Press ReleasePunjabTop News

ਰਾਜ ਵੱਲੋ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ ਜੀ.ਐਸ.ਟੀ ਵਿੱਚ 22.6 ਪ੍ਰਤੀਸ਼ਤ ਵਾਧਾ ਦਰਜ

ਪੰਜਾਬ ਨੇ ਪਹਿਲੀ ਵਾਰ 6 ਮਹੀਨਿਆਂ ਵਿੱਚ 10 ਹਜ਼ਾਰ ਕਰੋੜ ਜੀ.ਐਸ.ਟੀ ਦਾ ਅੰਕੜਾ ਪਾਰ ਕੀਤਾ: ਚੀਮਾ

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਚਾਲੂ ਵਿੱਤੀ ਸਾਲ ਦੌਰਾਨ 10604 ਕਰੋੜ ਰੁਪਏ ਜੀ.ਐਸ.ਟੀ ਵਜੋਂ ਵਸੂਲੇ ਹਨ ਜਿਸ ਨਾਲ ਸੂਬੇ ਵੱਲੋਂ ਜੀ.ਐਸ.ਟੀ ਲਾਗੂ ਹੋਣ ਤੋਂ ਬਾਅਦ ਪਹਿਲੀ ਵਾਰ ਛੇ ਮਹੀਨਿਆਂ ਵਿੱਚ 10 ਹਜ਼ਾਰ ਦਾ ਅੰਕੜਾ ਪਾਰ ਕੀਤਾ ਗਿਆ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਚਾਲੂ ਵਿੱਤੀ ਸਾਲ ਦੌਰਾਨ ਜੀਐਸਟੀ ਵਸੂਲੀ ਵਿੱਚ 22.6 ਫੀਸਦੀ ਦੀ ਵਾਧਾ ਦਰ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਵਿੱਤੀ ਸਾਲ ਦੇ ਪਹਿਲੇ ਛੇ ਮਹੀਨਿਆਂ ਦੌਰਾਨ 8650 ਕਰੋੜ ਰੁਪਏ ਦੀ ਜੀ.ਐਸ.ਟੀ. ਉਗਰਾਹੀ ਹੋਈ ਸੀ ਜਦਕਿ ਮੌਜੂਦਾ ਸਾਲ ਦੌਰਾਨ ਸੂਬੇ ਨੇ ਕੁੱਲ 10604 ਕਰੋੜ ਰੁਪਏ ਦੀ ਜੀ.ਐਸ.ਟੀ. ਉਗਰਾਹੀ ਨਾਲ 1954 ਕਰੋੜ ਰੁਪਏ ਹੋਰ ਕਮਾਏ ਹਨ।

Dussehra ਵਾਲੇ ਦਿਨ ਫੁਕਿਆ CM Mann ਦਾ ਪੁਤਲਾ, 6 ਮਹੀਨਿਆਂ ਤੋਂ ਹੋ ਰਹੇ ਨੇ ਇੰਤਜ਼ਾਰ | D5 Channel Punjabi

ਸਤੰਬਰ 2022 ਦੇ ਜੀਐਸਟੀ ਦੇ ਅੰਕੜਿਆਂ ਦਾ ਖੁਲਾਸਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ 22 ਫੀਸਦੀ ਦੀ ਵਿਕਾਸ ਦਰ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਸਤੰਬਰ 2021 ਵਿੱਚ 1402 ਰੁਪਏ ਦੀ ਕੁਲੈਕਸ਼ਨ ਦੇ ਮੁਕਾਬਲੇ ਇਸ ਸਾਲ ਸਤੰਬਰ ਵਿੱਚ ਜੀਐਸਟੀ ਕੁਲੈਕਸ਼ਨ 1710 ਕਰੋੜ ਰੁਪਏ ਰਹੀ। ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2022-23 ਲਈ ਆਪਣੇ ਪਹਿਲੇ ਬਜਟ ਵਿੱਚ 20,550 ਕਰੋੜ ਰੁਪਏ ਦੀ ਜੀ.ਐਸ.ਟੀ ਉਗਰਾਹੀ ਦਾ ਅਨੁਮਾਨ ਲਗਾਇਆ ਹੈ।

ਹੁਣ ਨਹੀਂ ਫੁੱਕਣੀ ਪੈਣੀ ਪਰਾਲੀ, ਪ੍ਰਸ਼ਾਸਨ ਨੇ ਕਰ ਲਿਆ ਪ੍ਰਬੰਧ, ਆਹ ਸੁਣ ਲਓ ਪੂਰੀ ਜਾਣਕਾਰੀ | D5 Channel Punjabi

ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਨੇ ਪਹਿਲੇ ਛੇ ਮਹੀਨਿਆਂ ਵਿੱਚ 50 ਪ੍ਰਤੀਸ਼ਤ ਤੋਂ ਵੱਧ ਦੀ ਪ੍ਰਾਪਤੀ ਕੀਤੀ ਹੈ ਅਤੇ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਜੀਐਸਟੀ ਦੀ ਉਗਰਾਹੀ ਵਿੱਚ ਚੰਗੇ ਵਾਧੇ ਦੀ ਉਮੀਦ ਹੈ।ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜਾਅਲੀ ਬਿਲਿੰਗ ਨੂੰ ਰੋਕਣ ਦੇ ਨਾਲ-ਨਾਲ ਸਾਰੀਆਂ ਖਾਮੀਆਂ ਨੂੰ ਦੂਰ ਕਰਨ ਲਈ ਪੰਜਾਬ ਗੁਡਸ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2022 ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਹੈ, ਜਿਸ ਨਾਲ ਨਾ ਸਿਰਫ਼ ਵਪਾਰੀਆਂ ਨੂੰ ਫਾਇਦਾ ਹੋਵੇਗਾ ਸਗੋਂ ਸੂਬੇ ਦੇ ਆਪਣੇ ਮਾਲੀਏ ਵਿੱਚ ਵੀ ਵਾਧਾ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button