Breaking NewsD5 specialNewsPress ReleasePunjabTop News

ਰਾਜਾ ਵੜਿੰਗ ਨੇ ਪਾਰਟੀ ਦੀ ਮਜ਼ਬੂਤੀ ਲਈ 3-ਡੀ ਦੇ ਏਜੰਡੇ ‘ਤੇ ਜ਼ੋਰ ਦਿੱਤਾ

ਸੂਬਾ ਕਾਂਗਰਸ ਕਮੇਟੀ ਦੇ ਨੌਜਵਾਨ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਆਸ਼ੂ ਨੇ ਕਾਰਜਕਾਰੀ ਪ੍ਰਧਾਨ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ : ਪੰਜਾਬ ਕਾਂਗਰਸ ਕਮੇਟੀ ਦੇ ਨੌਜਵਾਨ ਪ੍ਰਧਾਨ ਵਜੋਂ ਅੱਜ ਅਹੁਦਾ ਸੰਭਾਲਣ ਵਾਲੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਨੂੰ ਮਜ਼ਬੂਤ ​​ਕਰਨ ਲਈ 3-ਡੀ ਡਸਿਪਲਨ, ਡੈਡੀਕੇਸ਼ਨ ਅਤੇ ਡਾਇਲਾਗ ਦਾ ਮੰਤਰ ਦਿੱਤਾ ਹੈ। ਰਾਜਾ ਵੜਿੰਗ ਨੇ ਪਾਰਟੀ ਦੇ ਸੀਨੀਅਰ ਆਗੂਆਂ, ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਸੈਂਕੜੇ ਵਰਕਰਾਂ ਦੀ ਹਾਜ਼ਰੀ ਵਿੱਚ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਦੇ ਨਾਲ ਸਹੁੰ ਚੁੱਕੀ ਅਤੇ ਅਹੁਦਾ ਸੰਭਾਲਿਆ। ਇਸ ਮੌਕੇ ਪਾਰਟੀ ਵਿੱਚ ਅਨੁਸ਼ਾਸਨ ਦੀ ਲੋੜ ‘ਤੇ ਜ਼ੋਰ ਦਿੰਦਿਆਂ, ਵੜਿੰਗ ਨੇ ਕਿਹਾ ਕਿ ਇਹ ਸਭ ਤੋਂ ਵੱਧ ਮਹੱਤਵ ਰੱਖਦਾ ਹੈ, ਕਿਉਂਕਿ ਕੋਈ ਵੀ ਸੰਸਥਾ ਭਾਵੇਂ ਸਿਆਸੀ ਹੋਵੇ ਜਾਂ ਵਪਾਰਕ, ​​ਅਨੁਸ਼ਾਸਨ ਤੋਂ ਬਿਨਾਂ ਤਰੱਕੀ ਨਹੀਂ ਕਰ ਸਕਦੀ। ਉਨ੍ਹਾਂ ਪਾਰਟੀ ਦੇ ਸਾਥੀਆਂ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ, ਭਰੋਸਾ ਦਿੱਤਾ ਕਿ ਉਹ ਆਪਣੇ ਮਿਸ਼ਨ ਵਿੱਚ ਸਾਰਿਆਂ ਨੂੰ ਨਾਲ ਲੈ ਕੇ ਚੱਲਣਗੇ। ਉਹ ਇਹ ਯਕੀਨੀ ਬਣਾਉਣਗੇ ਕਿ ਪਾਰਟੀ ਅੰਦਰ ਸੰਵਾਦ ਅਤੇ ਵਿਚਾਰ-ਵਟਾਂਦਰਾ ਹੋਵੇ, ਤਾਂ ਜੋ ਹਰ ਕਿਸੇ ਦੀ ਗੱਲ ਸੁਣੀ ਜਾ ਸਕੇ।

Raja Warring ਦੀ ਤਾਜਪੋਸ਼ੀ, Navjot Sidhu ਨੇ ਸਭ ਕਰਤੇ ਹੈਰਾਨ! ਕਾਂਗਰਸ ’ਚ ਪਿਆ ਘਸਮਾਣ! | D5 Channel Punjabi

ਉਨ੍ਹਾਂ ਆਪਸੀ ਗੱਲਬਾਤ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਇਕੱਲਾ ਸਭ ਕੁਝ ਨਹੀਂ ਕਰ ਸਕਦਾ ਅਤੇ ਉਸਨੂੰ ਸਾਰਿਆਂ ਨੂੰ ਟੀਮ ਵਰਕ ਨਾਲ ਲੈ ਕੇ ਚੱਲਣਾ ਚਾਹੀਦਾ ਹੈ। ਉਨ੍ਹਾਂ ਪਾਰਟੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਸ੍ਰੀ ਰਾਹੁਲ ਗਾਂਧੀ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ। ਸੂਬਾ ਕਾਂਗਰਸ ਪ੍ਰਧਾਨ ਨੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਦਾ ਵੀ ਧੰਨਵਾਦ ਕੀਤਾ। ਜਿਨ੍ਹਾਂ ਨੇ ਪਾਰਟੀ ਲਈ ਸਭ ਕੁਝ ਬਲੀਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਦਾ ਕਰਜ਼ਾ ਨਹੀਂ ਮੋੜ ਸਕਦੇ। ਉਨ੍ਹਾਂ ਕਿਹਾ ਕਿ ਕਾਂਗਰਸ ਸਿਰਫ਼ ਇੱਕ ਸਿਆਸੀ ਪਾਰਟੀ ਨਹੀਂ, ਸਗੋਂ ਇੱਕ ਸੋਚ ਹੈ ਅਤੇ ਇਹ ਭਾਰਤ ਦੀ ਸੋਚ ਹੈ, ਜਿਸ ਨੇ ਹਮੇਸ਼ਾ ਚੁਣੌਤੀਆਂ ਨੂੰ ਪਾਰ ਪਾਇਆ ਹੈ।

Navjot Sidhu ਦੇ ਬਿਆਨ ਤੋਂ ਬਾਅਦ Raja Warring ਹੋਇਆ ਲਾਈਵ || D5 Channel Punjabi

ਇਸ ਤੋਂ ਪਹਿਲਾਂ, ਵਰਕਿੰਗ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਸੰਬੋਧਨ ਕਰਦਿਆਂ, ਭਾਰਤ ਭੂਸ਼ਣ ਆਸ਼ੂ ਨੇ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਲਈ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਆਗੂਆਂ ਤੇ ਵਰਕਰਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ, ਏ.ਆਈ.ਸੀ.ਸੀ ਦੇ ਜਨਰਲ ਸਕੱਤਰ ਇੰਚਾਰਜ ਹਰੀਸ਼ ਚੌਧਰੀ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਸੂਬਾ ਕਾਂਗਰਸ ਪ੍ਰਧਾਨ ਅਤੇ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਦਲ ਦੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ, ਸੰਸਦ ਮੈਂਬਰ ਮਨੀਸ਼ ਤਿਵਾੜੀ, ਸ਼ਮਸ਼ੇਰ ਸਿੰਘ ਦੂਲੋਂ, ਜਸਬੀਰ ਸਿੰਘ ਡਿੰਪਾ, ਗੁਰਜੀਤ ਔਜਲਾ, ਸੀਨੀਅਰ ਆਗੂ ਬ੍ਰਹਮ ਮਹਿੰਦਰਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਭਿੰਦਰ ਸਿੰਘ ਸਰਕਾਰੀਆ, ਸੁਖਪਾਲ ਸਿੰਘ ਖਹਿਰਾ, ਨਰੇਸ਼ ਪੁਰੀ, ਬਾਵਾ ਹੈਨਰੀ, ਹਰਦੇਵ ਸਿੰਘ ਲਾਡੀ, ਬਰਿੰਦਰਮੀਤ ਪਾਹੜਾ, ਬਲਵਿੰਦਰ ਧਾਲੀਵਾਲ, ਬਲਬੀਰ ਸਿੰਘ ਸਿੱਧੂ, ਕੈਪਟਨ ਸੰਦੀਪ ਸੰਧੂ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਆਦਿ ਵੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button