Breaking NewsD5 specialNewsPunjab

ਰਾਣਾ ਕੇ.ਪੀ. ਸਿੰਘ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਕਿਉਂਕਿ ਪ੍ਰਦੂਸ਼ਣ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ।

BREAKING_NEWS_ਦਿੱਲੀ ਮੀਟਿੰਗ ਤੋਂ ਪਹਿਲਾਂ ਕੇਂਦਰ ਨੇ ਲਿਆ ਵੱਡਾ ਫੈਸਲਾ! ਖੁਸ਼ ਕਰਤੇ ਦੇਸ਼ ਦੇ ਕਿਸਾਨ !

ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਉਨ੍ਹਾਂ ਸਭਨਾਂ ਨੂੰ ਅਪੀਲ ਕੀਤੀ ਹੈ। ਰਾਣਾ ਕੇ.ਪੀ. ਸਿੰਘ ਨੇ ਸਾਰੇ ਦੇਸ਼ ਵਾਸੀਆਂ ਖਾਸ ਤੌਰ ’ਤੇ ਸਿੱਖ ਕੌਮ ਨੰੂ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵੀ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਨੇ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ। ਸਪੀਕਰ ਨੇ ਸੂਬੇ ਦੇ ਲੋਕਾਂ ਦੀ ਭਲਾਈ ਤੇ ਚੰਗੀ ਸਿਹਤ ਲਈ ਅਰਦਾਸ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button