ਰਾਤ ਨੂੰ ਸਰਪੰਚ ਬਣਿਆ, ਸਵੇਰੇ ਕਲੋਲ ਹੋਗੀ! (ਵੀਡੀਓ)
ਸਮਾਣਾ : ਹੱਥਾਂ ‘ਚ ਪੈਟਰੋਲ ਨਾਲ ਭਰੀਆਂ ਬੋਤਲਾਂ ਲੈ ਕੇ ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਇਹ ਲੋਕ ਅਕਾਲੀ ਦਲ ਪਾਰਟੀ ਨਾਲ ਸੰਬੰਧਤ ਹਨ। ਇਨ੍ਹਾਂ ਦਾ ਇਲਜ਼ਾਮ ਹੈ ਕਿ ਸੂਬਾ ਸਰਕਾਰ ਵਲੋਂ ਪੰਚਾਇਤੀ ਚੋਣਾਂ ‘ਚ ਨਾਮਜ਼ਦਗੀਆਂ ਤੋਂ ਲੈਕੇ ਵੋਟਾਂ ਦੀ ਗਿਣਤੀ ਤੱਕ ਧੱਕੇਸ਼ਾਹੀ ਕੀਤੀ ਗਈ ਹੈ। ਜਿਸ ਦੇ ਖ਼ਿਲਾਫ਼ ਇਨ੍ਹਾਂ ਨੇ ਸੜਕਾਂ ‘ਤੇ ਉਤਰ ਕੇ ਪ੍ਰਸ਼ਾਸਨ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਅਕਾਲੀ ਵਰਕਰਾਂ ਨੇ ਸਾਬਕਾ ਵਿਧਾਇਕ ਬੀਬੀ ਵਨਿੰਦਰ ਕੌਰ ਲੂੰਬਾ ਦੀ ਅਗਵਾਈ ‘ਚ ਐੱਸ.ਡੀ.ਐੱਮ. ਦਫ਼ਤਰ ਦੇ ਸਾਹਮਣੇ ਪ੍ਰਦਰਸ਼ਨ ਕੀਤਾ।
Read Also ਸਰਪੰਚੀ ਜਿੱਤ ਕੇ ਸਰਪੰਚ ਨੇ ਤਾਣ ਲਈ ਪਿਸਤੌਲ!, ਪੂਰੇ ਪਿੰਡ ਨੂੰ ਲਾਇਆ ਮੂਹਰੇ
ਇਸ ਤੋਂ ਬਾਅਦ ਸਾਰੇ ਅਕਾਲੀ ਵਰਕਰਾਂ ਨੇ ਸਮਾਣਾ ਦੇ ਬੰਦਾ ਸਿੰਘ ਬਹਾਦਰ ਚੌਕ ‘ਤੇ ਪ੍ਰਸ਼ਾਸਨ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉੱਧਰ ਕਿਸਾਨ ਯੂਨੀਅਨ ਲੱਖੇਵਾਲ ਨੇ ਵੀ ਪੰਚਾਇਤੀ ਚੋਣਾਂ ‘ਚ ਧੱਕੇਸ਼ਾਹੀ ਦੇ ਖ਼ਿਲਾਫ਼ ਪਿੰਡ ਕੋਲਾਰਾਂ ਦੇ ਲੋਕਾਂ ਦਾ ਸਮਰਥਨ ਕੀਤਾ।ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਇਸ ਸੰਘਰਸ਼ ‘ਚ ਆਮ ਲੋਕਾਂ ਦਾ ਪੂਰਾ ਸਮਰਥਨ ਕਰਨਗੇ। ਜਿੱਥੇ ਇੱਕ ਪਾਸੇ ਸੂਬਾ ਸਰਕਾਰ ਨੇ ਨਿਰਪੱਖ ਪੰਚਾਇਤੀ ਚੋਣਾਂ ਕਰਵਾਉਣ ਦਾ ਭਰੋਸਾ ਦਿੱਤਾ ਸੀ ਉੱਥੇ ਹੀ ਦੂਜੇ ਪਾਸੇ ਇੱਕ ਜਿੱਤੇ ਹੋਏ ਉਮੀਦਵਾਰ ਨੂੰ ਹਾਰਿਆ ਕਰਾਰ ਦੇ ਦੇਣਾਂ ਕਿਤੇ ਨਾ ਕਿਤੇ ਸੂਬਾ ਸਰਕਾਰ ਦੀ ਨੀਅਤ ‘ਤੇ ਸਵਾਲ ਖੜੇ ਕਰਦਾ ਹੈ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.