PunjabTop News

ਰਾਜ ਲਾਲੀ ਗਿੱਲ ਨੂੰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਕੀਤਾ ਗਿਆ ਨਿਯੁਕਤ

ਪੰਜਾਬ ਸਰਕਾਰ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੀ ਅਸਾਮੀ ਨੂੰ ਭਰਨ ਦਾ ਫੈਸਲਾ ਕੀਤਾ ਹੈ ਜੋ ਲੰਬੇ ਸਮੇਂ ਤੋਂ ਖਾਲੀ ਪਈ ਹੈ। ‘ਆਪ’ ਦੇ ਸੀਨੀਅਰ ਆਗੂ ਰਾਜ ਲਾਲੀ ਗਿੱਲ ਨੂੰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਉਹ ਮਨੀਸ਼ਾ ਗੁਲਾਟੀ ਦੀ ਥਾਂ ਲਵੇਗੀ। ਉਹ ਪਾਰਟੀ ਦੇ ਸੰਸਥਾਪਕ ਮੈਂਬਰਾਂ ਵਿੱਚੋਂ ਇੱਕ ਹੈ। ਇਹ ਕੇਸ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵਿਚਾਰ ਅਧੀਨ ਸੀ। ਹਾਲਾਂਕਿ ਹੁਣ ਇਸ ਦਿਸ਼ਾ ‘ਚ ਕਾਰਵਾਈ ਕੀਤੀ ਗਈ ਹੈ।

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਚੇਅਰਪਰਸਨ ਦੀ ਨਿਯੁਕਤੀ ਐਕਟ ਦੀ ਧਾਰਾ 4 ਵਿੱਚ ਸ਼ਾਮਲ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਲਾਗੂ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 14 ਮਾਰਚ 2024 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬਣਨ ਤੋਂ ਬਾਅਦ ਰਾਜ ਲਾਲੀ ਗਿੱਲ ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਧੰਨਵਾਦੀ ਕੀਤਾ ਹੈ ਉਹਨਾਂ ਨੇ ਕਿਹਾ ਕਿ ਪਾਰਟੀ ਨੇ ਜੋ ਜ਼ਿੰਮੇਵਾਰੀ ਮੈਨੂੰ ਦਿੱਤੀ ਹੈ ਮੈਂ ਉਸ ਨੂੰ ਪੂਰੀ ਇਮਾਨਦਾਰੀ ਦੇ ਨਾਲ ਨਿਭਾਵਾਂਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button