PunjabTop News

ਰਾਮ ਰਹੀਮ ਵੱਲੋਂ ਦਾਇਰ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਅੱਜ

ਬੇਅਦਬੀ ਮਾਮਲੇ ਨੂੰ ਲੈ ਕੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਵੱਲੋਂ ਦਾਇਰ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਣੀ ਹੈ। ਰਾਮ ਰਹੀਮ ਨੇ ਪੰਜਾਬ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ‘ਤੇ ਭਰੋਸਾ ਨਾ ਕਰਨ ਲਈ ਪਟੀਸ਼ਨ ਦਾਇਰ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੀ ਕਾਂਗਰਸ ਦੀ ਕੈਪਟਨ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਐਸਆਈਟੀ ਨੂੰ ਸੌਂਪੀ ਸੀ। ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਡੇਰਾ ਮੁਖੀ ਦੇ ਵਕੀਲ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਕੇਸ ਨਾਲ ਸਬੰਧਤ ਲੋੜੀਂਦੇ ਦਸਤਾਵੇਜ਼ ਨਹੀਂ ਦਿੱਤੇ ਗਏ ਹਨ। ਇਹ ਮਾਮਲਾ ਜ਼ਿਲ੍ਹਾ ਫ਼ਰੀਦਕੋਟ ਦੀ ਅਦਾਲਤ ਵਿੱਚ ਵਿਚਾਰ ਅਧੀਨ ਹੈ। ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਡੇਰਾ ਮੁਖੀ ਨੂੰ ਸਾਰੇ ਦਸਤਾਵੇਜ਼ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਸਨ। ਨਾਲ ਹੀ ਦਸਤਾਵੇਜ਼ਾਂ ਨੂੰ ਪੈਨ ਡਰਾਈਵ ‘ਚ ਅਪਲੋਡ ਕਰਕੇ ਡੇਰਾ ਮੁਖੀ ਦੇ ਵਕੀਲ ਨੂੰ ਦੇਣ ਦੇ ਹੁਕਮ ਦਿੱਤੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button