਾ ਇਮਤਿਹਾਨ ਦੇਣ ਗਈ ਅੰਮ੍ਰਿਤਧਾਰੀ ਉਮੀਦਵਾਰ ਗੁਰਪ੍ਰੀਤ ਕੌਰ ਵਾਸੀ ਫੇਲੋਕੇ ਜ਼ਿਲ੍ਹਾ ਤਰਨਤਾਰਨ ਨੂੰ ਕਿਰਪਾਨ ਪਹਿਨੇ ਹੋਣ ਕਰਕੇ ਦਾਖ਼ਲਾ ਨਾ ਦੇਣ ਦਾ ਸਖ਼ਤ ਨੋਟਿਸ ਲੈਂਦਿਆਂ, ਇਸ ਨੂੰ ਭਾਰਤੀ ਸੰਵਿਧਾਨ ਦੀ ਵੱਡੀ ਉਲੰਘਣਾ ਅਤੇ ਸਿੱਖਾਂ ਵਿਰੁੱਧ ਨਫ਼ਰਤੀ ਵਿਤਕਰਾ ਕਰਾਰ ਦਿੱਤਾ ਹੈ।

ਜਥੇਦਾਰ ਗੜਗੱਜ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਕਿ ਤਾਜ਼ਾ ਮਾਮਲੇ ਅਤੇ ਪਿਛਲੇ ਮਾਮਲਿਆਂ ਨੂੰ ਲੈ ਕੇ ਤੁਰੰਤ ਹੀ ਇਕ ਉੱਚ ਪੱਧਰੀ ਸਾਂਝਾ ਵਫ਼ਦ ਤਿਆਰ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਰਾਜਸਥਾਨ ਦੇ ਮੁੱਖ ਮੰਤਰੀ ਅਤੇ ਰਾਜਸਥਾਨ ਹਾਈ ਕੋਰਟ ਦੇ ਰਜਿਸਟਰਾਰ ਨਾਲ ਮੁਲਾਕਾਤ ਕਰਕੇ, ਇਸ ਵਿਤਕਰੇ ਦੇ ਵਿਰੁੱਧ ਸਖ਼ਤ ਇਤਰਾਜ਼ ਦਰਜ ਕਰਵਾ ਕੇ ਇਸ ਨੂੰ ਹਮੇਸ਼ਾ ਲਈ ਠੱਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਲੋੜ ਹੋਵੇ ਤਾਂ ਅਜਿਹੇ ਵਿਤਕਰੇ ਵਾਲੇ ਸਾਰੇ ਮਾਮਲੇ ਇਕੱਤਰ ਕਰਕੇ ਸ਼੍ਰੋਮਣੀ ਕਮੇਟੀ ਰਾਜਸਥਾਨ ਹਾਈ ਕੋਰਟ ਵਿਚ ਪਟੀਸ਼ਨ ਪਾ ਕੇ ਇਸ ਦਾ ਪੱਕਾ ਹੱਲ ਕਰੇ ਤਾਂ ਜੋ ਅਗਾਂਹ ਤੋਂ ਕਿਸੇ ਅੰਮ੍ਰਿਤਧਾਰੀ ਸਿੱਖ ਉਮੀਦਵਾਰ ਦਾ ਭਵਿੱਖ ਦਾਅ ਉੱਤੇ ਨਾ ਲੱਗੇ ਅਤੇ ਵਿਤਕਰਾ ਨਾ ਹੋਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button