ਰਾਸ਼ਟਰਪਤੀ ਕੋਵਿੰਦ ਅਤੇ PM ਮੋਦੀ ਨੇ ਫਲਾਇੰਗ ਸਿੱਖ ਮਿਲਖਾ ਸਿੰਘ ਦੇ ਦੇਹਾਂਤ ‘ਤੇ ਜਤਾਇਆ ਸੋਗ

ਨਵੀਂ ਦਿੱਲੀ : ਫਲਾਇੰਗ ਸਿੱਖ ਮਿਲਖਾ ਸਿੰਘ ਦੇ ਦੇਹਾਂਤ ‘ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸੋਗ ਵਿਅਕਤ ਕੀਤਾ ਹੈ। ਦੱਸ ਦਈਏ ਕਿ 91 ਸਾਲਾ ਮਿਲਖਾ ਸਿੰਘ ਦਾ ਰਾਤ 11:30 ਵਜੇ ਦੇਹਾਂਤ ਹੋ ਗਿਆ। ਉਨ੍ਹਾਂ ਨੂੰ PGIMER ਚੰਡੀਗੜ੍ਹ ਦੇ ਸਖਤ ਦੇਖਭਾਲ ਇਕਾਈ ‘ਚ ਭਰਤੀ ਕਰਵਾਇਆ ਗਿਆ ਸੀ। ਬੀਤੀ 13 ਜੂਨ ਨੂੰ ਹੀ ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ ਦਾ ਕੋਰੋਨਾ ਦੇ ਕਾਰਨ ਦੇਹਾਂਤ ਹੋ ਗਿਆ ਸੀ।
🔴LIVE| ਖੇਤੀ ਮੰਤਰੀ ਤੋਮਰ ਦੇ ਬਿਆਨ ‘ਤੇ ਭੜਕੇ ਕਿਸਾਨ! ਲਿਆ ਵੱਡਾ ਫੈਸਲਾ ! ਕੈਪਟਨ ਸਰਕਾਰ ਦਾ ਵੱਡਾ ਤੋਹਫ਼ਾ!
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਟਵੀਟ ਕਰ ਲਿਖਿਆ ਕਿ ਸਪੋਰਟਿੰਗ ਆਈਕਨ ਮਿਲਖਾ ਸਿੰਘ ਦੇ ਦੇਹਾਂਤ ਕਾਰਨ ਮੇਰਾ ਦਿਲ ਦੁੱਖ ਨਾਲ ਭਰ ਗਿਆ ਹੈ। ਉਨ੍ਹਾਂ ਦੇ ਸੰਘਰਸ਼ਾਂ ਦੀ ਕਹਾਣੀ ਅਤੇ ਚਰਿੱਤਰ ਦੀ ਤਾਕਤ ਭਾਰਤੀਆਂ ਦੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਦੇ ਪਰਿਵਾਰ ਦੇ ਮੈਬਰਾਂ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਮੇਰੀ ਡੂੰਘੀ ਸੰਵੇਦਨਾ।
The passing of sporting icon Milkha Singh fills my heart with grief. The story of his struggles and strength of character will continue to inspire generations of Indians. My deepest condolences to his family members, and countless admirers.
— President of India (@rashtrapatibhvn) June 18, 2021
ਉਥੇ ਹੀ ਪੀਐਮ ਮੋਦੀ ਨੇ ਟਵੀਟ ਕਰ ਲਿਖਿਆ,ਮਿਲਖਾ ਸਿੰਘ ਦੇ ਦੇਹਾਂਤ ਨਾਲ ਅਸੀਂ ਇੱਕ ਮਹਾਨ ਖਿਡਾਰੀ ਖੋਹ ਦਿੱਤਾ ਹੈ। ਇੱਕ ਅਜਿਹਾ ਖਿਡਾਰੀ, ਜਿਸਨੇ ਦੇਸ਼ ਦੀ ਕਲਪਨਾ ‘ਤੇ ਰਾਜ ਕੀਤਾ। ਉਨ੍ਹਾਂ ਦੀ ਸ਼ਖਸੀਅਤ ਨੂੰ ਲੱਖਾਂ ਲੋਕਾਂ ਨੇ ਪਸੰਦ ਕੀਤਾ। ਉਨ੍ਹਾਂ ਦੇ ਦੇਹਾਂਤ ਤੋਂ ਦੁਖੀ ਹਾਂ। ਇੱਕ ਹੋਰ ਟਵੀਟ ‘ਚ ਮੋਦੀ ਨੇ ਕਿਹਾ ਕਿ ਮੈਂ ਕੁਝ ਦਿਨ ਪਹਿਲਾਂ ਹੀ ਮਿਲਖਾ ਸਿੰਘ ਨਾਲ ਗੱਲਬਾਤ ਕੀਤੀ ਸੀ। ਮੈਨੂੰ ਨਹੀਂ ਪਤਾ ਸੀ ਕਿ ਇਹ ਸਾਡੀ ਆਖਰੀ ਗੱਲਬਾਤ ਹੋਵੇਗੀ। ਕਈ ਉਭਰ ਰਹੇ ਐਥਲੀਟ ਉਨ੍ਹਾਂ ਦੀ ਜੀਵਨ ਯਾਤਰਾ ਤੋਂ ਤਾਕਤ ਹਾਸਲ ਕਰਨਗੇ। ਉਨ੍ਹਾਂ ਦੇ ਪਰਿਵਾਰ ਅਤੇ ਦੁਨੀਆ ਭਰ ‘ਚ ਕਈ ਪ੍ਰਸ਼ੰਸਕਾਂ ਦੇ ਪ੍ਰਤੀ ਮੇਰੀ ਸੰਵੇਦਨਾਵਾਂ।
In the passing away of Shri Milkha Singh Ji, we have lost a colossal sportsperson, who captured the nation’s imagination and had a special place in the hearts of countless Indians. His inspiring personality endeared himself to millions. Anguished by his passing away. pic.twitter.com/h99RNbXI28
— Narendra Modi (@narendramodi) June 18, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.