Breaking NewsD5 specialNewsPoliticsPress ReleasePunjabTop News

ਰਾਜ ਸਭਾ ਚੋਣਾਂ: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਤੋਂ ਰਾਜ ਸਭਾ ਦੀਆਂ ਚੋਣਾਂ ਲਈ ਕਾਰਜਕ੍ਰਮ ਦਾ ਐਲਾਨ

ਚੰਡੀਗੜ੍ਹ: ਪੰਜਾਬ ਰਾਜ ਤੋਂ ਚੁਣੇ ਗਏ ਰਾਜ ਸਭਾ ਦੇ ਦੋ ਮੈਂਬਰਾਂ ਦੀ ਮਿਆਦ ਜੁਲਾਈ 2022 ਵਿੱਚ ਸਮਾਪਤ ਹੋਣ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਪੰਜਾਬ ਰਾਜ ਤੋਂ ਰਾਜ ਸਭਾ ਦੀਆਂ ਦੋ-ਸਾਲਾ ਚੋਣਾਂ ਦੇ ਸ਼ਡਿਊਲ ਦਾ ਐਲਾਨ ਕੀਤਾ ਹੈ। ਪੰਜਾਬ ਰਾਜ ਤੋਂ ਚੁਣੇ ਗਏ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਅਤੇ ਬਲਵਿੰਦਰ ਸਿੰਘ ਦੇ ਅਹੁਦੇ ਦੀ ਮਿਆਦ ਉਨ੍ਹਾਂ ਦੀ ਸੇਵਾਮੁਕਤੀ `ਤੇ 4 ਜੁਲਾਈ, 2022 ਨੂੰ ਖ਼ਤਮ ਹੋਣ ਵਾਲੀ ਹੈ।

AAP Punjab : ਸਾਰੇ MLAs ਨੂੰ ਲੈ Bhagwant Mann ਦਾ ਵੱਡਾ ਫੈਸਲਾ | D5 Channel Punjabi

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਸ਼ਡਿਊਲ ਅਨੁਸਾਰ ਨੋਟੀਫਿਕੇਸ਼ਨ ਜਾਰੀ ਕਰਨ ਦੀ ਮਿਤੀ 24 ਮਈ, 2022 ਹੈ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 31 ਮਈ, 2022 ਹੈ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 1 ਜੂਨ, 2022 ਨੂੰ ਹੋਵੇਗੀ। ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 3 ਜੂਨ, 2022 ਤੈਅ ਕੀਤੀ ਗਈ ਹੈ।

Punjab Budget 2022-23 : ਖਜ਼ਾਨਾ ਮੰਤਰੀ ਨੇ ਖੁਸ਼ ਕੀਤੇ ਲੋਕ, ਆਉਣ ਵਾਲੇ ਦਿਨਾਂ ’ਚ ਮਿਲੇਗੀ ਵੱਡੀ ਖੁਸ਼ਖ਼ਬਰੀ!

ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦੀ ਮਿਤੀ 10 ਜੂਨ, 2022 (ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ) ਨਿਰਧਾਰਿਤ ਕੀਤੀ ਗਈ ਹੈ, ਜਦਕਿ ਗਿਣਤੀ ਵੀ ਉਸੇ ਦਿਨ ਸ਼ਾਮ 5 ਵਜੇ ਹੋਵੇਗੀ। ਉਨ੍ਹਾਂ ਕਿਹਾ ਕਿ ਚੋਣਾਂ 13 ਜੂਨ, 2022 ਤੋਂ ਪਹਿਲਾਂ ਮੁਕੰਮਲ ਕਰ ਲਈਆਂ ਜਾਣਗੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button