
ਜ਼ਿਲ੍ਹਾ ਬਠਿੰਡਾ ਦੇ ਰਾਮਪੁਰਾ ਫੂਲ ਹਲਕੇ ਅਧੀਨ ਪੈਂਦੇ ਪਿੰਡ ਫੂਲੇਵਾਲਾ ਵਿੱਚ ਬੀਤੇ ਦਿਨ ਕਥਿਤ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਰਾਮਪੁਰਾ ਫੂਲ ਦੀ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਐੱਸਐੱਸਪੀ ਬਠਿੰਡਾ ਡਾ. ਜੋਤੀ ਯਾਦਵ ਬੈਂਸ ਨੇ ਪੁਸ਼ਟੀ ਕੀਤੀ ਹੈ।
ਦੂਜੇ ਪਾਸੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਕਿਹਾ ਹੈ ਕਿ ਇਸ ਘਟਨਾ ਦੌਰਾਨ ਭਗਤਾਂ ਦੀ ਬਾਣੀ ਦੀ ਬੇਅਦਬੀ ਹੋਈ ਹੈ। ਹਾਲਾਂਕਿ ਇਸ ਮਾਮਲੇ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਮੀਡੀਆ ਨਾਲ ਕੋਈ ਵਿਸਥਾਰਪੂਰਕ ਜਾਣਕਾਰੀ ਸਾਂਝੀ ਨਹੀਂ ਕੀਤੀ ਜਾ ਰਹੀ। ਸੂਤਰਾਂ ਅਨੁਸਾਰ ਮਾਮਲੇ ਦੀ ਜਾਂਚ ਲਈ ਤਖ਼ਤ ਦਮਦਮਾ ਸਾਹਿਬ ਵੱਲੋਂ ਇੱਕ ਕਮੇਟੀ ਵੀ ਪਿੰਡ ਫੂਲੇਵਾਲਾ ਭੇਜੀ ਗਈ ਸੀ, ਪਰ ਅਜੇ ਤੱਕ ਅਧਿਕਾਰਕ ਤੌਰ ’ਤੇ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਕਿਸ ਧਾਰਮਿਕ ਗ੍ਰੰਥ ਦੀ ਬੇਅਦਬੀ ਕੀਤੀ ਗਈ ਤੇ ਇਹ ਘਟਨਾ ਕਿਵੇਂ ਵਾਪਰੀ। ਐੱਸਐੱਸਪੀ ਡਾ. ਜੋਤੀ ਯਾਦਵ ਬੈਂਸ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ, ਪਰ ਹੋਰ ਜਾਣਕਾਰੀ ਲਈ ਡੀਐੱਸਪੀ ਰਾਮਪੁਰਾ ਫੂਲ ਨਾਲ ਸੰਪਰਕ ਕੀਤਾ ਜਾਵੇ। ਸੂਤਰਾਂ ਮੁਤਾਬਕ ਥਾਣਾ ਫੂਲ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਨੰਬਰ 20 ਦਰਜ ਕੀਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




