Breaking NewsIndiaNewsPolitics

ਰਾਜੀਵ ਗਾਂਧੀ ਤੋਂ ਭਾਰਤ ਰਤਨ ਵਾਪਸ ਲੈਣ ਦੀ ਮੰਗ ‘ਤੇ AAP ‘ਚ ਘਮਾਸਾਨ

ਨਵੀਂ ਦਿੱਲੀ : ਦਿੱਲੀ ਵਿਧਾਨਸਭਾ ਨੇ ਸ਼ੁੱਕਰਵਾਰ ਨੂੰ 1984 ਦੇ ਸਿੱਖ ਕਤਲੇਆਮ ਨੂੰ ਲੈ ਕੇ ਇੱਕ ਮਤਾ ਪਾਸ ਕੀਤਾ ਜਿਸ ਵਿੱਚ ਇਹ ਮੰਗ ਕੀਤੀ ਗਈ ਹੈ ਕਿ ਸਾਬਕਾ ਪ੍ਰਧਾਨਮੰਤਰੀ ਰਾਜੀਵ ਗਾਂਧੀ ਨੂੰ ਦਿੱਤਾ ਗਿਆ ਭਾਰਤ ਰਤਨ ਸਨਮਾਨ ਵਾਪਸ ਲਿਆ ਜਾਵੇ। ਇਸ ਮੁੱਦੇ ਨੂੰ ਲੈ ਕੇ AAP ਵਿੱਚ ਹੀ ਘਸਮਾਨ ਮਚ ਗਿਆ। ਆਪ ਵਿਧਾਇਕ ਅਲਕਾ ਲਾਂਬਾ ਨੇ ਬਾਗੀ ਤੇਵਰ ਆਪਣਾ ਲਏ ਹਨ। ਆਮ ਆਦਮੀ ਪਾਰਟੀ ਨੇ ਅਲਕਾ ਲਾਂਬਾ ਦਾ ਅਸਤੀਫਾ ਸਵੀਕਾਰ ਕਰ ਉਨ੍ਹਾਂ ਦੀ ਮੁਢਲੀ ਮੈਂਬਰੀ ਰੱਦ ਕਰ ਦਿੱਤੀ ਹੈ।

Read Also ਸਿੱਖ ਕਤਲੇਆਮ ਦੀ ਇਸ ਗਵਾਹ ਨੂੰ ਪਹਿਲਾਂ ਕਦੇ ਨੀਂ ਸੁਣਿਆ ਹੋਣਾ (ਵੀਡੀਓ)

ਆਪ ਵਿਧਾਇਕ ਅਲਕਾ ਲਾਂਬਾ ਨੇ ਇੱਕ ਟਵੀਟ ਕਰ ਕਿਹਾ, ਦਿੱਲੀ ਵਿਧਾਨਸਭਾ ਵਿੱਚ ਪ੍ਰਸਤਾਵ ਲਿਆਇਆ ਗਿਆ ਕਿ ਸਾਬਕਾ ਪ੍ਰਧਾਨਮੰਤਰੀ ਸਵਰਗਵਾਸੀ ਰਾਜੀਵ ਗਾਂਧੀ ਜੀ ਨੂੰ ਦਿੱਤਾ ਗਿਆ ਭਾਰਤ ਰਤਨ ਵਾਪਸ ਲਿਆ ਜਾਣਾ ਚਾਹੀਦਾ ਹੈ। ਮੈਨੂੰ ਮੇਰੇ ਭਾਸ਼ਣ ਵਿੱਚ ਇਸਦਾ ਸਮਰਥਨ ਕਰਨ ਨੂੰ ਕਿਹਾ ਗਿਆ , ਜੋ ਮੈਨੂੰ ਮਨਜ਼ੂਰ ਨਹੀਂ ਸੀ, ਮੈਂ ਅਰਾਮ ਨਾਲ ਵਾਕ ਆਊਟ ਕੀਤਾ। ਹੁਣ ਇਸਦੀ ਜੋ ਸਜ਼ਾ ਮਿਲੇਗੀ ਮੈਂ ਉਸਦੇ ਲਈ ਤਿਆਰ ਹਾਂ। ਅਲਕਾ ਲਾਂਬਾ ਨੇ ਇਸ ਟਵੀਟ ਦੇ ਨਾਲ ਵਿਧਾਨਸਭਾ ਵਿੱਚ ਪੇਸ਼ ਪ੍ਰਸਤਾਵ ਦੀ ਕਾਪੀ ਵੀ ਸ਼ੇਅਰ ਕੀਤੀ ਸੀ।

https://twitter.com/LambaAlka/status/1076169781324251136

ਵਿਧਾਨ ਸਭਾ ਦੇ ਇਜਲਾਸ ਤੋਂ ਬਾਅਦ ‘ਆਪ’ ਵਿਧਾਇਕ ਜਰਨੈਲ ਸਿੰਘ ਨੇ ਦੱਸਿਆ ਕਿ ਸਦਨ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਭਾਰਤ ਦੀ ਕੌਮੀ ਰਾਜਧਾਨੀ ਦੇ ਇਤਿਹਾਸ ਵਿੱਚ ਸਭ ਤੋਂ ਖ਼ਤਰਨਾਕ ਮੰਨਿਆ ਹੈ। ਉਨ੍ਹਾਂ ਇਹ ਵੀ ਦੱਸਿਆ ਹੈ ਕਿ ਵਿਧਾਨ ਸਭਾ ਨੇ ਮਤਾ ਪਾਸ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਤੋਂ ਭਾਰਤ ਰਤਨ ਦਾ ਖਿਤਾਬ ਵਾਪਸ ਲਿਆ ਜਾਵੇ।

ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਦੇ ਲੀਡਰ ਤੇ ਹਰਿਆਣਾ ਦੇ ਖੇਡ ਮੰਤਰੀ ਅਨਿਲ ਵਿਜ ਨੇ ਵੀ 1984 ਸਿੱਖ ਕਤਲੇਆਮ ਦੇ ਮਾਮਲੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਵੀ ਮੁਲਜ਼ਮ ਹੈ ਤੇ ਉਨ੍ਹਾਂ ਨੂੰ ਮਰਨ ਉਪਰੰਤ ਸਜ਼ਾ ਸੁਣਾਈ ਜਾਣੀ ਚਾਹੀਦੀ ਹੈ। ਵਿਜ ਨੇ ਇਹ ਵੀ ਕਿਹਾ ਹੈ ਕਿ ਰਾਜੀਵ ਗਾਂਧੀ ਤੋਂ ਭਾਰਤ ਰਤਨ ਵਰਗੇ ਵੱਡੇ ਸਨਮਾਨ ਵਾਪਸ ਲੈ ਲੈਣੇ ਚਾਹੀਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button