
ਹੁਸ਼ਿਆਰਪੁਰ ਦੇ ਇੱਕ ਨੌਜਵਾਨ ਦੀ ਪਿਛਲੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਅਮਰੀਕਾ ਵਿੱਚ ਮੌਤ ਹੋ ਗਈ ਸੀ। ਮ੍ਰਿਤਕ ਦੀ ਪਛਾਣ ਮੁਸ਼ਾਹਪੁਰ ਪਿੰਡ ਦੇ ਰਹਿਣ ਵਾਲੇ ਰਾਜਿੰਦਰ ਸਿੰਘ (42) ਵਜੋਂ ਹੋਈ ਹੈ। ਜਦੋਂ ਰਾਜਿੰਦਰ ਸਿੰਘ ਦੀ ਮ੍ਰਿਤਕ ਦੇਹ ਐਤਵਾਰ ਨੂੰ ਪਿੰਡ ਮੁਸ਼ਾਹਪੁਰ ਪਹੁੰਚੀ ਹੈ ਤਾਂ ਪਰਿਵਾਰ ਦਾ ਰੋ -ਰੋ ਬੁਰਾ ਹਾਲ ਹੈ।
ਰਜਿੰਦਰ ਸਿੰਘ ਦੋ ਸਾਲ ਪਹਿਲਾਂ 25 ਲੱਖ ਰੁਪਏ ਦਾ ਕਰਜ਼ਾ ਲੈ ਕੇ ਅਮਰੀਕਾ ਗਿਆ ਸੀ। ਉਹ ਆਪਣੇ ਪਿੱਛੇ ਆਪਣੀ ਪਤਨੀ ਅਤੇ ਦੋ ਧੀਆਂ, ਜਿਨ੍ਹਾਂ ਦੀ ਉਮਰ 8 ਅਤੇ 4 ਸਾਲ ਹੈ, ਛੱਡ ਗਿਆ ਹੈ। ਪਰਿਵਾਰ ਦੇ ਅਨੁਸਾਰ ਰਜਿੰਦਰ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਸੀ। ਉਸਨੇ ਆਪਣੀ ਵਿੱਤੀ ਸਥਿਤੀ ਸੁਧਾਰਨ ਲਈ ਅਮਰੀਕਾ ਜਾਣ ਲਈ 25 ਲੱਖ ਰੁਪਏ ਦਾ ਕਰਜ਼ਾ ਲਿਆ ਸੀ।
ਪਰਿਵਾਰ ਨੇ ਕਿਹਾ ਕਿ ਉਹ ਇੱਕ ਮਿਹਨਤੀ ਇਨਸਾਨ ਸੀ। ਘਰ ਦੀ ਸਾਰੀ ਜ਼ਿੰਮੇਵਾਰੀ ਉਸ ਦੇ ਉਪਰ ਹੀ ਸੀ। ਪਰਿਵਾਰ ਨੇ ਕਿਹਾ ਕਿ ਅਸੀਂ ਕਰਜ਼ਾ ਚੁੱਕ ਕੇ ਉਸਨੂੰ ਵਿਦੇਸ਼ ਭੇਜਿਆ ਸੀ। ਹੁਣ ਪਰਿਵਾਰ ਦੇ ਸਾਹਮਣੇ ਇੱਕ ਵੱਡੀ ਸਮੱਸਿਆ ਖੜੀ ਹੋ ਗਈ ਹੈ। ਸਾਬਕਾ ਸਰਪੰਚ ਰਾਕੇਸ਼ ਮਿਨਹਾਸ ਨੇ ਕਿਹਾ ਕਿ ਰਜਿੰਦਰ ਦੀ ਮੌਤ ਪੂਰੇ ਪਿੰਡ ਲਈ ਇੱਕ ਦੁਖਦਾਈ ਘਟਨਾ ਹੈ। ਅਸੀਂ ਸਰਕਾਰ ਨੂੰ ਪਰਿਵਾਰ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕਰਦੇ ਹਾਂ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




