Breaking NewsD5 specialIndiaNewsPolitics

ਰਾਫੇਲ ਡੀਲ : ਮੋਦੀ ਸਰਕਾਰ ਨੂੰ ਵੱਡੀ ਰਾਹਤ

ਨਵੀਂ ਦਿੱਲੀ : ਰੇਲ ਡੀਲ ‘ਤੇ ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਨੂੰ ਵੱਡੀ ਰਾਹਤ ਦਿਤੀ ਹੈ, ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਉਂਦਿਆਂ ਕਿਹਾ ਹਵਾਈ ਸੈਨਾ ਲਈ ਫਰਾਂਸ ਤੋਂ ਅਰਬਾਂ ਰੁਪਏ ਦੇ ਰਾਫੇਲ ਲੜਾਕੂ ਜਹਾਜ਼ ਖਰੀਦ ਸਮਝੌਤੇ ‘ਤੇ ਸਵਾਲ ਚੁੱਕਣ ਦਾ ਕੋਈ ਹੱਕ ਨਹੀਂ। ਇਸ ਦੇ ਨਾਲ ਹੀ ਅਦਾਲਤ ਨੇ ਰਾਫੇਲ ਸਮਝੌਤੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਆਫਸੈੱਟ ਪਾਰਟਨਰ ਚੁਣਨ ਵਿੱਚ ਕੋਈ ਗੜਬੜੀ ਦੇ ਸਬੂਤ ਨਹੀਂ ਹਨ।

Read Also ਵਿਕ ਗਿਆ 100 ਸਾਲ ਦਾ ਹਾਰਲਿਕਸ, 31700 ਕਰੋੜ ‘ਚ ਹੋਈ ਡੀਲ

ਜ਼ਿਕਰਯੋਗ ਹੈ ਕਿ ਹਵਾਈ ਸੈਨਾ ਲਈ ਫਰਾਂਸ ਤੋਂ ਅਰਬਾਂ ਰੁਪਏ ਦੇ ਰਾਫੇਲ ਲੜਾਕੂ ਜਹਾਜ਼ ਦੀ ਖਰੀਦ ਦੇ ਸਮਝੌਤੇ ‘ਤੇ ਸਵਾਲ ਚੁੱਕਦਿਆਂ ਅਦਾਲਤ ਦੀ ਨਿਗਰਾਨੀ ਹੇਠ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਸੀ। ਇਸ ਬਾਰੇ ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੀ ਬੈਂਚ ਨੇ ਸਾਰੀਆਂ ਅਰਜ਼ੀਆਂ ’ਤੇ ਆਪਣਾ ਫੈਸਲਾ 14 ਨਵੰਬਰ ਲਈ ਰਾਖਵਾਂ ਰੱਖ ਲਿਆ ਸੀ ਤੇ ਅੱਜ ਇਸ ਅਦਾਲਤ ਨੇ ਫੈਸਲਾ ਸੁਣਾਉਂਦਿਆਂ ਰਾਫੇਲ ਸਮਝੌਤੇ ਨੂੰ ਚੁਣੌਤੀ ਦੇਣ ਵਾਲੀਆਂ ਸਾਰੀਆਂ ਪਟੀਸ਼ਨਾਂ ਖਾਰਜ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਕਿਸੇ ਧਾਰਨਾ ਦੇ ਆਧਾਰ ‘ਤੇ ਰਾਫਾਲ ਲੜਾਕੂ ਜਹਾਜ਼ ਸਮਝੌਤੇ ਨੂੰ ਗਲਤ ਨਹੀਂ ਠਹਿਰਾਇਆ ਜਾ ਸਕਦਾ ਤੇ ਅਦਾਲਤ ਇਸ ਮਾਮਲੇ ਵਿੱਚ ਦਖਲ ਨਹੀਂ ਦੇਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button