Breaking NewsD5 specialNewsPunjab

ਰਾਜ ਦੇ ਸਰਕਾਰੀ ਕੈਂਟਲ ਪੌਂਡਾਂ ਅਤੇ ਗਊ ਸ਼ਾਲਾਵਾਂ ਵਿੱਚ ਗਲ ਘੋਟੂ ਦੇ ਟੀਕਾਕਰਨ ਲਈ ਮੁਫ਼ਤ ਕੈਂਪ ਲਗਾਏ ਜਾਣਗੇ: ਸਚਿਨ ਸ਼ਰਮਾ

ਪਟਿਆਲਾ, 21 ਮਈ: ਪੰਜਾਬ ਸਰਕਾਰ ਵੱਲੋਂ ਰਾਜ ਦੇ 20 ਸਰਕਾਰੀ ਕੈਂਟਲ ਪੌਂਡਾਂ ਅਤੇ ਲਗਭਗ 435 ਗਊ ਸ਼ਾਲਾਵਾਂ ਵਿੱਚ ਗਲ ਘੋਟੂ ਬਿਮਾਰੀ ਦਾ ਮੁਫ਼ਤ ਟੀਕਾਕਰਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ  ਜਾਣਕਾਰੀ ਦਿੰਦਿਆ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਦੱਸਿਆ ਕਿ ਗਊ ਧਨ ਨੂੰ ਗਲ ਘੋਟੂ ਵਰਗੀ ਨਾਮੁਰਾਦ ਬਿਮਾਰੀ ਤੋਂ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਕੈਂਪ ਲਗਾਕੇ ਮੁਫ਼ਤ ਟੀਕਾਕਰਨ ਕਰਨ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਗਊ ਧਨ ਦਾ ਇਸ ਨਾਮੁਰਾਦ ਬਿਮਾਰੀ ਤੋਂ ਬਚਾਓ ਅਤੇ ਰੋਕਥਾਮ ਕੀਤਾ ਜਾ ਸਕੇ।
ਸ੍ਰੀ ਸਚਿਨ ਸ਼ਰਮਾ ਨੇ ਦੱਸਿਆ ਕਿ ਸੂਬੇ ਦੇ ਸਾਰੇ ਕੈਂਟਲ ਪੌਂਡਾਂ ਅਤੇ ਗਊ ਸ਼ਾਲਾਵਾਂ ਵਿੱਚ ਗਊਧਨ ਦਾ ਪਸ਼ੂ ਪਾਲਣ ਵਿਭਾਗ ਦੇ ਸਹਿਯੋਗ ਨਾਲ ਕੈਂਪ ਲਗਾਕੇ ਟੀਕਾਕਰਨ ਕੀਤਾ ਜਾਵੇਗਾ।  ਉਨ੍ਹਾਂ ਦੱਸਿਆ ਕਿ ਟੀਕਾਕਰਨ ਕਰਨ ਸਮੇਂ ਲਾਕਡਾਊਨ ਦੌਰਾਨ ਰਾਜ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣ ਕੀਤੀ ਜਾਵੇਗੀ ਅਤੇ ਸਟਾਫ਼ ਨੂੰ ਸਮਾਜਿਕ ਦੂਰੀ, ਮਾਸਕ, ਸੈਨੇਟਾਈਜ਼ਰ ਆਦਿ ਦੀ ਵਰਤੋਂ ਕਰਨ ਸਬੰਧੀ ਵੀ ਹਦਾਇਤਾ ਕੀਤੀਆਂ ਜਾਣਗੀਆਂ।  ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਇੰਦਰਜੀਤ ਸਿੰਘ ਵੱਲੋਂ ਰਾਜ ਦੇ ਸਾਰੇ ਜ਼ਿਲਿਆਂ ਵਿੱਚ ਤਾਇਨਾਤ ਅਧਿਕਾਰੀਆਂ ਨੂੰ ਕੈਂਪ ਲਗਾਉਣ ਲਈ ਹਦਾਇਤਾ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਜਲਦੀ ਹੀ ਟੀਕਾਕਰਨ ਦਾ ਕੰਮ ਸ਼ੁਰੂ ਕੀਤਾ ਜਾਵੇਗਾ।
ਚੇਅਰਮੈਨ ਸ੍ਰੀ ਸ਼ਰਮਾ ਨੇ ਗਊ ਧਨ ਦਾ ਗਲ ਘੋਟੂ ਦਾ ਟੀਕਾਕਰਨ ਮੁਫ਼ਤ ਕਰਵਾਉਣ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਸ਼ੂ ਪਾਲਣ ਵਿਭਾਗ ਦੇ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦਾ ਧੰਨਵਾਦ ਕਰਦਿਆ ਕਿਹਾ ਕਿ ਇਸ ਮਹਾਂਮਾਰੀ ਸਮੇਂ ਵੀ ਮੁੱਖ ਮੰਤਰੀ ਅਤੇ ਪਸ਼ੂ ਪਾਲਣ ਮੰਤਰੀ ਵੱਲੋਂ ਗਊ ਧਨ ਦੀ ਸਾਂਭ ਸੰਭਾਲ ਵੱਧ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button