Breaking NewsD5 specialIndiaNewsTop News

ਰਾਮ ਰਹੀਮ ਨੂੰ ਮਿਲੀ Z+ਸਕਿਓਰਟੀ, ਹਰਿਆਣਾ ਪੁਲਿਸ ਨੇ ਦੱਸਿਆ ਖਾਲਿਸਤਾਨੀਆਂ ਤੋਂ ਖ਼ਤਰਾ

ਹਰਿਆਣਾ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ ਖਾਲਿਸਤਾਨੀ ਖਾੜਕੂਆਂ ਤੋਂ ਖਤਰੇ ਦਾ ਹਵਾਲੇ ਦੇ ਕੇ ਜੈੱਡ ਪਲੱਸ ਸਕਿਓਰਟੀ ਦਿੱਤੀ ਹੈ। ਉਨ੍ਹਾਂ ਨੇ 6 ਫਰਵਰੀ ਨੂੰ ਇਕ ਪੱਤਰ ਜਾਰੀ ਕਰਕੇ ਹਾਈ ਕੋਰਟ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਸੀ। ਹਰਿਆਣਾ ਸਰਕਾਰ ਦਾ ਮੰਨਣਾ ਹੈ ਕਿ ਕਤਲ ਕੇਸਾਂ ਚ ਸਿੱਧੇ ਤੌਰ ’ਤੇ ਡੇਰਾ ਮੁਖੀ ਸ਼ਾਮਲ ਨਹੀਂ ਹੈ। ਸਰਕਾਰ ਦਾ ਮੰਨਣਾ ਹੈ ਕਿ ਉਸ ਨੇ ਅਸਲ ‘ਚ ਕਈ ਅਪਰਾਧ ਨਹੀਂ ਕੀਤੇ ਸਨ। ਹਰਿਆਣਾ ਸਰਕਾਰ ਦਾ ਮੰਨਣਾ ਹੈ ਕਿ ਡੇਰਾ ਮੁਖੀ ਨੂੰ ਇਨ੍ਹਾਂ ਅਪਰਾਧਾਂ ਦੇ ਸਹਿ ਮੁਲਜ਼ਮਾਂ ਨਾਲ ਮਿਲ ਕੇ ਅਪਰਾਧਿਕ ਸਾਜ਼ਿਸ਼ ਰਚਣ ਲਈ ਹੀ ਦੋਸ਼ੀ ਠਹਿਰਾਇਆ ਗਿਆ ਸੀ।

ਡੇਰਾ ਮੁਖੀ ਨੂੰ ਮਿਲੀ Z+ ਸਕਿਉਰਟੀ, ਹਾਈਕੋਰਟ ’ਚ ਜਵਾਬ ਪੇਸ਼

ਹਾਈ ਕੋਰਟ ‘ਚ ਪੇਸ਼ ਕੀਤੇ ਗਏ ਰਿਕਾਰਡ ਤੋਂ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਡੇਰਾ ਮੁਖੀ ਨੂੰ ਖਾਲਿਸਤਾਨ ਪੱਖੀ ਅਨਸਰਾਂ ਤੋਂ ਖਤਰਾ ਹੈ। ਇਸ ਕਾਰਨ ਸੂਬਾ ਸਰਕਾਰ ਵੱਲੋਂ ਫਰਲੋ ਤੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਉਨ੍ਹਾਂ ਨੂੰ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਰਿਕਾਰਡ ਦੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਐਡਵੋਕੇਟ ਜਨਰਲ (ਏਜੀ) ਦੀ ਕਾਨੂੰਨੀ ਰਾਏ ਲੈਣ ਤੋਂ ਬਾਅਦ ਡੇਰਾ ਮੁਖੀ ਨੂੰ ਰਿਹਾਅ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ।

ਪਹਿਰੇ ‘ਚ ਜਨਤਾ ਦਾ ਫੈਸਲਾ, ਸਖ਼ਤ ਸੁਰੱਖਿਆ ‘ਚ EVM| D5 Channel Punjabi

ਗੌਰਤਲਬ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦੇਣ ਦੇ ਮਾਮਲੇ ਵਿੱਚ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸ਼ੁੱਕਰਵਾਰ ਨੂੰ ਹਾਈ ਕੋਰਟ ਚ ਇਸ ਮਾਮਲੇ ਦੀ ਸੁਣਵਾਈ ਹੋਈ। ਹਾਈ ਕੋਰਟ ਨੇ ਸੂਬਾ ਸਰਕਾਰ ਨੂੰ 21 ਫਰਵਰੀ ਤੱਕ ਉਨ੍ਹਾਂ ਦੇ ਨੋਟਿਸ ਦਾ ਜਵਾਬ ਦੇਣ ਦੇ ਹੁਕਮ ਦਿੱਤੇ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇਸ ਮਾਮਲੇ ਨਾਲ ਸਬੰਧਤ ਰਿਕਾਰਡ ਪੇਸ਼ ਕਰਨ ਲਈ ਵੀ ਕਿਹਾ ਸੀ। ਇਸ ਵਿੱਚ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਗਈ ਫਰਲੋ ਦਾ ਰਿਕਾਰਡ ਵੀ ਸ਼ਾਮਲ ਹੈ। ਇਸ ਮਾਮਲੇ ਦੀ ਸੁਣਵਾਈ ਜਸਟਿਸ ਬੀਐਸ ਵਾਲੀਆ ਦੀ ਬੈਂਚ ਵਿੱਚ ਹੋਈ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button