Breaking NewsD5 specialNewsPunjab

ਰਾਤ ਨੂੰ ਘਰ ਬੁਲਾਇਆ ਕੁੜੀ ਨੇ ਆਸ਼ਿਕ, ਭਰਾ ਤੇ ਪਿਤਾ ਨੂੰ ਲੱਗ ਗਈ ਭਿਣਕ (ਵੀਡੀਓ)

ਤਰਨ ਤਾਰਨ : ਤਰਨ ਤਾਰਨ ਦੇ ਜਿਲ੍ਹਾ ਦੇ ਕਸਬਾ ਵਲਟੋਹਾ ਵਿਖੇ 22 ਸਾਲ ਨੌਜਵਾਨ ਦਾ ਪ੍ਰੇਮ ਸਬੰਧਾਂ ਦੇ ਚੱਲਦਿਆਂ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਲਕੀਤ ਸਿੰਘ ਨਾਮ ਦਾ ਨੌਜਵਾਨ ਜੋ ਕਿ ਬੀਤੀ ਰਾਤ ਪ੍ਰੇਮ ਸਬੰਧਾਂ ਦੇ ਚੱਲਦਿਆਂ ਆਪਣੀ ਪ੍ਰੇਮਿਕਾ ਨੂੰ ਮਿਲਣ ਉਸ ਦੇ ਘਰ ਆਇਆ ਸੀ। ਜਿਸ ਦੀ ਭਿਣਕ ਪਰਿਵਾਰ ਨੂੰ ਲੱਗੀ ਤਾਂ ਉਨ੍ਹਾਂ ਨੌਜਵਾਨ ਦਾ ਕਤਲ ਕਰ ਦਿੱਤਾ। ਜਿਸ ਤੋਂ ਬਾਅਦ ਸਾਰਾ ਪਰਿਵਾਰ ਘਰੋਂ ਫਰਾਰ ਹੋਇਆ ਦੱਸਿਆ ਜਾ ਰਿਹਾ ਹੈ।

Read Also ਇਸ ਕਰਕੇ ਮਾਰੀ ਸੀ ਆਸ਼ਿਕ ਨੇ ਮਸ਼ੂਕ ਨੂੰ ਗੋਲੀ, ਕੈਮਰੇ ਅੱਗੇ ਡਰਦੀ ਡਰਦੀ ਕੁੜੀ ਨੇ ਦੱਸੀ ਸਾਰੀ ਕਹਾਣੀ (ਵੀਡੀਓ)

ਉਧਰ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਪੁਲਿਸ ਨੂੰ ਮੌਕੇ ਤੋਂ ਇੱਕ 32 ਬੋਰ ਦਾ ਪਿਸਟਲ ਵੀ ਮਿਲਿਆ ਹੈ। ਜਿਸ ਬਾਰੇ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਪਿਸਟਲ ਮਰਨ ਵਾਲੇ ਨੌਜਵਾਨ ਦਾ ਸੀ ਜਾਂ ਕਿ ਜਿਨ੍ਹਾਂ ਵਲੋਂ ਲੜਕੇ ਦਾ ਕਤਲ ਕੀਤਾ ਗਿਆ ਉਨ੍ਹਾਂ ਦਾ ਸੀ। ਫਿਲਹਾਲ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਤੇ ਮਾਮਲੇ ਦੀ ਅਸਲ ਸਚਾਈ ਕੀ ਹੈ ਇਹ ਵੀ ਜਾਂਚ ਪੜਤਾਲ ਤੋਂ ਬਾਅਦ ਹੀ ਸਾਫ ਹੋ ਪਾਏ ਫਿਲਹਾਲ ਕੁੜੀ ਦੇ ਪਰਿਵਾਰਕ ਮੈਂਬਰ ਘਰੋਂ ਫਰਾਰ ਦੱਸੇ ਜਾ ਰਹੇ ਨੇ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button